36.1 C
Delhi
Friday, March 29, 2024
spot_img
spot_img

ਬਲਬੀਰ ਸਿੰਘ ਸਿੱਧੂ ਅੰਮ੍ਰਿਤਸਰ ਦੇ ਐਸ.ਐਮ.ਉ. ਅਰੁਣ ਸ਼ਰਮਾ ਦੇ ਸੰਸਕਾਰ ਮੌਕੇ ਪੁੱਜੇ, ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਚੰਡੀਗੜ੍ਹ, 30 ਅਗਸਤ, 2020:

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਇੰਚਾਰਜ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰੁਣ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਲ ਹੋਏ। ਡਾ. ਸ਼ਰਮਾ ਕੋਵਿਡ -19 ਤੋਂ ਪੀੜਤ ਸਨ ਜਿਨ੍ਹਾਂ ਨੇ ਅੱਜ ਸਵੇਰੇ ਅੰਮ੍ਰਿਤਸਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ।

ਡਾ. ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਹ ਸਿਹਤ ਵਿਭਾਗ ਦੇ ਇਕ ਹੋਣਹਾਰ ਅਤੇ ਮਿਹਨਤੀ ਅਧਿਕਾਰੀਆਂ ਵਿਚੋਂ ਸਨ ਜਿਨ੍ਹਾਂ ਦੀ ਉਮਰ ਸਿਰਫ਼ 53 ਸਾਲ ਸੀ। ਉਹ ਮਾਰਚ ਤੋਂ ਹੀ ਕੋਵਿਡ-19 ਵਿਰੁੱਧ ਮੋਹਰਲੀ ਕਤਾਰ ਵਿੱਚ ਲੜ ਰਹੇ ਸਨ ਅਤੇ ਜ਼ਿਲ੍ਹਾ ਹਸਪਤਾਲ ਅੰਮ੍ਰਿਤਸਰ ਵਿੱਚ ਦਿਨ ਰਾਤ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਸਨ। ਉਸ ਨੂੰ ਆਪਣੀਆਂ ਸੇਵਾਵਾਂ ਲਈ ਹਮੇਸ਼ਾ ਇੱਕ ਸੱਚੇ ਕੋਰੋਨਾ ਯੋਧੇ ਵਜੋਂ ਯਾਦ ਕੀਤਾ ਜਾਵੇਗਾ।

ਸ. ਸਿੱਧੂ ਨੇ ਕਿਹਾ ਕਿ ਉਹ ਦਿਲ ਦੇ ਮਰੀਜ਼ ਸਨ। ਬਾਅਦ ਵਿੱਚ ੳਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।

Arun Sharma SMOੳਨ੍ਹਾਂ ਨੂੰ ਵੈਂਟੀਲੇਟਰ `ਤੇ ਰੱਖਿਆ ਗਿਆ। ਪੀਜੀਆਈ ਦੇ ਮਾਹਿਰ ਡਾਕਟਰ ਉਨ੍ਹਾਂ ਦੀ ਸਿਹਤ ਦਾ ਖ਼ਿਆਲ ਰੱਖ ਰਹੇ ਸਨ ਅਤੇ ਰਾਜ ਸਰਕਾਰ ਵੱਲੋਂ ਉਨ੍ਹਾਂ ਨੂੰ ਪੀਜੀਆਈ ਜਾਂ ਮੇਦਾਂਤਾ ਹਸਪਤਾਲ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ। ਅੱਜ ਸਵੇਰ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਬੇਟੀ ਅਤੇ ਬੇਟਾ ਨੂੰ ਛੱਡ ਗਏ ਹਨ।

ਸ. ਸਿੱਧੂ ਨੇ ਡਾ. ਅਰੁਣ ਸ਼ਰਮਾ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਡਾ. ਸ਼ਰਮਾ ਦੀ ਮੌਤ ਨਾਲ ਪਰਿਵਾਰ ਨੂੰ ਹੀ ਨਹੀਂ ਬਲਕਿ ਸਿਹਤ ਵਿਭਾਗ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਉਨ੍ਹਾਂ ਦੀਆਂ ਸੁਹਿਰਦ ਸੇਵਾਵਾਂ ਦਾ ਹਮੇਸ਼ਾ ਰਿਣੀ ਰਹੇਗਾ ਅਤੇ ਦੁਖੀ ਪਰਿਵਾਰ ਨਾਲ ਖੜ੍ਹਾ ਰਹੇਗਾ।

ਗੌਰਤਲਬ ਹੈ ਕਿ ਡਾ. ਅਰੁਣ ਸ਼ਰਮਾ ਨੇ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਐਮਡੀ ਟ੍ਰਾਂਸਫਿਊਜ਼ਨ ਕੀਤੀ ਸੀ ਅਤੇ ਕਮਿਉਨਟੀ ਹੈਲਥ ਸੈਂਟਰ ਫਤਿਹਗੜ੍ਹ ਚੂੜੀਆਂ ਵਿਖੇ ਐਸਐਮਓ ਰਹੇ। ਬਲੱਡ ਟਰਾਂਸਫਿਊਜ਼ਨ ਅਧਿਕਾਰੀ ਵਜੋਂ ਉਨ੍ਹਾਂ ਨੇ ਬਲੱਡ ਬੈਂਕ ਅੰਮ੍ਰਿਤਸਰ ਦੀ ਸਥਾਪਨਾ ਵਿਚ ਅਹਿਮ ਭੂਮਿਕਾ ਨਿਭਾਈ।Arun Sharma SMO Cremation Balbir Sidhu 1


ਇਸ ਨੂੰ ਵੀ ਪੜ੍ਹੋ:
ਅੱਖਾਂ ਖੋਲ੍ਹਣ ਵਾਲੀ ਹੈ ਪੰਜਾਬ ਪੁਲਿਸ ਤੇ ਬਿਜਲੀ ਬੋਰਡ ਦੇ ਟਕਰਾਅ ਦੀ ਅੰਦਰੂਨੀ ਹਕੀਕਤ – ਐੱਚ.ਐੱਸ.ਬਾਵਾ


ਇਸ ਨੂੰ ਵੀ ਪੜ੍ਹੋ:
ਸੁਮੇਧ ਸੈਣੀ ਕਿਉਂ ਤੋੜ ਰਹੇ ਹਨ ਪੰਜਾਬ ਪੁਲਿਸ ’ਤੇ ਲੋਕਾਂ ਦਾ ਵਿਸ਼ਵਾਸ? – ਐੱਚ.ਐੱਸ.ਬਾਵਾ


Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION