31.7 C
Delhi
Saturday, April 20, 2024
spot_img
spot_img

ਬਲਬੀਰ ਸਿੱਧੂ ਵੱਲੋਂ ਮਹੀਨਾ ਭਰ ਚੱਲਣ ਵਾਲੀ ਕੈਂਸਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 7 ਨਵੰਬਰ, 2019:

ਲੋਕਾਂ ਨੂੰ ਗੈਰ-ਸੰਚਾਰੀ ਬਿਮਾਰੀਆਂ ਖਾਸ ਤੌਰ ‘ਤੇ ਕੈਂਸਰ ਬਾਰੇ ਜਾਗਰੂਕ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ‘ਕੌਮੀ ਕੈਂਸਰ ਜਾਗਰੂਕਤਾ ਦਿਵਸ’ ਨੂੰ ਮਨਾਉਣ ਹਿੱਤ ਸੂਬਾ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਸ਼ੇਸ਼ ਜਾਗਰੂਕਤਾ ਵੈਨ ਚਲਾਈ ਗਈ ਹੈ। ਇਹ ਸਮੇਂ ਲੋੜ ਹੈ ਕਿ ਲੋਕਾਂ ਨੂੰ ਗੈਰ-ਸੰਚਾਰੀ ਬੀਮਾਰੀਆਂ ਖਾਸ ਤੌਰ ‘ਤੇ ਕੈਂਸਰ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ ‘ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਵੇ।

ਮੰਤਰੀ ਨੇ ਅੱਗੇ ਕਿਹਾ ਕਿ ਕੈਂਸਰ ਦੇ ਸ਼ੱਕੀ ਕੇਸਾਂ ਦੀ ਪਹਿਚਾਣ ਲਈ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੈਂਸਰ, ਡਾਈਬਟੀਜ਼ ਅਤੇ ਹਾਈਪਰਟੈਂਸ਼ਨ ਵਰਗੀਆਂ ਬੀਮਾਰੀਆਂ ਲਈ ਘਰ-ਘਰ ਜਾ ਕੇ ਸਕਰੀਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਹਰੇਕ ਜ਼ਿਲ੍ਹਾ ਹਸਪਤਾਲ/ ਸਬ ਡਵੀਜ਼ਨਲ ਹਸਪਤਾਲ/ ਕਮਿਊਨਟੀ ਹੈਲਥ ਸੈਂਟਰ ਵਿਖੇ ਗੈਰ ਸੰਚਾਰੀ ਬਿਮਾਰੀਆਂ ਨੂੰ ਰੋਕਣ ਲਈ ਕਲੀਨਿਕ (ਐਨ.ਸੀ.ਡੀ.) ਸਥਾਪਤ ਕੀਤੇ ਗਏ ਹਨ। ਸਾਲ 2017 ਤੋਂ ਹੁਣ ਤੱਕ 25,45,770 ਵਿਅਕਤੀਆਂ ਦੀ ਐਨ.ਸੀ.ਡੀ. ਲਈ ਜਾਂਚ ਕੀਤੀ ਗਈ ਹੈ ਜਿਹਨਾਂ ਵਿੱਚੋਂ ਤਕਰੀਬਨ 12.7 ਫੀਸਦੀ ਡਾਇਬਟੀਜ਼ ਨਾਲ, 16.4 ਫੀਸਦੀ ਹਾਈਪਰਟੈਸ਼ਨ ਨਾਲ ਅਤੇ 0.13 ਫੀਸਦੀ ਕੈਂਸਰ ਤੋਂ ਪ੍ਰਭਾਵਿਤ ਪਾਏ ਗਏ। ਉਹਨਾਂ ਅੱਗੇ ਕਿਹਾ ਕਿ ਪਹਿਚਾਣ ਕੀਤੇ ਇਹਨਾਂ ਮਰੀਜ਼ਾਂ ਨੂੰ ਸਿਹਤ ਵਿਭਾਗ ਵਲੋਂ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਕੈਂਸਰ ਤੇ ਹੋਰ ਬੀਮਾਰੀਆਂ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀਆਂ ਵਿਭਿੰਨ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿੱਚ ਕੈਂਸਰ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਮਦਦਗਾਰ ਸਾਬਿਤ ਹੋ ਰਹੀ ਹੈ।

ਉਹਨਾਂ ਦੱਸਿਆ ਕਿ ਹੁਣ ਤੱਕ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1.5 ਕਰੋੜ ਰੁਪਏ ਦੀ ਲਾਗਤ ਨਾਲ 485 ਤੋਂ ਵੱਧ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਿਹਤ ਵਿਭਾਗ ਲੋਕਾਂ ਨੂੰ ਵਾਜਿਬ ਇਲਾਜ ਮੁਹੱਈਆ ਕਰਵਾਉਣ ਈ ਕੋਈ ਕਸਰ ਬਾਕੀ ਨਹੀਂ ਛੱਡੇਗਾ।

ਸ. ਸਿੱਧੂ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਸਬੰਧੀ ਸੁਧਾਰ ਕਰਨ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਜਲਦ ਹੀ ਸੂਚੀਬੱਧ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਪੇਂਡੂ ਤੇ ਦੂਰ-ਦੁਰਾਡੇ ਦੇ ਖੇਤਰਾਂ ਨੂੰ ਦੂਜੇ ਦਰਜੇ ਤੇ ਆਪਰੇਸ਼ਨ ਤੇ ਸਰਜਰੀ ਵਰਗੀਆਂ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਸਕਣ।

ਕੈਂਸਰ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਬਾਰੇ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ 100 ਬੈਡਾਂ ਦੀ ਸਮਰੱਥਾ ਵਾਲੇ ਐਡਵਾਂਸਡ ਕੈਂਸਰ ਡਾਇਗਨੋਸਟਿਕ ਟ੍ਰੀਟਮੈਂਟ ਅਤੇ ਰਿਸਰਚ ਸੈਂਟਰ ਕਾਰਜਸ਼ੀਲ ਹਨ। ਉਹਨਾਂ ਦੱਸਿਆ ਕਿ ਸੰਗਰੂਰ ਵਿੱਚ ਹੋਮੀ ਭਾਭਾ ਕੈਂਸਰ ਕੇਅਰ ਫੈਸਿਲਟੀ ਸਥਾਪਤ ਕੀਤੀ ਗਈ ਹੈ ਅਤੇ ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਵਿੱਚ ਅਤਿ ਆਧੁਨਿਕ ਉਪਕਰਣ ਮੁਹੱਈਆ ਕਰਵਾਏ ਗਏ ਹਨ।

ਇਸ ਤੋਂ ਇਲਾਵਾ, ਫਾਜ਼ਿਲਕਾ ਵਿਚ ਟਰਸ਼ਰੀ ਕੈਂਸਰ ਕੇਅਰ ਸੈਂਟਰ (ਟੀ.ਸੀ.ਸੀ.ਸੀ.) ਅਤੇ ਅੰਮ੍ਰਿਤਸਰ ਵਿਚ ਸਟੇਟ ਕੈਂਸਰ ਇੰਸਟੀਚਿਊਟ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਤਿੰਨੋਂ ਸਰਕਾਰੀ ਮੈਡੀਕਲ ਕਾਲਜਾਂ ਅਤੇ ਜ਼ਿਲ੍ਹਾ ਹਸਪਤਾਲ ਬਠਿੰਡਾ, ਫਾਜ਼ਿਲਕਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਵਿਚ ਸਟਰੋਕ ਰੈਡੀ ਯੂਨਿਟਸ ਸਥਾਪਿਤ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ. ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ।

ਇਸ ਉਦਘਾਟਨ ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ, ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਰਾਜਨੀਤਿਕ ਸਕੱਤਰ ਸ੍ਰੀ ਹਰਕੇਸ਼ਚੰਦ ਸ਼ਰਮਾ, ਸਟੇਟ ਨੋਡਲ ਅਫ਼ਸਰ ਡਾ. ਜੀ.ਬੀ. ਸਿੰਘ ਸ਼ਾਮਲ ਹੋਏ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION