36.1 C
Delhi
Thursday, March 28, 2024
spot_img
spot_img

ਬਨਵਾਰੀਲਾਲ ਪੁਰੋਹਿਤ ਵੱਲੋਂ ਰਾਮ ਨੌਮੀ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ

ਯੈੱਸ ਪੰਜਾਬ
ਚੰਡੀਗੜ੍ਹ, 9 ਅਪ੍ਰੈਲ, 2022:
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਭਗਵਾਨ ਸ੍ਰੀ ਰਾਮ ਜੀ ਦੇ ਜਨਮ ਦਿਵਸ ‘ਰਾਮ ਨੌਮੀ’ ਦੇ ਪਵਿੱਤਰ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ।

ਆਪਣੇ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਮਹਾਨ ਸਮਾਜਿਕ ਅਤੇ ਧਾਰਮਿਕ ਤਿਉਹਾਰ ਰਾਮ ਨੌਮੀ, ਸਾਨੂੰ ਮਰਿਯਾਦਾ ਪੁਰਸ਼ੋਤਮ ਸ੍ਰੀ ਰਾਮ ਜੀ ਦੇ ਜੀਵਨ ਨਾਲ ਜੁੜੇ ਨੈਤਿਕਤਾ, ਕੁਰਬਾਨੀ, ਸਹਿਣਸ਼ੀਲਤਾ ਅਤੇ ਧਾਰਮਿਕਤਾ ਦੇ ਉੱਚ ਆਦਰਸ਼ਾਂ ਦੀ ਯਾਦ ਦਿਵਾਉਂਦਾ ਹੈ। ਇਹ ਤਿਉਹਾਰ ਸਾਰਿਆਂ ਨੂੰ ਖੁਸ਼ਹਾਲੀ, ਸ਼ਾਂਤੀ ਅਤੇ ਖੁਸ਼ੀਆਂ ਪ੍ਰਦਾਨ ਕਰੇ ਅਤੇ ਸਾਨੂੰ ਆਪਣੇ ਜੀਵਨ ਵਿੱਚ ਦਇਆ, ਨਿਆਂ ਅਤੇ ਮਾਨਵਤਾਵਾਦ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਰਹੇ।

ਰਾਜਪਾਲ ਨੇ ਲੋਕਾਂ ਨੂੰ ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਰਵਾਇਤੀ ਉਤਸ਼ਾਹ, ਸਦਭਾਵਨਾ ਅਤੇ ਸ਼ਰਧਾ ਦੀ ਭਾਵਨਾ ਨਾਲ ਮਿਲ ਕੇ ਇਸ ਤਿਉਹਾਰ ਨੂੰ ਮਨਾਉਣ ਅਤੇ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION