43.1 C
Delhi
Saturday, May 25, 2024
spot_img
spot_img
spot_img

ਬਾਦਲ ਦਲ ਤੇ ਕਾਂਗਰਸ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੇ, ਕਿਸਾਨ ਏਕਾ ਕੇਂਦਰ ਨੂੰ ਝੁਕਣ ਲਈ ਕਰੇਗਾ ਮਜਬੂਰ: ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ, 06 ਸਤੰਬਰ, 2021:
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿਖੇ ਹੋਈ ਮਹਾਂਪੰਚਾਇਤ ਦੇ ਹੱਕ ਵਿੱਚ ਨਿੱਤਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਮਹਾਂਪੰਚਾਇਤ ਵਿੱਚ ਕਿਸਾਨਾਂ ਦੇ ਜੁੜੇ ਜਨਸੈਲਾਬ ਨੇ ਇੱਕ ਵਾਰ ਫਿਰ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਕਿਸਾਨਾਂ ਦਾ ਇਹ ਸੰਘਰਸ਼ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿੱਚ ਵੀ ਫੈਲ ਚੁੱਕਾ ਹੈ।

ਸ: ਢੀਂਡਸਾ ਨੇ ਇਸ ਅੰਦੋਲਨ ਵਿੱਚ ਮੋਹਰੀ ਪੰਜਾਬ ਵਾਸੀਆਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਪੰਜਾਬ ਨੇ ਹੀ ਦੇਸ਼ ਦੇ ਕਿਸਾਨਾਂ ਨੂੰ ਰਾਹ ਦਿਖਾਈ ਹੈ। ਜਿਸਦੀ ਬਦੌਲਤ ਇਹ ਅੰਦੋਲਨ ਹੁਣ ਦੇਸ਼-ਵਿਆਪੀ ਰੂਪ ਧਾਰ ਚੁੱਕਾ ਹੈ। ਸ: ਢੀਂਡਸਾ ਨੇ ਦੋਸ਼ ਲਗਾਇਆ ਕਿ ਕਿਸਾਨ ਅੰਦੋਲਨ ਨੂੰ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਤਾਰਪੀਡੋ ਕਰਨ ਦੀਆਂ ਕੋਸਿ਼ਸਾਂ ਕੀਤੀਆਂ ਜਾ ਰਹੀਆਂ ਹਨ ਪਰ ਇਸਦੇ ਬਾਵਜੂਦ ਪਿਛਲੇ ਲੰਮੇ ਸਮੇਂ ਤੋਂ ਅੰਨਦਾਤਾ ਆਪਣੇ ਹੱਕਾਂ ਲਈ ਡਟ ਕੇ ਮੁਕਾਬਲਾ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀ ਹੈ ਜਦੋਂ ਦੇਸ਼ ਦੇ ਕਿਸਾਨਾਂ ਦਾ ਏਕਾ ਕੇਂਦਰ ਸਣੇ ਰਾਜ ਸਰਕਾਰਾਂ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ।

ਕਿਸਾਨ ਜਥੇਬੰਦੀਆਂ ਦੇ ਸੱਦੇ `ਤੇ 27 ਸਤੰਬਰ ਨੂੰ ਭਾਰਤ ਬੰਦ ਦੀ ਮੁਕੰਮਲ ਹਮਾਇਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹਾ ਹੈ ਅਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਵੇਗਾ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਭਾਜਪਾ ਤੋਂ ਇਲਾਵਾ ਅਕਾਲੀ ਦਲ ਬਾਦਲ ਅਤੇ ਕਾਂਗਰਸ ਵੀ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਪੁਰਜ਼ੋਰ ਕੋਸਿ਼ਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹੁਣ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਹੀ ਆਪਣੀ ਰਣਨੀਤੀ ਤੈਅ ਕਰਦਾ ਆਇਆ ਹੈ ਅਤੇ ਅੱਗੇ ਵੀ ਸਿਆਸੀ ਹਿੱਤਾਂ ਨੂੰ ਇੱਕ ਪਾਸੇ ਰੱਖ ਕੇ ਕਿਸਾਨਾਂ ਦਾ ਸਾਥ ਦਿੰਦਾ ਰਹੇਗਾ।

ਸ: ਢੀਂਡਸਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਹੱਦਾਂ `ਤੇ ਬੈਠ ਕੇ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਜੱਦੋ-ਜਹਿਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਪਾਰਟੀ ਦੀ ਵੀ ਇਹ ਕੋਸਿ਼ਸ਼ ਰਹੀ ਹੈ ਕਿ ਅੰਦੋਲਨ ਨੂੰ ਕਿਸੇ ਵੀ ਕਿਸਮ ਨਾਲ ਢਾਹ ਨਾ ਲੱਗ ਸਕੇ ਇਸੇ ਲਈ ਉਨ੍ਹਾਂ ਦੀ ਪਾਰਟੀ ਵੱਲੋੇ ਚੋਣ ਵਰ੍ਹਾਂ ਹੋਣ ਦੇ ਬਾਵਜੂਦ ਪੰਜਾਬ ਵਿੱਚ ਕੋਈ ਵੀ ਵੱਡੀ ਸਿਆਸੀ ਸਰਗਰਮੀ ਕਰਨ ਤੋਂ ਗੁਰੇਜ਼ ਕੀਤਾ ਗਿਆ ਹੈ।

ਪਰ ਦੂਜੇ ਪਾਸੇ ਸੱਤਾ ਦੇ ਭੁੱਖੇ ਅਕਾਲੀ ਦਲ ਬਾਦਲ, ਕਾਂਗਰਸ ਅਤੇ ਹੋਰਨਾਂ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਲਾਹਾ ਲੈਣ ਲਈ ਸੂਬੇ ਵਿੱਚ ਤੇਜ਼ੀ ਨਾਲ ਵਧਾਈ ਜਾ ਰਹੀਆਂ ਸਰਗਰਮੀਆਂ ਨਾਲ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਪੁਰਜ਼ੋਰ ਕੋਸਿ਼ਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਲਈ ਕਿਸਾਨੀ ਮਸਲੇ ਸਭ ਤੋਂ ਉੱਤੇ ਹਨ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀ ਹੁੰਦੀਆਂ ਪਾਰਟੀ ਇਸੇ ਤਰ੍ਹਾਂ ਕਿਸਾਨਾਂ ਦਾ ਸਾਥ ਦਿੰਦੀ ਰਹੇਗੀ।

ਬੀਤੇ ਦਿਨੀ ਪਾਰਟੀ ਵੱਲੋਂ ਕਰਨਾਲ ਅਤੇ ਮੋਗਾ ਵਿਖੇ ਹਰਿਆਣਾ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਵੀ ਕਿਸਾਨ ਅੰਦੋਲਨ ਨੂੰ ਬਲ ਦੇਣ ਲਈ ਕੀਤਾ ਗਿਆ ਹੈ।

ਸ: ਢੀਂਡਸਾ ਨੇ ਕਿਹਾ ਕਿ ਉਹ ਵਾਰ-ਵਾਰ ਕੇਂਦਰ ਦੀ ਮੋਦੀ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਰਹਿਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION