30.1 C
Delhi
Saturday, April 27, 2024
spot_img
spot_img

ਬਾਦਲਾਂ ਨੇ SGPC ਦੇ ਸੁਨਹਿਰੀ ਇਤਿਹਾਸ ਨੂੰ ਕੀਤਾ ਕਲੰਕਤ – Jathedar Hawara Committee

ਯੈੱਸ ਪੰਜਾਬ
ਅੰਮ੍ਰਿਤਸਰ, ਨਵੰਬਰ 15, 2020:
ਸ਼੍ਰੋਮਣੀ ਕਮੇਟੀ ਦੇ 100 ਸਾਲਾਂ ਇਤਿਹਾਸ ਦਾ ਸੰਖੇਪ ਵਿਸ਼ਲੇਸ਼ਣ ਕਰਦਿਆਂ ਸਰਬਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਸਰਪ੍ਰਸਤੀ ਹੇਠ ਚੱਲ ਰਹੀ ਹਵਾਰਾ ਕਮੇਟੀ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਹਿਤਾਂ ਦੀ ਖਾਤਰ ਸ਼੍ਰੋਮਣੀ ਕਮੇਟੀ ਦੇ ਸੁਨਹਿਰੀ ਇਤਿਹਾਸ ਨੂੰ ਪੰਥ ਵਿਰੋਧੀ ਤਾਕਤਾਂ ਦੇ ਨਾਲ ਮਿਲ ਕੇ ਇਸ ਸੰਸਥਾ ਨੂੰ ਕਲੰਕਤ ਕਰ ਦਿੱਤਾ ਹੈ।

ਹਵਾਰਾ ਕਮੇਟੀ ਆਗੂਆਂ ਨੇ ਕਿਹਾ ਕਿ ਸਿੱਖਾਂ ਨੇ ਲਹਿਰਾ, ਮੋਰਚਿਆਂ ਤੇ ਸਾਕਿਆਂ ਦੇ ਸਨਮੁਖ ਜੂਝਦਿਆਂ ਕੁਰਬਾਨੀ ਭਰਿਆ ਸੁਨਹਿਰੀ ਇਤਿਹਾਸ ਸਿਰਜਿਆ ਜਿਸ ਵਿੱਚੋਂ ਸੰਨ 1920 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋੰਦ ਵਿੱਚ ਆਈ।

ਜਿਸ ਦਾ ਮੁੱਖ ਉਦੇਸ਼ ਗੁਰਦੁਆਰਿਆਂ ਦਾ ਸਚਾਰੂ ਪ੍ਰਬੰਧ, ਧਰਮ ਪ੍ਰਚਾਰ ਅਤੇ ਸਿੱਖ ਧਾਰਮਿਕ ਸਮੱਸਿਆਵਾਂ ਦਾ ਸਮਾਧਾਨ ਕਰਨਾ ਸੀ। ਨਨਕਾਣਾ ਸਾਹਿਬ ਦਾ ਸਾਕਾ, ਚਾਬੀਆਂ ਦਾ ਮੋਰਚਾ, ਗੁਰੂ ਕੇ ਬਾਗ ਦਾ ਮੋਰਚਾ ਆਦਿ ਦੀ ਸਫਲਤਾ ਨੇ ਸ਼੍ਰੋਮਣੀ ਕਮੇਟੀ ਦੇ ਰੁਤਬੇ ਅਤੇ ਸ਼ਕਤੀ ਵਿੱਚ ਪ੍ਰਸਾਰ ਕੀਤਾ।

ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਨੇ ਅੰਗਰੇਜ਼ ਹਕੂਮਤ ਅਤੇ ਦੇਸ਼ ਦੀ ਵੰਡ ਤੋਂ ਬਾਅਦ ਭਾਰਤੀ ਹਕੂਮਤ ਅੱਗੇ ਸਿਰ ਚੁੱਕ ਕੇ ਸੀਨਾ ਤਾਣ ਕੇ ਸਿੱਖਾਂ ਦੀ ਨੁਮਾਇੰਦਗੀ ਕਈ ਦਹਾਕਿਆਂ ਤੱਕ ਕੀਤੀ। ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਣ ਨਾਲ ਕਮੇਟੀ ਦੀ ਆਮਦਨ ਵਿੱਚ ਵਾਧਾ ਹੋਇਆ ਪਰ ਬਦਕਿਸਮਤੀ ਨਾਲ ਮਾਇਆ ਦੇ ਲੋਭ ਕਾਰਨ ਭ੍ਰਿਸ਼ਟਾਚਾਰ ਵਿੱਚ ਵੀ ਵਾਧਾ ਹੋਇਆ।

ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਲੀਡਰਸ਼ਿਪ ਨੇ 1996 ਵਿੱਚ ਮੋਗਾ ਕਾਨਫਰੰਸ ਦੌਰਾਨ ਅਕਾਲੀ ਦਲ ਦਾ ਪੰਥਕ ਚਿਹਰਾ ਬਦਲ ਕੇ ਇਸ ਨੂੰ ਪੰਜਾਬੀ ਪਾਰਟੀ ਵਿੱਚ ਤਬਦੀਲ ਕਰ ਦਿੱਤਾ। ਸਿੱਟੇ ਵਜੋ ਪੰਥ ਅਤੇ ਗ੍ਰੰਥ ਦੀ ਪਹਿਰੇਦਾਰੀ ਕਰਨ ਵਾਲੀ ਸਿੱਖਾਂ ਦੀ ਸਿਆਸੀ ਪਾਰਟੀ ਵਿਕਾਸ, ਸੁਰੱਖਿਆ, ਚੰਗਾ ਪ੍ਰਸ਼ਾਸਨ ਅਤੇ ਰਾਸ਼ਟਰ ਪਹਿਲ ਦੇ ਮੁੱਦਿਆਂ ਤਕ ਹੀ ਸਿਮਟ ਕੇ ਰਹਿ ਗਈ।

ਬਾਦਲਾਂ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਨੂੰ ਵਧਾਵਾ ਦੇਣ ਲਈ ਸਾਲ 2002 ਵਿਚ ਮਤਾ ਪਾਸ ਕੀਤਾ ਗਿਆ ਜਿਸ ਦੇ ਤਹਿਤ ਸ਼੍ਰੋਮਣੀ ਕਮੇਟੀ ਅਤੇ ਉਸਦੇ ਅਦਾਰਿਆਂ ਵਿੱਚ ਮੈਂਬਰਾਂ ਦੇ ਰਿਸ਼ਤੇਦਾਰਾਂ ਦੀ ਭਰਤੀ ਨੂੰ ਖੁੱਲ੍ਹ ਦਿੱਤੀ ਗਈ। ਅਕਾਲੀ ਦਲ ਬਾਦਲ ਦੀ ਜੇਬ ਚੋਂ ਨਿਕਲੇ ਸਿਆਸੀ ਮੁਹਰਿਆਂ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਥਾਪਿਆ ਜਾਂਦਾ ਹੈ। ਜੋ ਕਿ ਗੁਰੂ ਘਰ ਨਾਲ ਵਫ਼ਾਦਾਰ ਨਾ ਹੋ ਕੇ ਬਾਦਲਾਂ ਦੇ ਵਫ਼ਾਦਾਰ ਬਣਨ ਵਿਚ ਮਾਣ ਮਹਿਸੂਸ ਕਰਦੇ ਹਨ।

ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਸਰੋਤਾਂ ਤੋਂ ਆਈ ਆਮਦਨ ਪੰਥਕ ਅਤੇ ਲੋਕ ਭਲਾਈ ਕਾਰਜਾਂ ਵਿੱਚ ਇਸਤਿਮਾਲ ਹੋਣ ਦੀ ਥਾਂ ਤੇ ਬਾਦਲਾਂ ਦੇ ਸਿਆਸੀ ਹਿੱਤਾਂ ਦੀ ਰਖਵਾਲੀ ਕਰਨ ਲਈ ਵਰਤੀ ਜਾਂਦੀ ਹੈ। ਗੁਰਧਾਮਾਂ ਦੀ ਕਾਰ ਸੇਵਾ ਦੇ ਨਾਂ ਤੇ ਅਰਬਾਂ ਰੁਪਏ ਦੀ ਧਾਂਦਲੀ ਕੀਤੀ ਜਾ ਰਹੀ ਹੈ।

ਹਵਾਰਾ ਕਮੇਟੀ ਦੇ ਆਗੂ ਐਡਵੋਕੇਟ ਅਮਰ ਸਿੰਘ ਚਾਹਲ, ਪ੍ਰੋ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ, ਬਲਬੀਰ ਸਿੰਘ ਹਿਸਾਰ, ਮਹਾਂਵੀਰ ਸਿੰਘ ਸੁਲਤਾਨਵਿੰਡ, ਸੁਖਰਾਜ ਸਿੰਘ ਵੇਰਕਾ, ਜਸਪਾਲ ਸਿੰਘ ਪੁਤਲੀਘਰ, ਬਲਜੀਤ ਸਿੰਘ ਭਾਊ, ਕੁਲਦੀਪ ਸਿੰਘ ਦੁਭਾਲੀ ਆਦਿ ਨੇ ਕਿਹਾ ਖਾਲਸਾ ਪੰਥ ਨਿਯੁਕਤੀਆਂ ਦੀ ਧਾਂਦਲੀ, ਗੋਲਕਾਂ ਦੀ ਦੁਰਵਰਤੋਂ, ਜਿਵੇਂ ਕਿ 90 ਲੱਖ ਦੇ ਗੁਰਮੀਤ ਰਾਮ ਰਹੀਮ ਦੀ ਮਾਫੀ ਸਬੰਧੀ ਬੇਲੋੜੇ ਇਸ਼ਤਿਹਾਰ, ਲੰਗਰ ਦੀ ਰਸਦ ਵਿੱਚ ਹੇਰਾ ਫੇਰੀ ਆਦਿ ਨੂੰ ਪਿਛਲੇ ਲੰਮੇ ਸਮੇਂ ਤੋਂ ਬਰਦਾਸ਼ਤ ਕਰਦਾ ਆ ਰਿਹਾ ਹੈ ਹੁਣ ਤਾਂ ਪਾਣੀ ਸਿਰ ਤੋਂ ਲੰਘ ਗਿਆ ਹੈ ਜਦ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਹੋ ਗਏ ਹਨ ਜਿਸ ਦਾ ਕਿ ਇਨਸਾਫ ਕੌਮ ਨੂੰ ਅੱਜ ਤੱਕ ਨਹੀਂ ਮਿਲਿਆ।

ਇਨਸਾਫ਼ ਲੈਣ ਲਈ ਸ਼ਾਂਤਮਈ ਢੰਗ ਨਾਲ ਬੈਠੀਆਂ ਪੰਥਕ ਜਥੇਬੰਦੀਆਂ ਨੂੰ ਨਰੈਣੂ ਮਹੰਤ ਦੀ ਤਰਜ਼ ਤੇ ਚਲਦਿਆਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਵਹਿਸ਼ੀਆਣਾ ਢੰਗ ਨਾਲ ਕੁੱਟਮਾਰ ਕਰਕੇ ਸਿੱਖ ਇਤਿਹਾਸ ਨੂੰ ਕਲੰਕਤ ਕੀਤਾ ਹੈ।

ਜਥੇਦਾਰ ਹਵਾਰਾ ਕਮੇਟੀ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਾਉਣ ਲਈ ਇਕਸਾਰਤਾ ਆਪਸੀ ਇਤਫਾਕ ਪੈਦਾ ਕਰਨ। ਕਮੇਟੀ ਆਗੂਆਂ ਨੇ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸੇਵਾ ਕਰ ਰਹੇ ਕਰਮਚਾਰੀਆਂ ਵਿਚੋਂ ਜਾਗਦੀ ਜ਼ਮੀਰ ਵਾਲੇ ਕਰਮਚਾਰੀ ਬਾਦਲਾਂ ਦੇ ਪ੍ਰਬੰਧ ਤੋਂ ਦੁਖੀ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION