39.1 C
Delhi
Monday, May 13, 2024
spot_img
spot_img

ਬਠਿੰਡਾ ਸ਼ਹਿਰ ਵਿੱਚ ਰਾਮ ਰਾਜ ਲਿਆਉਣ ਲਈ ਪੁਲਿਸ ਪ੍ਰਸ਼ਾਸਨ ਨਿਭਾਵੇ ਜ਼ਿੰਮੇਵਾਰੀ: ਮਨਪ੍ਰੀਤ ਬਾਦਲ

ਯੈੱਸ ਪੰਜਾਬ
ਬਠਿੰਡਾ, 16 ਜੁਲਾਈ, 2021 –
ਵਿੱਤ ਮੰਤਰੀ ਸ. ਮਨਪ੍ਰੀਤ ਬਾਦਲ ਦੀ ਅਗਵਾਈ ਵਿਚ ਅੱਜ ਸ਼ਹਿਰ ਦੇ ਚੁਣੇ ਹੋਏ ਕਾਂਗਰਸ ਦੇ ਕੌਂਸਲਰਾਂ ਅਤੇ ਪੁਲਿਸ ਅਧਿਕਾਰੀਆਂ, ਥਾਣੇ ਦੇ ਥਾਣੇਦਾਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਵਿੱਤ ਮੰਤਰੀ ਨੇ ਪੁਲੀਸ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੁਣੇ ਹੋਏ ਨੁਮਾਇੰਦਿਆਂ ਦੀ ਗੱਲ ਸੁਣਨ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ, ਉਨਾਂ ਇਹ ਵੀ ਹਦਾਇਤ ਕੀਤੀ ਕਿ ਜਾਤੀ ਰੰਜਿਸ਼ ਦੀ ਰਾਜਨੀਤੀ ਨੂੰ ਪਾਸੇ ਛੱਡ ਕੇ ਸ਼ਹਿਰ ਵਿਚ ਰਾਮ ਰਾਜ ਲਿਆਉਣ ਲਈ ਪੁਲੀਸ ਪ੍ਰਸ਼ਾਸਨ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਵੇ ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਤੋਂ ਜਿੰਦਗੀ ਬਤੀਤ ਕਰ ਸਕਣ।

ਬੈਠਕ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਬਠਿੰਡਾ ਸ਼ਹਿਰ ਅੰਦਰ ਹਰ ਇੱਕ ਇਨਸਾਨ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਨੂੰ ਲੈ ਕੇ ਕਿਸੇ ਵੀ ਆਮ ਇਨਸਾਨ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਇਸ ਮੌਕੇ ਸ. ਬਾਦਲ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਹਰ ਇੱਕ ਕੰਮ ਨੂੰ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਹੀ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਸੱਚ ਨੂੰ ਸੱਚ ਅਤੇ ਝੂਠ ਨੂੰ ਝੂਠ ਕਹਿਣ ਨਾਲ ਸੱਚੀ ਤਸਵੀਰ ਬਣਦੀ ਹੈ। ਸ. ਬਾਦਲ ਨੇ ਕਿਹਾ ਕਿ ਬਠਿੰਡਾ ਸ਼ਹਿਰ 6 ਮਹੀਨਿਆਂ ਦੇ ਅੰਦਰ-ਅੰਦਰ ਵਿਚਕਾਰ ਰਾਮ-ਰਾਜ ਲਿਆ ਕੇ ਦਿਖਾਉਣ ਤਾਂ ਜੋ ਹਰ ਆਮ ਇਨਸਾਨ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰੇ।

ਉਨਾਂ ਕਿਹਾ ਕਿ ਕਾਨੂੰਨ ਪ੍ਰਤੀ ਜਿੰਮੇਵਾਰ ਹੋਣਾ ਹਰ ਇੱਕ ਨਾਗਰਿਕ ਤੇ ਸਿਪਾਹੀ ਦਾ ਮੁੱਢਲਾ ਫ਼ਰਜ ਹੈ। ਇਸ ਤੋਂ ਇਲਾਵਾ ਸ. ਬਾਦਲ ਨੇ ਕਿਹਾ ਕਿ ਕਾਨੂੰਨ ’ਚ ਹੀ ਰਹਿ ਕੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਤਾਂ ਜੋ ਬਠਿੰਡੇ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾ ਕੇ ਪੰਜਾਬ ਦੇ ਸਾਹਮਣੇ ਪੇਸ਼ ਕੀਤਾ ਜਾ ਸਕੇ।

ਇਸ ਮੌਕੇ ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੌਕ ਪ੍ਰਧਾਨ , ਡਿਪਟੀ ਮੇਅਰ ਹਰਮੰਦਰ ਸਿੰਘ ਸਿੱਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਕੇ ਕੇ ਅਗਰਵਾਲ,ਜੈਜੀਤ ਜੌਹਲ, ਅਰੁਣ ਵਧਾਵਨ, ਐਸਪੀ ਜਸਪਾਲ ਸਿੰਘ, ਡੀਐਸਪੀ ਗੁਰਜੀਤ ਰੋਮਾਣਾ, ਮੈਂਬਰ ਫਾਇਨਾਂਸ ਕਮੇਟੀ ਪ੍ਰਵੀਨ ਗਰਗ, ਬਲਜਿੰਦਰ ਠੇਕੇਦਾਰ, ਸੰਦੀਪ ਗੋਇਲ, ਰਾਜਨ ਗਰਗ, ਪਵਨ ਮਾਨੀ ਅਤੇ ਸਮੂਹ ਕੌਂਸਲਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION