40.1 C
Delhi
Tuesday, May 7, 2024
spot_img
spot_img

ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਜ਼ ਵਿਚ ਭਰਤੀ ਸਬੰਧੀ ਪ੍ਰਦਰਸ਼ਨ ਕਰ ਰਹੇ ਨੌਜ਼ਵਾਨਾਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ

ਯੈੱਸ ਪੰਜਾਬ
ਫ਼ਾਜ਼ਿਲਕਾ, 14 ਮਈ, 2022 –
ਫੌਜ਼ ਵਿਚ ਭਰਤੀ ਟੈਸਟ ਲਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਅਪੀਲ ਕੀਤੀ ਹੈ ਕਿ ਉਹ ਆਪਣਾ ਪ੍ਰਦਰਸ਼ਨ ਖਤਮ ਕਰ ਦੇਣ ਕਿਉਂਕਿ ਉਨ੍ਹਾਂ ਦੀ ਮੰਗ ਸਬੰਧੀ ਸਰਕਾਰ ਨੂੰ ਉਨ੍ਹਾਂ ਦਾ ਮੰਗ ਪੱਤਰ ਭੇਜਿਆ ਜਾ ਚੁੱਕਾ ਹੈ।

ਇਸ ਤੋਂ ਬਿਨ੍ਹਾਂ ਅੱਜ ਜਿ਼ਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਨੁਸਾਰ ਇੰਨ੍ਹਾਂ ਨੌਜਵਾਨਾਂ ਦੀ ਫੌਜ਼ ਦੇ ਸੀਨਿਅਰ ਅਧਿਕਾਰੀਆਂ ਨਾਲ ਵੀ ਬੈਠਕ ਕਰਵਾਈ ਗਈ।ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਖੁਦ ਇੰਨ੍ਹਾਂ ਨੌਜਵਾਨਾਂ ਨੂੰ ਨਾਲ ਲਿਜਾ ਕੇ ਆਰਮੀ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕਰਵਾਈ ਤਾਂ ਜ਼ੋ ਇਹ ਨੌਜਵਾਨ ਆਪਣੀ ਗੱਲ ਉਨ੍ਹਾਂ ਤੱਕ ਰੱਖ ਸਕਨ ਅਤੇ ਫੌਜ਼ ਵਿਚ ਭਰਤੀ ਪ੍ਰਕ੍ਰਿਆ ਦੀ ਸਾਰੀ ਜਾਣਕਾਰੀ ਲੈ ਸਕਨ।

ਇਸ ਤੋਂ ਬਿਨ੍ਹਾਂ ਜਿ਼ਲ੍ਹੇ ਦੇ ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨਾਲ ਵੀ ਇੰਨ੍ਹਾਂ ਨੌਜਵਾਨਾਂ ਦੀ ਮੁਲਾਕਾਤ ਕਰਵਾਈ ਗਈ ਜਿੰਨ੍ਹਾਂ ਨੇ ਵੀ ਭਰਤੀ ਪ੍ਰਕ੍ਰਿਆ ਸਬੰਧੀ ਸਾਰੀਆਂ ਜਾਣਕਾਰੀਆਂ ਇੰਨ੍ਹਾਂ ਨੌਜਵਾਨਾਂ ਨੂੰ ਦਿੱਤੀਆਂ ਅਤੇ ਦੱਸਿਆ ਕਿ ਫੌਜ਼ ਵਿਚ ਭਰਤੀ ਸਬੰਧੀ ਸਰਕਾਰ ਦੇ ਪੱਧਰ ਤੇ ਨਿਰਣਾ ਲਿਆ ਜਾਂਦਾ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੀ ਗੱਲ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਨੌਜ਼ਵਾਨਾਂ ਨੂੰ ਅਪੀਲ ਕੀਤੀ ਕਿ ਇਸ ਅੱਤ ਦੀ ਗਰਮੀ ਵਿਚ ਪ੍ਰਦਰਸ਼ਨ ਕਰਨਾ ਸਾਡੇ ਨੌਜਵਾਨਾਂ ਦੀ ਸਿਹਤ ਲਈ ਢੁੱਕਵਾਂ ਨਹੀਂ ਹੈ ਜਦ ਕਿ ਇੰਨ੍ਹਾਂ ਦੇ ਇਸ ਤਰਾਂ ਧਰਨਾ ਪ੍ਰਦਰਸ਼ਨ ਨਾਲ ਆਮ ਲੋਕਾਂ ਨੂੰ ਵੀ ਖੱਜਲ ਖੁਆਰਾ ਹੋਣਾ ਪੈ ਰਿਹਾ ਹੈ, ਇਸ ਲਈ ਉਹ ਧਰਨਾ ਪ੍ਰਦਰਸ਼ਨ ਨਾ ਕਰਨ ਕਿਉਂਕਿ ਉਨ੍ਹਾਂ ਦੀ ਮੰਗ ਸਰਕਾਰ ਨੂੰ ਪਹੁੰਚਾ ਦਿੱਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION