37.1 C
Delhi
Tuesday, May 21, 2024
spot_img
spot_img

ਬਾਦਲ ਦੇ ਹਲਕਾ ਲੰਬੀ ਵਿੱਚ ਪ੍ਰਚਾਰ ਕਰਨ ਪੁੱਜੇ ਅਵਤਾਰ ਸਿੰਘ ਹਿੱਤ, ਕਿਹਾ ਪੰਜਾਬ ਵਿੱਚ ਅਕਾਲੀ ਦਲ ਦੀ ਹੀ ਬਣੇਗੀ ਸਰਕਾਰ

ਯੈੱਸ ਪੰਜਾਬ
ਨਵੀਂ ਦਿੱਲੀ, 16 ਫ਼ਰਵਰੀ, 2022 –
ਪੰਜਾਬ ਚੋਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਲਗਾਤਾਰ ਬਿਹਤਰ ਹੰੁਦੀ ਜਾ ਰਹੀ ਹੈ ਅਤੇ ਯਕੀਨੀ ਤੌਰ ’ਤੇ ਅਕਾਲੀ ਦਲ ਦੀ ਸਰਕਾਰ ਪੰਜਾਬ ’ਚ ਬਣਨ ਜਾ ਰਹੀ ਹੈ ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਦਾ।

ਅਵਤਾਰ ਸਿੰਘ ਹਿੱਤ ਪੰਜਾਬ ਦੇ ਲੰਬੀ ਇਲਾਕੇ ਜੋ ਸ. ਪ੍ਰਕਾਸ਼ ਸਿੰਘ ਬਾਦਲ ਦਾ ਚੋਣ ਹਲਕਾ ਹੈ ਪ੍ਰਚਾਰ ਕਰਨ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਅਕਾਲੀ ਦਲ ਦੇ ਪੱਖ ਵਿਚ ਹੈ ਕਿਉਂਕਿ ਪੰਜਾਬ ਦੀ ਜਨਤਾ ਕਾਂਗਰਸ ਦਾ ਪਿੱਛਲੇ 5 ਸਾਲਾਂ ਦਾ ਕੁਸ਼ਾਸਨ ਵੇਖ ਚੁੱਕੀ ਹੈ ਅਤੇ ਕੇਜਰੀਵਾਲ ਦੇ ਝੂਠੇ ਵਾਇਦਿਆਂ ਦੀ ਪੋਲ ਤਾਂ ਪਹਿਲਾਂ ਹੀ ਪੂਰੀ ਤਰ੍ਹਾਂ ਖੁੱਲ੍ਹ ਗਈ ਹੈ ਕਿਵੇਂ ਦਿੱਲੀ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾਏ ਗਏ।

ਦਿੱਲੀ ਦੇ ਐਜੁਕੇਸ਼ਨ ਸਿਸਟਮ ਨੂੰ ਬਿਹਤਰ ਬਣਾਉਣ ਦੀ ਗੱਲ ਤਾਂ ਕੀਤੀ ਪਰ ਅੱਜ ਦਿੱਲੀ ਵਾਸੀਆਂ ਨੂੰ ਸ਼ਰਾਬੀ ਬਣਾਉਣ ਲਈ ਥਾਂ-ਥਾਂ ’ਤੇ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਚ ਐਜੁਕੇਸ਼ਨ ਸਿਸਟਮ ਦੀ ਹਾਲਤ ਬਿਹਤਰ ਸੀ, ਲੋਕਾਂ ਲਈ ਸ਼ਗਨ ਸਕੀਮਾਂ ਚਲਾਈ ਜਾ ਰਹੀਆਂ ਸਨ, ਕਿਸਾਨਾਂ ਨੂੰ ਪਿੰਡਾਂ ਵਿਚ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਸੀ। ਇਸ ਲਈ ਪੰਜਾਬ ਦੀ ਸੂਝਵਾਨ ਜਨਤਾ ਅਜਿਹੇ ਗੁੰਮਰਾਹਕੁਨ ਲੋਕਾਂ ਦੇ ਬਹਿਕਾਵੇ ਵਿਚ ਆਉਣ ਵਾਲੀ ਨਹੀਂ ਹੈ

ਜਨਤਾ ਦਾ ਪੂਰਣ ਸਮਰਥਨ ਅਕਾਲੀ ਦਲ ਨਾਲ ਹੈ ਅਤੇ ਜਨਤਾ ਭਾਰੀ ਬਹੁਮਤ ਦਿੰਦੇ ਹੋਏ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜੇਤੂ ਬਣਾਏਗੀ। ਸ. ਅਵਤਾਰ ਸਿੰਘ ਹਿੱਤ ਨੇ ਦਾਅਵਾ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਵਰਗਾ ਤਜੁਰਬੇਦਾਰ, ਸੂਝਵਾਨ ਅਤੇ ਅਨੁਭਵੀ ਨੇਤਾ ਕਿਸੇ ਪਾਰਟੀ ’ਚ ਨਹੀਂ ਹੈ ਇਸ ਲਈ ਦੇਸ਼ ਦੇ ਪ੍ਰਧਾਨਮੰਤਰੀ ਵੀ ਉਨ੍ਹਾਂ ਦੈ ਪੈਰ ਛੂਹ ਕੇ ਉਨ੍ਹਾਂ ਦਾ ਅਸ਼ੀਰਵਾਦ ਲੈਂਦੇ ਹਨ।

ਸ. ਅਵਤਾਰ ਸਿੰਘ ਹਿੱਤ ਦੇ ਨਾਲ ਨੌਜਵਾਨ ਆਗੂ ਮੰਟਾ ਰਸ਼ੀਦਾ, ਇੰਦਰਜੀਤ ਸਿੰਘ ਅਬੋਹਰ ਨੇ ਵੀ ਮੋਰਚਾ ਸੰਭਾਲਿਆ ਹੋਇਆ ਹੈ ਅਤੇ ਲੰਬੀ ਖੇਤਰ ਦੇ ਪਿੰਡਾਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਅਕਾਲੀ ਦਲ ਦੇ ਹੱਕ ’ਚ ਵੋਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION