ਯੈੱਸ ਪੰਜਾਬ
ਬਠਿੰਡਾ, 12 ਜੁਲਾਈ, 2021 –
ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰੋਨਾ ਦੀ ਸੰਭਾਵੀਂ ਤੀਜੀ ਲਹਿਰ ਦੇ ਟਾਕਰੇ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਹਰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜ਼ਿਲੇ ਦੇ ਪਿੰਡ ਕਣਕਵਾਲ ਵਿਖੇ ਬਣਾਏ ਗਏ ਕੋਵਿਡ ਕੇਅਰ ਮੇਕ ਸੈਂਟਰ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ।
ਦੌਰੇ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੋਵਿਡ ਕੇਅਰ ਮੇਕ ਸੈਂਟਰ ਦੀ ਇਮਾਰਤ ਲਗਭਗ ਬਣ ਕੇ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇੱਥੇ ਆਕਸੀਜ਼ਨ ਪਾਇਪ ਲਾਇਨ ਦਾ ਕੰਮ ਵੀ ਤਕਰੀਬਨ ਪੂਰਾ ਹੋ ਚੁੱਕਾ ਹੈ ਅਜੇ ਫਨੀਸ਼ਇੰਗ ਦਾ ਕੰਮ ਚੱਲ ਰਿਹਾ ਹੈ ਜੋ ਕਿ ਆਖ਼ਰੀ ਪੜਾਅ ’ਤੇ ਹੈ, ਜਿਸ ਨੂੰ ਕਿ ਬਹੁਤ ਜਲਦ ਮੁਕੰਮਲ ਕਰਕੇ ਤੀਸਰੀ ਕਰੋਨਾ ਸੰਭਾਵੀਂ ਲਹਿਰ ਲਈ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ਼ ਲਈ ਵਰਤਿਆ ਜਾਵੇਗਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਕੋਵਿਡ ਕੇਅਰ ਮੇਕ ਸੈਂਟਰ ਵਿਖੇ ਲੈਵਲ ਦੋ ਦੇ 100 ਬੈੱਡ ਸਥਾਪਤ ਕੀਤੇ ਜਾ ਰਹੇ ਹਨ। 25-25 ਬੈੱਡ ਦੇ ਚਾਰ ਬਲਾਕਾਂ ਵਾਲੇ ਇਸ ਕੋਵਿਡ ਕੇਅਰ ਮੇਕ ਸੈਂਟਰ ਵਿਖੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਕਾਰਜਕਾਰੀ ਇੰਜੀਨੀਅਰ ਸ਼੍ਰੀ ਅਮੁਲਿਆ ਗਰਗ ਤੋਂ ਇਲਾਵਾ ਪਬਲਿਕ ਹੈਲਥ ਅਤੇ ਬੀ.ਐਡ.ਆਰ. ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ