30.1 C
Delhi
Saturday, April 27, 2024
spot_img
spot_img

ਬਠਿੰਡਾ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ: ਬ੍ਰਹਮ ਮਹਿੰਦਰਾ

ਬਠਿੰਡਾ, 9 ਅਗਸਤ, 2019 –

ਪੰਜਾਬ ਸਥਾਨਕ ਸਰਕਾਰਾਂ, ਸੰਸਦੀ ਮਾਮਲਿਆਂ, ਚੋਣਾਂ ਅਤੇ ਸ਼ਿਕਾਇਤਾਂ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਅੱਜ ਆਪਣੇ ਬਠਿੰਡਾ ਦੌਰੇ ਦੌਰਾਨ ਕਿਹਾ ਕਿ ਸ਼ਹਿਰ ਵਿੱਚ ਕੀਤੇ ਜਾ ਰਹੇ ਸਰਵਪੱਖੀ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ਼੍ਰੀ ਮਹਿੰਦਰਾ ਸ਼ਹਿਰ ਅੰਦਰ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ। ਇਸ ਮੌਕੇ ਉਨਾਂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸ਼ਹਿਰ ਅੰਦਰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਵਿਸ਼ਵਾਸ਼ ਵੀ ਦਿਵਾਇਆ।

ਇਸ ਮੌਕੇ ਸ਼੍ਰੀ ਬ੍ਰਹਮ ਮਹਿੰਦਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਪਾਣੀ ਦੀ ਨਿਕਾਸੀ ਅਤੇ ਕੁੱਝ ਹੋਰ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਚੱਲ ਰਹੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨਾਂ ਪੂਰੇ ਦਾਅਵੇ ਨਾਲ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕਾਰਜ਼ਾਂ ਨੂੰ ਲੈ ਕੇ ਆ ਰਹੀਆਂ ਖਾਮੀਆਂ ਦੀ ਪੜਤਾਲ ਕਰਕੇ ਉਨਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਨਗਰ ਨਿਗਮ ਦੀ ਇਸ ਸਮੇਂ ਆਮਦਨ 32.8 ਕਰੋੜ ਹੈ ਅਤੇ ਖਰਚਾ 34 ਕਰੋੜ ਹੈ। ਲੱਗਭੱਗ 2 ਕਰੋੜ ਦੇ ਇਸ ਘਾਟੇ ਨੂੰ ਪ੍ਰਾਪਰਟੀ ਟੈਕਸ ਅਤੇ ਹਾਊਸ ਰਜ਼ਿਸਟ੍ਰੇਸ਼ਨ ਫ਼ੀਸ ਰਾਹੀਂ ਪੂਰਾ ਕੀਤਾ ਜਾਵੇਗਾ। ਨਵੇਂ ਪ੍ਰਜੈਕਟਾਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅਟਲ ਮਿਸ਼ਨ ਫ਼ਾਰ ਪੁਨਰ ਉਥਾਨ ਅਤੇ ਸ਼ਹਿਰੀ ਤਬਦੀਲੀ ਯੋਜਨਾ ਅਧੀਨ ਸੀਵਰੇਜ ਬੋਰਡ ਵਲੋਂ ਪਹਿਲਾਂ ਹੀ 48.53 ਕਰੋੜ ਰੁਪਏ ਦਾ ਟੈਂਡਰ ਮੰਗਿਆ ਜਾ ਚੁੱਕਾ ਹੈ। ਇਸ ਯੋਜਨਾ ਤਹਿਤ ਸੀਵਰੇਜ ਸਿਸਟਮ ਵਿੱਚ ਸੁਧਾਰ ਕਰਨ ਦੇ ਮੱਦੇਨਜ਼ਰ ਨਵੇਂ ਪੰਪ ਲਗਾਏ ਜਾਣਗੇ। ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਭਾਰੀ ਬਾਰਸ਼ਾ ਕਾਰਣ ਨੁਕਸਾਨੇ ਗਏ ਮਕਾਨਾਂ ਦੀ ਗਿਰਦਾਵਰੀ ਜਲਦ ਕਰਵਾਕੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਮੌਕੇ ਸ਼੍ਰੀ ਬ੍ਰਹਮ ਮਹਿੰਦਰਾ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਨਾਲ ਸਬੰਧਤ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਵੀ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨਾਂ ਕਿਹਾ ਕਿ ਡੀ.ਏ.ਵੀ. ਕਾਲਜ਼ ਨੇੜਲੇ ਛੱਪੜ ਦੀ ਸਫ਼ਾਈ ਕਰਕੇ ਇਸ ਵਿੱਚ ਵੱਧ ਤੋਂ ਵੱਧ ਬਰਸ਼ਾਤੀ ਪਾਣੀ ਨੂੰ ਇਕੱਠਾ ਕਰਕੇ ਮੁੜ ਵਰਤੋਂ ਯੋਗ ਬਣਾਇਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਨਾਉਣ ਲਈ ਰਾਜ ਸਰਕਾਰ ਅਤੇ ਤ੍ਰਿਵੈਣੀ ਕੰਪਨੀ ਦਰਮਿਆਨ ਜਲ ਸਪਲਾਈ ਅਤੇ ਸੀਵਰੇਜ ਸਬੰਧੀ ਵਿਕਾਸ ਅਤੇ ਇਸ ਦੇ ਰੱਖ-ਰਖਾਵ ਦੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਸ਼ਹਿਰ ਦੀ ਮੌਜੂਦਾ ਸੀਵਰੇਜ ਦੀ ਸਮਰੱਥਾ ਨੂੰ ਹੋਰ ਵਧਾਉਣ ਦਾ ਕੰਮ ਪੂਰੀ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ।

ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਸ਼ਹਿਰ ਅੰਦਰ ਚੱਲ ਰਹੇ ਮੌਜੂਦਾ ਪ੍ਰੋਜੈਕਟਾਂ ਨੂੰ ਤੁਰੰਤ ਮੁਕੰਮਲ ਕਰਨ ਅਤੇ ਨਵੇਂ ਪ੍ਰੋਜੈਕਟਾਂ ਦੀ ਯੋਜਨਾ ਬਨਾਉਣ ਲਈ ਨਗਰ ਨਿਗਮ ਬਠਿੰਡਾ ਦੇ ਸੀਨੀਅਰ ਅਧਿਕਾਰੀਆਂ ਨੂੰ ਜਲਦ ਹੀ ਚੰਡੀਗੜ ਵਿਖੇ ਬੁਲਾਕੇ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਸੀਵਰੇਜ ਅਤੇ ਪਾਣੀ ਦੇ ਬਿੱਲਾਂ ਨੂੰ ਹੋਰ ਸੌਖੇ ਤਰੀਕੇ ਨਾਲ ਭਰਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸ਼੍ਰੀ ਬ੍ਰਹਮ ਮਹਿੰਦਰਾ ਵਲੋਂ ਸਵਾਇਪ ਮਸ਼ੀਨ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਸਵਾਇਪ ਮਸ਼ੀਨ ਦੀ ਸਹਾਇਤਾ ਨਾਲ ਹੁਣ ਲੋਕਾਂ ਨੂੰ ਲੰਬੀਆਂ ਲਾਈਨਾਂ ਵਿੱਚ ਖੜੇ ਹੋਣ ਦੀ ਲੋੜ ਨਹੀ ਪੀਵੇਗੀ ਅਤੇ ਸੁਖਾਲਿਆਂ ਹੀ ਬਿਲ ਭਰੇ ਜਾ ਸਕਣਗੇ ।

ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ, ਜ਼ਿਲਾ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਕਾਂਗਰਸ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਕਾਂਗਰਸੀ ਆਗੂ ਅਨਿੱਲ ਭੋਲਾ ਆਦਿ ਸ਼ਖਸ਼ੀਅਤਾਂ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION