26.1 C
Delhi
Friday, April 26, 2024
spot_img
spot_img

ਫਿਰੋਜ਼ਪੁਰ ਵਿਖੇ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਵਿਸਾਖੀ ’ਤੇ ਰੱਖਿਆ ਜਾਵੇਗਾ : ਸੁਖਬੀਰ ਬਾਦਲ

ਮੁਕਤਸਰ/ਫਾਜ਼ਿਲਕਾ, 7 ਸਤੰਬਰ, 2020 –

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਫਿਰੋਜ਼ਪੁਰ ਵਿਚ 450 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੀ ਜੀ ਆਈ ਸੈਨੇਲਾਈਟ ਸੈਂਟਰ ਦਾ ਨੀਂਹ ਪੱਥਰ ਵਿਸਾਖੀ ’ਤੇ ਰੱਖਿਆ ਜਾਵੇਗਾ ਅਤੇ ਇਕ ਸਾਲ ਦੇ ਅੰਦਰ ਅੰਦਰ ਇਹ ਮੈਡੀਕਲ ਸੰਸਥਾ ਬਣ ਕੇ ਤਿਆਰ ਹੋ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਲੰਬੀ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਦੇ ਮੀਂਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ, ਨੇ ਦੱਸਿਆ ਕਿ ਉਹ ਇਹ ਮਾਮਲਾ ਲਗਾਤਾਰ ਉਠਾ ਰਹੇ ਸਨ ਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਉਹਨਾਂ ਨੂੰ ਦੱਸਿਆ ਹੈ ਕਿ ਪ੍ਰਾਜੈਕਟ ਲਈ ਨੀਂਹ ਪੱਥਰ 13 ਅਪ੍ਰੈਲ 2021 ਨੂੰ ਰੱਖਿਆ ਜਾਵੇਗਾ।

ਸ੍ਰੀ ਬਾਦਲ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਪੀ ਜੀ ਆਈ ਦੇ ਡਾਇਰੈਕਟਰ ਦੇ ਨਾਲ ਨਾਲ ਮਨਿਸਟੀਰੀਅਲ ਅਧਿਕਾਰੀਆਂ ਨਾਲ ਵੀ ਸਮੀਖਿਆ ਮੀਟਿੰਗਾਂ ਕੀਤੀਆਂ ਹਨ ਤਾਂ ਕਿ ਪ੍ਰਾਜੈਕਟ ਛੇਤੀ ਮੁਕੰਮਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਸਮਾਂ ਹੱਦ ਤੈਅ ਕਰ ਦਿੱਤੀ ਗਈ ਹੈ।

ਇਸ ਵੇਲੇ ਟੈਂਡਰ ਤਿਆਰ ਹੋ ਰਿਹਾ ਹੈ ਤੇ ਇਸ ਪ੍ਰਾਜੈਕਟ ਨੂੰ ਬਣਾਉਣ ਕਰਨ ਵਾਲੀ ਏਜੰਸੀ ਦਾ ਫੈਸਲਾ ਇਸ ਸਾਲ 1 ਦਸੰਬਰ ਤੱਕ ਹੋ ਜਾਵੇਗਾ। ਉਹਨਾਂ ਦੱਸਿਆ ਕਿ ਜ਼ਮੀਨੀ ਪੱਧਰ ’ਤੇ ਅਸਲ ਕੰਮ ਅਗਲੇ ਸਾਲ 1 ਜੂਨ ਤੱਕ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਉਹਨਾਂ ਨੇ ਹਰ ਮਹੀਨੇ ਪ੍ਰਾਜੈਕਟ ਬਾਰੇ ਸਮੀਖਿਆ ਮੀਟਿੰਗਾਂ ਕੀਤੀਆਂ ਹਨ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਹ ਸੈਟੇਲਾਈਟ ਕੇਂਦਰ ਇਕ ਸਾਲ ਦੇ ਅੰਦਰ ਅੰਦਰ ਮੁਕੰਮਲ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਵਿਸ਼ੇਸ਼ ਸਿਹਤ ਇਲਾਜ ਸੇਵਾਵਾਂ ਉਹਨਾਂ ਦੇ ਦਰ ’ਤੇ ਮਿਲਣਗੀਆਂ।

ਅਕਾਲੀ ਦਲ ਦੇ ਪ੍ਰਧਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਉਹਨਾਂ ਨੇ ਫਾਜ਼ਿਲਕਾ ਵਿਖੇ 100 ਬੈਡਾਂ ਵਾਲੇ ਮੈਡੀਕਲ ਕਾਲਜ ਦੀ ਸਥਾਪਨਾ ਦਾ ਮਾਮਲਾ ਵੀ ਵਿੱਤ ਕਮਿਸ਼ਨ ਕੋਲ ਚੁੱਕਿਆ ਹੈ। ਉਹਨਾਂ ਦੱਸਿਆ ਕਿ ਇਸਦਾ ਮੁੱਖ ਮਕਸਦ ਇਸ ਸਰਹੱਦੀ ਖਿੱਤੇ ਵਿਚ ਮੈਡੀਕਲ ਸੇਵਾਵਾਂ ਦੀ ਸ਼ੁਰੂਆਤ ਕਰਨਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਵਿਹਾਰਕ ਬਣਾਉਣ ਲਈ ਉਹਨਾਂ ਨੇ ਬੇਨਤੀ ਕੀਤੀ ਹੈ ਕਿ ਇਸਨੂੰ ਜ਼ਿਲ੍ਹਾ ਹਸਪਤਾਲ ਨਾਲ ਜੋੜਿਆ ਜਾਵੇ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸ ਪ੍ਰਾਜੈਕਟ ਲਈ ਪ੍ਰਵਾਨਗੀ ਛੇਤੀ ਹੀ ਮਿਲ ਜਾਵੇਗੀ।

ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਲੰਬੀ ਤੇ ਬੱਲੂਆਣਾ ਦੇ ਮੀਂਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਜਿਥੇ ਬਰਸਾਤ ਨਾਲ ਕਪਾਹ ਦੀ ਫਸਲ ਵੱਡੇ ਇਲਾਕੇ ਵਿਚ ਤਬਾਹ ਹੋ ਗਈ ਹੈ। ਇਸ ਤਬਾਹੀ ਨੂੰ ਮਨੁੱਖ ਵੱਲੋਂ ਸਹੇੜੀ ਤ੍ਰਾਸਦੀ ਕਰਾਰ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿੰਜਾਈ ਨਹਿਰਾਂ ਦੀ ਸਫਾਈ ਕਰਨ ਵਿਚ ਫੇਲ੍ਹ ਹੋ ਜਾਣ ਕਾਰਨ ਹੀ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ।

ਉਹਨਾਂ ਮੰਗ ਕੀਤੀ ਕਿ ਸਾਰੇ ਪਿੰਡਾਂ ਵਿਚ ਗਿਰਦਾਵਰੀ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਵਧਿਆ ਹੋਇਆ ਮੁਆਵਜ਼ਾ ਪ੍ਰਭਾਵਤ ਕਿਸਾਨਾਂ ਨੂੰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਉਹਨਾਂ ਘਰਾਂ ਵਾਸਤੇ ਵੀ ਪੈਸਾ ਜਾਰੀ ਕੀਤਾ ਜਾਵੇ ਜਿਹਨਾਂ ਦਾ ਨੁਕਸਾਨ ਹੋਇਆ ਹੈ ਤੇ ਮਜ਼ਦੂਰਾਂ ਨੂੰ ਵੀ ਜੀਵਨ ਨਿਰਬਾਹ ਵਾਸਤੇ ਮੁਆਵਜ਼ਾ ਦਿੱਤਾ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਭਾਵਤ ਪਿੰਡਾਂ ਵਿਚ ਟੈਂਕਰਾਂ ਰਾਹੀਂ ਪੀਣ ਵਾਲਾ ਪਾਣੀ ਸਪਲਾਈ ਕਰਨ ਅਤੇ ਇਹ ਵੀ ਯਕੀਨੀ ਬਣਾਉਣ ਕਿ ਪਸ਼ੂਆਂ ਲਈ ਚਾਰੇ ਦੀ ਕੋਈ ਕਮੀ ਨਾ ਰਹਿ ਜਾਵੇ। ਉਹਨਾਂ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਹੈ ਕਿ ਜਿੰਨੀ ਛੇਤੀ ਹੋ ਸਕੇ ਇਥੇ ਮੈਡੀਕਲ ਟੀਮਾਂ ਭੇਜੀਆਂ ਜਾਣ।

ਅਕਾਲੀ ਦਲ ਦੇ ਪ੍ਰਧਾਨ ਨੇ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਪ੍ਰਕਾਸ਼ ਸਿੰਘ ਭੱਟੀ, ਗੁਰਤੇਜ ਘੁੜਿਆਣਾ, ਹਰਦੀਪ ਢਿੱਲੋਂ ਤੇ ਸਤਿੰਦਰਜੀਤ ਸਿੰਘ ਮੰਟਾ ਦੇ ਨਾਲ ਮਿਲ ਕੇ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION