25.1 C
Delhi
Friday, May 3, 2024
spot_img
spot_img

ਬਠਿੰਡਾ ਸ਼ਹਿਰ ਦੇ ਵਿਕਾਸ ਲਈ ਮਨਪ੍ਰੀਤ ਸਿੰਘ ਬਾਦਲ ਨੇ 77 ਲੱਖ ਰੁਪਏ ਦੀ ਗਰਾਂਟ ਦਿੱਤੀ

ਯੈੱਸ ਪੰਜਾਬ
ਬਠਿੰਡਾ, 10 ਦਸੰਬਰ, 2021 –
ਸ਼ਹਿਰ ਦੇ ਵਿਕਾਸ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਖੇਤਰਾਂ ਵਿਚ ਪੁੱਜ ਕੇ 77 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਉਨ੍ਹਾਂ ਬਠਿੰਡਾ ਇੰਡਸਟ੍ਰੀਅਲ ਓਨਰ ਐਸੋਸੀਏਸ਼ਨ ਓਲਡ ਇੰਡਸਟ੍ਰੀਅਲ ਏਰੀਆ ਆਈਟੀਆਈ ਚੌਕ ਬਠਿੰਡਾ ਵਿਖੇ ਰੱਖੇ ਗਏ ਇਕ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਅਤੇ ਫੋਕਲ ਪੁਆਇੰਟ ਦੇ ਵਿਕਾਸ ਲਈ 15ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਮਲਾ ਨਹਿਰੂ ਕਲੋਨੀ ਵਿਚ ਰੱਖੇ ਗਏ ਇਕ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਅਤੇ ਕਮਲਾ ਨਹਿਰੂ ਵਾਸੀਆਂ ਦੀ ਮੰਗ ਤੇ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਵਿੱਤ ਮੰਤਰੀ ਨੇ ਬਠਿੰਡਾ ਹਾਊਸਿੰਗ ਕੰਪਲੈਕਸ ਕੋਆਪਰੇਟਿਵ ਹਾਊਸ ਬਿਲਡਿੰਗ ਲਿਮਟਿਡ ਡੱਬਵਾਲੀ ਰੋਡ ਬਠਿੰਡਾ ਨੂੰ ਹਾਊਸਫੈੱਡ ਕਲੋਨੀ ਵਿਚ ਨਵੀਆਂ ਐਲਈਡੀ ਲਾਈਟਾਂ,ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਪਾਰਕਾਂ ਦੀ ਉਸਾਰੀ ਲਈ 30 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ।

ਇਸ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਿਰਾਸਤੀ ਪਿੰਡ ਜੈਪਾਲਗਡ਼੍ਹ ਨੂੰ 5 ਲੱਖ ਰੁਪਏ, ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਬਠਿੰਡਾ ਵਿਚ ਹਸਪਤਾਲ ਦੀ ਮੁਰੰਮਤ ਲਈ 5 ਲੱਖ ਰੁਪਏ, ਸਹਿਜਧਾਰੀ ਧਰਮਸ਼ਾਲਾ ਕਮੇਟੀ ਗਣਪਤੀ ਇਨਕਲੇਵ ਬਠਿੰਡਾ ਵਿਖੇ ਧਰਮਸ਼ਾਲਾ ਦੀ ਮੁਰੰਮਤ ਲਈ 5 ਲੱਖ ਰੁਪਏ,ਪੂਰਵਾਂਚਲ ਛੱਠ ਪੂਜਾ ਮਈਆ ਸੇਵਾ ਸੰਮਤੀ ਪਰਸਰਾਮ ਨਗਰ ਬਠਿੰਡਾ ਨੂੰ ਸਮਾਜ ਭਲਾਈ ਦੇ ਕੰਮਾਂ ਲਈ 1 ਲੱਖ ਰੁਪਏ, ਸੀਨੀਅਰ ਸਿਟੀਜ਼ਨ ਕੌਂਸਲ ਬਠਿੰਡਾ ਨੂੰ ਫਰਨੀਚਰ ਦੀ ਖ਼ਰੀਦ ਲਈ 1 ਲੱਖ ਅੱਠ 8 ਹਜਾਰ ਰੁਪਏ, ਜ਼ਿਲ੍ਹਾ ਬਾਰ ਐਸੋਸੀਏਸ਼ਨ ਜ਼ਿਲ੍ਹਾ ਕਚਹਿਰੀ ਲਈ 1 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਅੰਦਰ ਵੱਡੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ ਜਿਨ੍ਹਾਂ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਪੁਰਦ ਕੀਤੀਆਂ ਗਈਆਂ ਹਨ ਜਿਨ੍ਹਾਂ ਉੱਪਰ ਕਰੋੜਾਂ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਹੀ ਸ਼ਹਿਰ ਦੇ ਪੰਦਰਾਂ ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਕੀਤੀ ਗਈ ਹੈ।

ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਰੱਖੇ ਗਏ ਪ੍ਰੋਗਰਾਮਾਂ ਦੌਰਾਨ ਸ਼ਿਰਕਤ ਕਰਦਿਆਂ ਵਿੱਤ ਮੰਤਰੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਨ੍ਹਾਂ ਦਾ ਸਹਿਯੋਗ ਕਰਨ। ਵਿੱਤ ਮੰਤਰੀ ਨੇ ਕਿਹਾ ਕਿ ਜਿਹੜੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION