28.1 C
Delhi
Thursday, April 25, 2024
spot_img
spot_img

ਬਲਬੀਰ ਸਿੰਘ ਸਿੱਧੂ ਨੇ ਆਪਣੀ ਤਨਖਾਹ ਵਿਚੋਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

ਚੰਡੀਗੜ/ਫਾਜ਼ਿਲਕਾ, 17 ਦਸੰਬਰ, 2019 –

1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ ‘ਸ਼ਹੀਦਾਂ ਦੀ ਸਮਾਧ’ ‘ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦੀ ਸਮਾਰਕ ਵਿਖੇ 71 ਫੁੱਟ ਦਾ ਵਿਜੈ ਸਤੰਭ ਬਣਾਉਣ ਵਿੱਚ ਸ਼ਹੀਦਾਂ ਦੀ ਸਮਾਧ ਕਮੇਟੀ ਦੀ ਹਰ ਸੰਭਵ ਸਹਾਇਤਾ ਕਰੇਗੀ।

ਇਸ ਮੌਕੇ ਉਨ੍ਹਾਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਆਪਣੀ ਤਨਖਾਹ ਵਿਚੋਂ ਪ੍ਰਤੀ ਪਰਿਵਾਰ 5 ਹਜਾਰ ਰੁਪਏ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦਿਆਂ ਆਖਿਆ ਕਿ ਅਸੀਂ ਸਾਡੇ ਸ਼ਹੀਦਾਂ ਦਾ ਦੇਣ ਨਹੀਂ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿੰਦਾ ਰਹਿੰਦੀਆਂ ਹਨ ਜੋ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਨਾਲ ਲੈ ਕੇ ਚਲਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਬਹਾਦਰ ਸੈਨਾਵਾਂ ਸਦਕਾ ਹੀ ਅਸੀਂ ਆਜ਼ਾਦ ਹਾਂ ਅਤੇ ਚੈਨ ਦੀ ਨੀਂਦ ਸੌਂਦੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਡੀਆਂ ਸੈਨਾਵਾਂ ਦਾ ਸਤਿਕਾਰ ਕਰੀਏ।

ਸਿਹਤ ਮੰਤਰੀ ਨੇ ਸ਼ਹੀਦਾਂ ਦੀ ਯਾਦ ਵਿੱਚ ਇਹ ਸਮਾਗਮ ਕਰਨ ਲਈ ਸ਼ਹੀਦਾਂ ਦੀ ਸਮਾਧ ਕਮੇਟੀ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਤਰਾਂ ਦੇ ਸਮਾਗਮ ਨਾਲ ਨਾ ਕੇਵਲ ਅਸੀ ਸਾਡੇ ਸ਼ਹੀਦਾਂ, ਸਾਬਕਾ ਫੋਜੀਆਂ ਨੂੰ ਸਨਮਾਨ ਦਿੰਦੇ ਹਾਂ ਸਗੋਂ ਇਸ ਨਾਲ ਅਸੀਂ ਸਾਡੀਆਂ ਅਗਲੀਆਂ ਪੀੜ•ੀਆਂ ਨੂੰ ਵੀ ਸਾਡੀਆਂ ਸੈਨਾਵਾਂ ਦੇ ਸ਼ਾਨਮੱਤੇ ਵਿਰਸੇ ਤੋਂ ਜਾਣੂ ਕਰਵਾ ਸਕਦੇ ਹਾਂ।

ਸਿਹਤ ਮੰਤਰੀ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਯਾਦਗਾਰ ਸਬੰਧੀ ਬਣੀ ਕਮੇਟੀ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਮੇਟੀ ਅਤੇ ਸਮੂਹ ਜਿਲ੍ਹਾਂ ਨਿਵਾਸੀਆਂ ਦਾ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਜਿਹੇ ਪ੍ਰੋਗਰਾਮ ਉਲੀਕਣ ਦੀ ਸ਼ਲਾਘਾ ਕੀਤੀ । ਉਨ੍ਹਾਂ ਸਮਾਗਮ ‘ਚ ਸਮੂਲੀਅਤ ਕਰਨ ਆਏ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਸ਼ਹੀਦਾਂ ਦੀ ਇਸ ਸਮਾਧ ‘ਤੇ ਪ੍ਰਣ ਕਰ ਕੇ ਜਾਣ ਦੀ ਲੋੜ ਹੈ ਕਿ ਹਰੇਕ ਨਾਗਰਿਕ ਨੂੰ ਆਪਣੇ ਮੁਲਕ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਣਦਾ ਯੋਗਦਾਨ ਲਾਜ਼ਮੀ ਪਾਉਣਾ ਚਾਹੀਦਾ ਹੈ।

ਇਸ ਮੌਕੇ ਕਰਨਲ (ਸੇਵਾ ਮੁਕਤ) ਐਸ.ਐਸ.ਗਿੱਲ ਨੇ 1971 ਦੀ ਜੰਗ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਤੋਂ ਪਹਿਲਾਂ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ। ਸਟੇਜ ਦਾ ਸੰਚਾਲਣ ਪ੍ਰਫੁੱਲ ਨਾਗਪਾਲ ਨੇ ਕੀਤਾ।

ਜਿਕਰਯੋਗ ਹੈ ਕਿ 1971 ਦੇ ਯੁੱਧ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਇਹ ਸ਼ਹੀਦੀ ਸਮਾਰਕ ਬਣਾਇਆ ਗਿਆ ਹੈ ਜਿਥੇ ਹਰ ਸਾਲ ਵਿਜੈ ਦਿਵਸ ਦਾ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION