29 C
Delhi
Friday, April 19, 2024
spot_img
spot_img

ਬਾਜਵਾ ਦੀ ਮਿਡ ਡੇਅ ਮੀਲ ਬਾਰੇ ਕੈਪਟਨ ਨੂੰ ਚਿੱਠੀ ਦਾ ਸਿੰਗਲਾ ਨੇ ਦਿੱਤਾ ਜਵਾਬ, ਬਾਜਵਾ ਦਾ ਨਾਂਅ ਲਏ ਬਿਨਾਂ

ਚੰਡੀਗੜ੍ਹ, 16 ਜੁਲਾਈ, 2020 –

ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮਿਡ-ਡੇਅ ਮੀਲ ਦਾ ਖਾਣਾ ਲਗਾਤਾਰ ਸਕੂਲਾਂ ਦੇ 15.79 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਭਾਵੇਂ ਇਹ ਯਤਨ ਪ੍ਰਭਾਵਿਤ ਹੋਏ ਪਰ ਅਧਿਆਪਕਾਂ ਦੀ ਸਮਰਪਣ ਭਾਵਨਾ ਤੇ ਸਿਰੜ ਸਦਕਾ ਅਜਿਹੀ ਸੰਕਟਕਾਲੀ ਘੜੀ ਵਿੱਚ ਵੀ ਇਹ ਸਭ ਸੰਭਵ ਹੋ ਸਕਿਆ।

ਸ੍ਰੀ ਸਿੰਗਲਾ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਂਮਾਰੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਅਧਿਆਪਕ ਆਨਲਾਈਨ ਕਲਾਸਾਂ ਲੈਣ, ਅਨਾਜਾਂ ਤੋਂ ਇਲਾਵਾ ਕਿਤਾਬਾਂ ਵੰਡਣ ਵਿੱਚ ਸੱਚਮੁੱਚ ਸ਼ਲਾਘਾਯੋਗ ਕੰਮ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਦਮਿਕ ਸ਼ੈਸਨ 2020-21 ਦੀ ਪਹਿਲੇ ਵਿੱਤੀ ਤਿਮਾਹੀ ਲਈ ਵਿਦਿਆਰਥੀਆਂ ਨੂੰ ਸੀਲਬੰਦ ਪੈਕਟਾਂ ਵਿਚ ਚਾਵਲ ਅਤੇ ਕਣਕ ਪਹੁੰਚਾਉਣ ਲਈ ਸਕੂਲਾਂ ਨੂੰ 8262.23 ਮੀਟਿ੍ਰਕ ਟਨ ਖਾਣਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੀ ਤਿਮਾਹੀ ( 20 ਜੁਲਾਈ ਤੋਂ 20 ਸਤੰਬਰ ) ਲਈ, 11,974 ਮੀਟਿ੍ਰਕ ਟਨ ਦੀ ਵੰਡ ਨੂੰ ਮਨਜੂਰੀ ਦਿੱਤੀ ਗਈ ਹੈ ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪਹਿਲਾਂ ਹੀ 37.26 ਕਰੋੜ ਰੁਪਏ ਦੀ ਖਾਣਾ ਪਕਾਉਣ ਦੀ ਮਨਜੂਰੀ ਦਿੱਤੀ ਜਾ ਚੁੱਕੀ ਹੈ ਜਿਸ ਨੂੰ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਾਭਪਾਤਰੀ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਤਬਦੀਲ ਕੀਤਾ ਜਾਣਾ ਸੀ। ਕੁਝ ਵਿਦਿਆਰਥੀਆਂ ਕੋਲ ਚਾਲੂ ਬੈਂਕ ਖਾਤਾ ਨਾ ਹੋਣ ਕਰਕੇ ਸਕੂਲਾਂ ਕੋਲ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਪਈ ਹੈ।

ਸ੍ਰੀ ਸਿੰਗਲਾ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਲਾਭਪਾਤਰੀ ਵਿਦਿਆਰਥੀਆਂ ਵਾਸਤੇ ਖਾਣਾ ਪਕਾਉਣ ਸਬੰਧੀ ਰਕਮ ਜਾਰੀ ਕਰਨ ਲਈ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਤੋਂ ਪ੍ਰਵਾਨਗੀ ਲੈਣ। ਉਨ੍ਹਾਂ ਕਿਹਾ ਕਿ 6 ਜੁਲਾਈ, 2020 ਨੂੰ ਭਾਰਤ ਸਰਕਾਰ ਨੂੰ ਇੱਕ ਲਿਖਤੀ ਪੱਤਰ ਵੀ ਭੇਜਿਆ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਖਾਣਾ ਪਕਾਉਣ ਦੀ ਲਾਗਤ ਦੀ ਨਗਦ ਅਦਾਇਗੀ ਦੀ ਇਜਾਜ਼ਤ ਮੰਗੀ ਗਈ ਹੈ ਪਰ ਹਾਲੇ ਜਵਾਬ ਦੀ ਉਡੀਕ ਹੈੈ।

ਉਨ੍ਹਾਂ ਦੱਸਿਆ ਕਿ ਮੈਂ ਇਹ ਮਸਲਾ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਕੋਲ ਨਿੱਜੀ ਤੌਰ ‘ਤੇ ਵੀ ਚੁੱਕਿਆ ਹੈ ਅਤੇ ਸਰਕਾਰੀ ਸਕੂਲੀ ਵਿਦਿਆਰਥੀਆਂ ਦੀ ਹਿੱਤਾਂ ਲਈ ਜਲਦ ਹੀ ਇਸ ਦਾ ਢੁਕਵਾਂ ਹੱਲ ਕੱਢ ਲਿਆ ਜਾਵੇਗਾ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਇੱਕ ਵਾਰ ਜਦੋਂ ਸਾਨੂੰ ਮਨਜੂਰੀ ਮਿਲ ਗਈ ਤਾਂ ਕੁਝ ਦਿਨਾਂ ਦੇ ਅੰਦਰ ਹੀ ਖਾਣਾ ਪਕਾਉਣ ਦੀ ਲਾਗਤ ਵਿਦਿਆਰਥੀਆਂ ਨੂੰ ਨਕਦ ਦੇ ਦਿੱਤੀ ਜਾਵੇਗੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION