ਚੰਡੀਗੜ੍ਹ, 20 ਜੁਲਾਈ, 2020:
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜ਼ਿਲ੍ਹਾ ਜਲੰਧਰ ਦੇ ਨਕੋਦਰ ਅਧੀਨ ਆਉਂਦੇ ਪਿੰਡ ਬਜੂਹਾ ਕਲਾਂ ਵਿਖੇ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਵੀਡੀਓ, ਪੰਚਾਇਤ ‘ਤੇ ਦੋਸ਼ ਲਗਾਉਂਦਿਆਂ ਕੀਤੀ ਖੁਦਕੁਸ਼ੀ ਦੇ ਮਾਮਲੇ ‘ਚ ਅੱਜ ਸਾਰੀਆਂ ਸਬੰਧਤ ਧਿਰਾਂ ਨੂੰ ਸੁਣਨ ਉਪਰੰਤ ਐਸ.ਐਸ.ਪੀ. ਜਲੰਧਰ (ਦਿਹਾਤੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਜਾਂਚ ਕਰਵਾ ਕੇ 15 ਦਿਨਾਂ ਵਿੱਚ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਇਕ ਨਿਜੀ ਨਿਊਜ਼ ਚੈਨਲ ‘ਤੇ ਚੱਲੀ ਖਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਅਤੇ ਅੱਜ ਸਬੰਧਤ ਧਿਰਾਂ ਨੂੰ ਸੁਣਨ ਉਪਰੰਤ ਐਸ.ਐਸ.ਪੀ. ਜਲੰਧਰ (ਦਿਹਾਤੀ) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਨੂੰ ਵੀ ਪੜ੍ਹੋ:
ਮੀਡੀਆ ਨੂੰ ਮੂਸੇਵਾਲਾ ਦੀਆਂ ਧਮਕੀਆਂ – ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਐੱਚ.ਐੱਸ. ਬਾਵਾ ਦੀ ਚਿੱਠੀ
ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/