34 C
Delhi
Saturday, April 27, 2024
spot_img
spot_img

ਬਲਬੀਰ ਸਿੰਘ ਸਿੱਧੂ ਨੇ ਹਲਕੇ ਦੇ ਵਿਕਾਸ ਦੀ ਥਾਂ ਪਰਿਵਾਰ ਦੇ ਵਿਕਾਸ ਨੂੰ ਤਰਜੀਹ ਦਿੱਤੀ: ਬੱਬੀ ਬਾਦਲ

ਯੈੱਸ ਪੰਜਾਬ
ਮੋਹਾਲੀ, 29 ਅਕਤੂਬਰ, 2021 –
ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਹਲਕਾ ਮੋਹਾਲੀ ਦੇ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਜਨਸੰਪਰਕ ਮੁਹਿੰਮ ਤਹਿਤ ਹਲਕਾ ਮੋਹਾਲੀ ਵਿੱਚ ਲਗਾਤਾਰ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਮੀਟਿੰਗਾਂ ਦੌਰਾਨ ਬੱਬੀ ਬਾਦਲ ਨੇ ਕਿਹਾ ਕਿ ਕਾਂਗਰਸ ਰਾਜ ਵਿੱਚ ਮੋਹਾਲੀ ਹਲਕੇ ਦਾ ਵਿਕਾਸ ਨਹੀਂ ਹੋਇਆ ਜਿਸ ਕਰਕੇ ਹਲਕੇ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ।

ਉਨ੍ਹਾਂ ਹਲਕਾਂ ਵਿਧਾਇਕ ਤੇ ਦੋਸ਼ ਲਾਇਆ ਕਿ ਉਨ੍ਹਾਂ ਹਲਕੇ ਦੇ ਵਿਕਾਸ ਕਰਨ ਦੀ ਥਾਂ ਹੁਣ ਤੱਕ ਸਿਰਫ ਬਹੁਕਰੋੜੀ ਜਮੀਨਾਂ ਤੇ ਕਬਜ਼ਾ ਕਰਨ ਦਾ ਕੰਮ ਕੀਤਾ ਅਤੇ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਸਿਰਫ ਵੋਟਾਂ ਲੈਣ ਤੱਕ ਹੀ ਸੀਮਿਤ ਰੱਖਿਆ ਅਤੇ ਲੋਕਾਂ ਦੇ ਹੱਕਾਂ ਦੀ ਅੱਜ ਤੱਕ ਕੋਈ ਗੱਲ ਨਹੀਂ ਕੀਤੀ ਉਨਾਂ ਹਮੇਸ਼ਾ ਹਲਕੇ ਦੇ ਵਿਕਾਸ ਦੀ ਥਾਂ ਪਰਿਵਾਰ ਦੇ ਵਿਕਾਸ ਨੂੰ ਤਰਜੀਹ ਦਿੱਤੀ।

ਬੱਬੀ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਹਲਕੇ ਮੁਹਾਲੀ ਨੂੰ ਪਰਿਵਾਰਵਾਦ ਦੀ ਰਾਜਨੀਤੀ ਤੋਂ ਮੁਕਤ ਕਰਕੇ ਹਲਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਝਾਮਪੁਰ, ਕਰਤਾਰ ਸਿੰਘ, ਜਥੇਦਾਰ ਨਰਿੰਦਰ ਸਿੰਘ, ਗੁਰਮੁੱਖ ਸਿੰਘ, ਤੇਜਿੰਦਰ ਸਿੰਘ, ਕੇਵਲ ਸਿੰਘ,ਬਲਵਿੰਦਰ ਸਿੰਘ,ਸੰਜੂ,ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਠਸਕਾ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION