30.1 C
Delhi
Friday, April 26, 2024
spot_img
spot_img

ਬਠਿੰਡਾ ’ਚ ਡੀ.ਸੀ. ਅਤੇ ਐਸ.ਐਸ.ਪੀ. ਨੇ ਫ਼ਲੈਗ ਮਾਰਚ ਕੀਤਾ, ਸਥਿਤੀ ਦਾ ਲਿਆ ਜਾਇਜ਼ਾ

ਬਠਿੰਡਾ, 24 ਮਾਰਚ, 2020 –

ਕੋਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਸੋਮਵਾਰ ਨੂੰ ਲਗਾਏ ਗਏ ਕਰਫ਼ਿਊ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਅਤੇ ਜ਼ਿਲਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵਲੋਂ ਸ਼ਹਿਰ ਅੰਦਰ ਫ਼ਲੈਗ ਮਾਰਚ ਕੀਤਾ ਗਿਆ।

ਇਸ ਦੌਰਾਨ ਉਨਾਂ ਵਲੋਂ ਬੱਸ ਸਟੈਂਡ, ਹਨੂੰਮਾਨ ਚੌਂਕ, ਫੌਜੀ ਚੌਂਕ, ਤਿੰਨ ਕੋਨੀ, ਅਮਰੀਕ ਸਿੰਘ ਰੋਡ, ਗੋਲ ਡਿੱਗੀ ਬਜ਼ਾਰ, ਆਰੀਆ ਸਮਾਜ ਤੇ ਧੋਬੀ ਬਾਜ਼ਾਰ ਵਿਖੇ ਜਾ ਕੇ ਸ਼ਹਿਰ ਅੰਦਰ ਚੱਲ ਰਹੇ ਕਰਫ਼ਿਊ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਆਰੀਆ ਸਮਾਜ ਚੌਂਕ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਅਜੇ ਤੱਕ ਕੋਈ ਵੀ ਕੋਰੋਨਾ ਵਾਇਰਸ ਦਾ ਕੇਸ ਨਹੀਂ ਪਾਇਆ ਗਿਆ। ਉਨਾਂ ਦੱਸਿਆ ਕਿ ਜ਼ਿਲੇ ਵਿੱਚ 8 ਸ਼ੱਕੀ ਕੇਸ ਮਿਲੇ ਜਿਨਾਂ ਵਿੱਚੋ 5 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਦਕਿ 3 ਵਿਅਕਤੀਆਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।

ਉਨਾਂ ਇੱਕ ਹੋਰ ਜਵਾਬ ਵਿੱਚ ਦੱਸਿਆ ਕਿ ਕਰਫ਼ਿਊ ਦੌਰਾਨ ਦੁੱਧ, ਦਹੀ, ਸਬਜ਼ੀ ਤੇ ਹੋਰ ਖ਼ਾਣ-ਪੀਣ ਵਾਲੇ ਜ਼ਰੂਰੀ ਪਦਾਰਥਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਭਵਿੱਖ ਵਿਚ ਜੇਕਰ ਲੋੜ ਪਈ ਤਾਂ ਸਬਜ਼ੀਆਂ, ਫ਼ਲ, ਦੁੱਧ ਆਦਿ ਲੋਕਾਂ ਦੇ ਘਰ-ਘਰ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ।

ਇਸ ਦੌਰਾਨ ਜ਼ਿਲਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਕਰਫ਼ਿਊ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਸ਼ਹਿਰ ਅੰਦਰ ਚੱਪੇ-ਚੱਪੇ ‘ਤੇ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਫੈਲਾਓ ਤੋਂ ਰੋਕਣ ਦੇ ਮੱਦੇਨਜ਼ਰ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਪਾਸ ਬਣਾ ਕੇ ਦਿੱਤੇ ਗਏ ਹਨ। ਜੇਕਰ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਪਾਸਾਂ ਤੋਂ ਬਿਨਾਂ ਬਾਹਰ ਕੋਈ ਵੀ ਵਿਅਕਤੀ ਘੁੰਮਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION