25.1 C
Delhi
Friday, March 29, 2024
spot_img
spot_img

ਬਲਬੀਰ ਸਿੱਧੂ ਵੱਲੋਂ ਐਸ.ਐਮ.ਓ. ਪੁਸ਼ਪਿੰਦਰ ਕੁਮਾਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ, 28 ਅਪ੍ਰੈਲ, 2021 –
ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੀ.ਐਚ.ਸੀ. ਭੀਖੀ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫਸਰ ਡਾ. ਪੁਸ਼ਪਿੰਦਰ ਕੁਮਾਰ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਸ. ਸਿੱਧੂ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਕਿ ਸਿਹਤ ਵਿਭਾਗ ਨੇ ਕੋਵੀਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਆਪਣੇ ਫਰੰਟ ਲਾਈਨ ਵਾਰੀਅਰ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਡਾ. ਕੁਮਾਰ ਸਹਿ-ਰੋਗਾਂ ਤੋਂ ਪੀੜਤ ਸਨ ਅਤੇ ਮਿਤੀ 23.04.2021 ਨੂੰ ਉਹ ਕੋਵਿਡ-19 ਪਾਜ਼ੇਟਿਵ ਪਾਏ ਗਏ।ਉਨ੍ਹਾਂ ਨੂੰ ਸਾਹ ਦੀ ਸਮੱਸਿਆ ਆਉਣ ਤੋਂ ਬਾਅਦ 26.04.2021 ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਡਾ. ਕੁਮਾਰ ਸਿਹਤਯਾਬ ਹੋ ਗਏ ਅਤੇ ਫਿਰ ਉਨ੍ਹਾਂ ਨੂੰ ਜਨਰਲ ਵਾਰਡ ਵਿਚ ਤਬਦੀਲ ਕਰ ਦਿੱਤਾ ਗਿਆ ਜਿਥੇ 3-4 ਘੰਟਿਆਂ ਬਾਅਦ ਉਹ ਫਿਰ ਬਿਮਾਰ ਪੈ ਗਏ ਅਤੇ 27 ਅਪ੍ਰੈਲ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਸਿਹਤ ਮੰਤਰੀ ਨੇ ਦੱਸਿਆ ਕਿ ਡਾ. ਕੁਮਾਰ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਸੀ ਪਰ ਦੂਜੀ ਖੁਰਾਕ ਲੈਣ ਤੋਂ ਪਹਿਲਾਂ ਉਹ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ।

ਬਲਬੀਰ ਸਿੰਘ ਸਿੱਧੂ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਡਾ. ਕੁਮਾਰ ਦੇ ਪਰਿਵਾਰਕ ਮੈਂਬਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਡਾ. ਕੁਮਾਰ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਛੱਡ ਗਏ ਹਨ।ਉਨ੍ਹਾਂ ਦੀ ਬੇਟੀ ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ. ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION