35.6 C
Delhi
Sunday, May 19, 2024
spot_img
spot_img

ਬਾਦਲ ਦਲ ਨਾਲੋਂ ਤੋੜ-ਵਿਛੋੜਾ ਕਰਕੇ ਬਠਿੰਡੇ ਦੇ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ’ਚ ਸ਼ਾਮਲ

ਯੈੱਸ ਪੰਜਾਬ
ਚੰਡੀਗੜ੍ਹ, 3 ਮਾਰਚ, 2021 –
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਦੇ ਹਿਤੈਸ਼ੀ ਲੋਕ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ। ਪਾਰਟੀ ਨੂੰ ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਅਕਾਲੀ ਦਲ ਬਾਦਲ ਦੇ ਸਰਗਰਮ ਅਤੇ ਉਘੇ ਆਗੂਆਂ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ਼ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿੱਚ ਸ਼ਮੂਲੀਅਤ ਕੀਤੀ।

ਅਕਾਲੀ ਦਲ ਬਾਦਲ ਤਾਨਾਸ਼ਾਹੀ, ਗਲਤ ਨੀਤੀਆਂ ਅਤੇ ਪੰਥਕ ਸੋਚ ਤੋਂ ਦੂਰ ਜਾਣ ਕਰਕੇ ਰੋਸ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦੇ ਹੋਏ ਸ: ਸੁਖਚੈਨ ਸਿੰਘ ਕਾਕਾ ਬਰਾੜ, ਸ: ਬਲਬੀਰ ਸਿੰਘ, ਸ: ਸ਼ਿਵਚਰਨ ਸਿੰਘ ਅਤੇ ਬੀਬੀ ਪਲਵਿੰਦਰ ਕੌਰ ਨੇ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰ ਲਿਆ।

ਉਪਰੋਕਤ ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ ਵਿੱਚ ਚਾਪਲੂਸਾਂ ਦਾ ਬੋਲਬਾਲਾ ਅਤੇ ਜ਼ਮੀਨੀ ਪੱਧਰ `ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀ ਹੈ।

ਬਾਦਲ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਬਠਿੰਡਾ ਇਲਾਕੇ ਨਾਲ ਸਬੰਧਤ ਉਪਰੋਕਤ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜਾ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸ: ਢੀਂਡਸਾ ਨੇ ਵਿਸ਼ਵਾਸ਼ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿੱਚ ਸ਼ਾਮਿਲ ਹੋਏ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ- ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ `ਤੇ ਪਾਰਟੀ ਦੇ ਇਸ਼ਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਪ੍ਰਮੁੱਖ ਆਗੂ ਸ: ਭੋਲਾ ਸਿੰਘ ਗਿੱਲ ਪੱਤੀ, ਐਡਵੋਕੇਟ ਛਿੰਦਰ ਪਾਲ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਖਾਲਸਾ, ਬੀਬੀ ਗੁਰਮਿੰਦਰ ਕੌਰ ਢਿੱਲੋਂ, ਸ: ਭੁਪਿੰਦਰ ਸਿੰਘ ਸੇਮਾ, ਜਥੇਦਾਰ ਮੱਖਣ ਸਿੰਘ ਲਹਿਰਾ ਬੇਗਾ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION