ਚੰਡੀਗੜ੍ਹ, 27 ਨਵੰਬਰ, 2019 –
ਸਿਹਤ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਸ੍ਰੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬਲਬੀਰ ਸਿੰਘ ਸਿੱਧੂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।