31.7 C
Delhi
Saturday, April 20, 2024
spot_img
spot_img

ਬਰਤਾਨੀਆ ਵੱਲੋਂ ਜਨਗਨਣਾ 2021 ਲਈ ਪਾਸ ਖਰੜੇ ’ਚ ਸਿੱਖਾਂ ਲਈ ਵੱਖਰਾ ਖਾਨਾ ਨਾ ਰੱਖਣਾ ਮੰਦਭਾਗਾ: ਲੌਂਗੋਵਾਲ

ਅੰਮ੍ਰਿਤਸਰ, 8 ਮਈ, 2020 –
ਬਰਤਾਨੀਆਂ ਦੀ ਸੰਸਦ ਵੱਲੋਂ ਜਨਗਨਣਾ 2021 ਲਈ ਤਿਆਰ ਕੀਤੇ ਖਰੜੇ ਵਿਚ ਸਿੱਖ ਕੌਮ ਲਈ ਵੱਖਰਾ ਖਾਨਾ ਨਾ ਰੱਖਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦੋ ਦਹਾਕਿਆਂ ਤੋਂ ਸਿੱਖਾਂ ਦੀ ਵੱਖਰੀ ਗਿਣਤੀ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਾਂ ਦੀ ਮੰਗ ਨੂੰ ਸੰਸਦ ਵੱਲੋਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਜਨਗਣਨਾ 2021 ਲਈ ਪ੍ਰਵਾਨ ਕੀਤੇ ਗਏ ਖਰੜੇ ਵਿਚ ਸਿੱਖਾਂ ਨੂੰ ਮੁੜ ਵੱਖਰੀ ਨਸਲ ਦੇ ਤੌਰ ’ਤੇ ਨਹੀਂ ਮੰਨਿਆ ਗਿਆ। ਮੀਡੀਆ ਰਿਪਰਟਾਂ ਅਨੁਸਾਰ ਨੂੰ ਸਿੱਖਾਂ ਦਾ ਵੱਖਰਾ ਖਾਨਾ ਨਹੀਂ ਹੈ।

ਸ਼੍ਰੋਮਣੀ ਕਮੇਟੀ ਨੇ ਇਸ ਨੂੰ ਸਿੱਖਾਂ ਨਾਲ ਧੱਕਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਪੂਰੀ ਦੁਨੀਆਂ ਅੰਦਰ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਬਰਤਾਨੀਆ ਅੰਦਰ ਵੀ ਸਿੱਖ ਦਿਹਾਕਿਆਂ ਤੋਂ ਦੇਸ਼ ਦੇ ਵਿਕਾਸ ਲਈ ਯੋਗਦਾਨ ਪਾ ਰਹੇ ਹਨ। ਫ਼ੌਜ ਅਤੇ ਪੇਸ਼ੇਵਰ ਕਿੱਤਿਆਂ ਵਿਚ ਸਿੱਖਾਂ ਦੀ ਅਹਿਮ ਭੂਮਿਕਾ ਰਹੀ ਹੈ।

ਵਿਸ਼ਵ ਜੰਗ ਵਿਚ ਵੀ ਸਿੱਖਾਂ ਦੀਆਂ ਅਨੇਕਾਂ ਕੁਰਬਾਨੀਆਂ ਹਨ। ਸਿੱਖ ਧਰਮ ਨੂੰ ਖਾਸ ਤੌਰ ’ਤੇ ਨਜ਼ਰਅੰਦਾਜ਼ ਕਰਨਾ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸਿੱਖਾਂ ਦੇ ਯੋਗਦਾਨ ਨੂੰ ਨਕਾਰਨ ਵਾਲੀ ਗੱਲ ਹੈ, ਜਿਸ ਨਾਲ ਬਰਤਾਨੀਆਂ ਦੇ ਸਿੱਖ ਭਾਈਚਾਰੇ ਅੰਦਰ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਿਨਾ ਸ਼ੱਕ ਬਰਤਾਨੀਆਂ ਦੇ ਸਿੱਖ ਆਗੂਆਂ ਜਿਨ੍ਹਾਂ ਵਿਚ ਸ. ਤਨਮਨਜੀਤ ਸਿੰਘ ਢੇਸੀ ਤੇ ਬੀਬੀ ਪ੍ਰੀਤ ਕੌਰ ਗਿੱਲ ਵਿਸ਼ੇਸ਼ ਹਨ ਨੇ ਇਸ ਮਾਮਲੇ ਨੂੰ ਸੰਸਦ ਵਿਚ ਉਭਾਰਿਆ, ਪਰੰਤੂ ਫਿਰ ਵੀ ਸਿੱਖਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਬਰਤਾਨੀਆ ਸਰਕਾਰ ਨੂੰ ਇਸ ਬਾਰੇ ਜ਼ਰੂਰ ਸੋਚਣਾ ਚਾਹੀਦਾ ਹੈ, ਕਿਉਂਕਿ ਹਰ ਧਰਮ ਦੀ ਦੇਸ਼ ਵਿਚ ਸਥਿਤੀ ਬਾਰੇ ਸਪੱਸ਼ਟ ਹੋਣ ਲਈ ਜਨਗਣਨਾ ਵਿਚ ਵੱਖਰਾ ਖਾਨਾ ਜ਼ਰੂਰੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION