35.1 C
Delhi
Friday, March 29, 2024
spot_img
spot_img

ਬਸਪਾ ਪੰਜਾਬ ਭਰ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਾਗੂ ਕਰਵਾਉਣ ਲਈ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ

27 ਅਗਸਤ 2020

ਅੱਜ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿਚ ਸਮੁੱਚੇ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਅਤੇ ਜਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਉਪਰ ਵਿਸਥਾਰ ਨਾਲ ਚਰਚਾ ਹੋਈ।

ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਦਲਿਤਾਂ, ਪਛੜਿਆ, ਘੱਟ ਗਿਣਤੀਆਂ ਤੇ ਵਿਦਿਆਰਥੀਆਂ ਨਾਲ ਧੱਕਾ ਕਰ ਰਹੀ ਹੈ। ਤਾਜ਼ਾ ਉਦਾਹਰਨ ਵਿਚ ਕਾਂਗਰਸ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਸੱਤਰ ਕਰੋੜ ਦਾ ਘਪਲਾ ਜਾਹਿਰ ਹੋਣਾ ਹੈ।

ਪੂਰੇ ਪੰਜਾਬ ਵਿਚ ਦਲਿਤ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਫੀਸਾਂ ਮੰਗਕੇ ਵਿਦਿਆ ਦੇ ਖੇਤਰ ਤੋਂ ਦੂਰ ਕਰ ਰਹੀਆਂ ਹਨ ਅਤੇ ਦੂਜੇ ਪਾਸੇ ਕਾਂਗਰਸੀ ਮੰਤਰੀ ਸਕਾਲਰਸ਼ਿਪ ਦਾ ਘਪਲਾ ਕਰੋੜਾਂ ਵਿੱਚ ਕਰ ਰਹੇ ਹਨ।


ਇਸ ਨੂੰ ਵੀ ਪੜ੍ਹੋ:
ਅੱਖਾਂ ਖੋਲ੍ਹਣ ਵਾਲੀ ਹੈ ਪੰਜਾਬ ਪੁਲਿਸ ਤੇ ਬਿਜਲੀ ਬੋਰਡ ਦੇ ਟਕਰਾਅ ਦੀ ਅੰਦਰੂਨੀ ਹਕੀਕਤ – ਐੱਚ.ਐੱਸ.ਬਾਵਾ


ਬਸਪਾ ਪੰਜਾਬ ਕਾਂਗਰਸ ਵਲੋਂ ਦਲਿਤ ਵਿਦਿਆਰਥੀਆਂ ਨਾਲ ਹੋ ਰਹੀ ਧੱਕੇਸਾਹੀ ਖਿਲ਼ਾਫ ਸੜਕਾਂ ਤੇ ਉਤਰੇਗੀ। ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਹਿਤ ਪੂਰੇ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਦੇ ਰਾਹੀਂ ਰਾਜਪਾਲ ਦੇ ਨਾਮ ਮੰਗ ਪੱਤਰ ਦੇਵੇਗੀ।

ਬਸਪਾ ਪੰਜਾਬ ਵਲੋਂ ਸਾਧੂ ਸਿੰਘ ਧਰਮਸੋਤ ਤੋਂ ਅਸਤੀਫੇ ਦੀ ਮੰਗ ਕੀਤੀ ਗਈ। ਇਸ ਮੌਕੇ ਸੂਬਾ ਉਪ ਪ੍ਰਧਾਨ ਸ਼੍ਰੀ ਹਰਜੀਤ ਸਿੰਘ ਲੌਂਗੀਆ, ਸ਼੍ਰੀ ਡਾਕਟਰ ਨਛੱਤਰ ਪਾਲ, ਅਜੀਤ ਸਿੰਘ ਭੈਣੀ, ਸ਼੍ਰੀ ਸਵਿੰਦਰ ਸਿੰਘ ਸ਼ੱਜਲਵੰਡੀ, ਸ਼੍ਰੀ ਬਲਦੇਵ ਸਿੰਘ ਮਹਿਰਾ, ਸ਼੍ਰੀ ਰਾਜਾ ਰਜਿੰਦਰ ਸਿੰਘ ਨਨ੍ਹੇਰੀਆਂ, ਸ਼੍ਰੀ ਕੁਲਦੀਪ ਸਿੰਘ ਸਰਦੂਲਗੜ੍ਹ, ਸ਼੍ਰੀ ਗੁਰਮੇਲ ਚੁੰਬਰ, ਸ਼੍ਰੀ ਬਲਵਿੰਦਰ ਕੁਮਾਰ, ਸ਼੍ਰੀ ਮਨਜੀਤ ਸਿੰਘ ਅਟਵਾਲ, ਸ਼੍ਰੀ ਜੋਗਾ ਸਿੰਘ ਪਨੋਂਦੀਆਂ, ਸ਼੍ਰੀ ਡਾਕਟਰ ਜਸਪ੍ਰੀਤ ਸਿੰਘ, ਸ਼੍ਰੀ ਤੀਰਥ ਰਾਜਪੁਰਾ, ਸ਼੍ਰੀ ਸੰਤ ਰਾਮ ਮੱਲੀਆਂ, ਸ਼੍ਰੀ ਜਗਦੀਪ ਗੋਗੀ, ਸ਼੍ਰੀ ਚਮਕੌਰ ਸਿੰਘ ਵੀਰ, ਸ਼੍ਰੀ ਗੁਰਮੇਲ ਸਿੰਘ ਜੀ ਕੇ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਦਲਜੀਤ ਰਾਏ, ਸ਼੍ਰੀ ਲਾਲ ਸਿੰਘ ਸੁਲਹਾਣੀ, ਸ਼੍ਰੀ ਪਰਮਜੀਤ ਮੱਲ, ਸ਼੍ਰੀ ਪੀ ਡੀ ਸ਼ਾਂਤ, ਆਦਿ ਹਾਜ਼ਿਰ ਸਨ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION