37.8 C
Delhi
Thursday, April 25, 2024
spot_img
spot_img

ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀ

ਚੰਡੀਗੜ੍ਹ, 11 ਅਕਤੂਬਰ, 2019:

ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਆਕਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ ਹੈ।

ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਕਰਵਾਉਣ ਵਿਚ ਸਭ ਤੋਂ ਵੱਡਾ ਅੜਿਕਾ ਇਹ ਦੋਵੇਂ ਆਗੂ ਹੀ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਇਹ ਆਗੂ ਸੌੜੇ ਸਿਆਸੀ ਹਿੱਤਾਂ ਕਾਰਨ ਪਹਿਲੇ ਦਿਨ ਤੋਂ ਹੀ ਸਾਂਝੇ ਸਮਾਗਮ ਨਹੀਂ ਹੋਣ ਦੇਣਾ ਚਾਹੁੰਦੇ ਸਨ।

ਸ. ਚੰਨੀ ਨੇ ਇੱਕ ਹੋਰ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਸ੍ਰੋਮਣੀ ਆਕਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਅਜਿਹੇ ਆਦੇਸ਼ ਜਾਰੀ ਕਰਨ ਲਈ ਦਬਾਅ ਬਣਾ ਰਹੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਦੇ ਸਮਾਗਮਾਂ ‘ਤੇ ਰੋਕ ਲਾਈ ਜਾਵੇ।

ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਾਫ ਕਰ ਚੁੱਕੀ ਹੈ ਗੁਰੂਦੁਆਰਾਂ ਸਾਹਿਬ ਦੇ ਅੰਦਰ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਪੰਜਾਬ ਸਰਕਾਰ ਕੋਈ ਦਖਲ ਅੰਦਾਜੀ ਨਹੀਂ ਕਰੇਗੀ ਅਤੇ ਉਸ ਦੀ ਦੇਖ ਰੇਖ ਸ੍ਰੋਮਣੀ ਕਮੇਟੀ ਹੀ ਕਰਗੀ।

ਜਦਿਕ ਬਾਹਰ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਕਰਕੇਗੀ ਅਤੇ ਕਰੋੜਾਂ ਰੁਪਏ ਖਰਚ ਕੇ 800 ਏਕੜ ਵਿਚ ਟੈਂਟ ਸਿਟੀ, ਵੱਡਾ ਪੰਡਾਲ ਅਤੇ ਬਾਕੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਜਿੰਨਾਂ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮ ‘ਤੇ ਹੋਈਆਂ ਮੀਟਿੰਗਾ ਵਿਚ ਸ੍ਰੋਮਣੀ ਕਮੇਟੀ ਪ੍ਰਧਾਨ ਅਤੇ ਬਾਕੀ ਮੈਂਬਰਾਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪਰ ਹੁਣ ਸ੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ ‘ਤੇ ਸਮਾਗਮ ਮਨਾਉਣ ਲਈ ਵੱਖਰੀ ਸਟੇਜ ਲਾਉਣ ਲਈ ਕਰੋੜਾਂ ਰੁਪਏ ਖਰਚ ਕਰਨੇ ਗੁਰੂ ਦੀ ਗੋਲਕ ਦੁਰਵਰਤੋ ਸ੍ਰੋਮਣੀ ਅਕਾਲੀ ਦਲ ਦੇ ਸਿਆਸੀ ਮੁਫਾਦਾਂ ਲਈ ਹੀ ਕੀਤੀ ਜਾ ਰਹੀ ਹੈ। ਇਹ ਸਭ ਸ੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੇ ਇਸ਼ਾਰਿਆਂ ‘ਤੇ ਹੋ ਰਿਹਾ ਹੈ। ਜਿਸ ਨਾਲ ਬਾਦਲ ਪਰਿਵਾਰ ਦੀ ਹੱਥ ਠੋਕਾ ਬਣੀ ਹੋਈ ਸ੍ਰੋਮਣੀ ਕਮੇਟੀ ਦਾ ਦੋਗਲਾ ਚਿਹਰਾ ਬੇਨਕਾਬ ਹੋਇਆ ਹੈ।

ਉਨ੍ਹਾਂ ਨਾਲ ਹੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾ ਲਈ ਪਾਕਿਸਤਾਨ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਵੀ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ ਦੇਣ ਵਿਚ ਸੁਖਬੀਰ ਬਾਦਲ ਅਤੇ ਹਰਸਿਮਰਤ ਅੜਿਕੇ ਲਾ ਰਹੇ ਹਨ।

ਸ. ਚੰਨੀ ਨੇ ਕਿਹਾ ਕਿ ਉਹ ਪਹਿਲਾ ਹੀ ਸਾਫ ਕਰ ਚੁੱਕੇ ਹਨ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹੈ ਅਤੇ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਉੱਪਰ ਸਮਝਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਚ ਆਪਣੀ ਸ਼ਾਖ ਗੁਆ ਚੁੱਕਿਆ ਬਾਦਲ ਪਰਿਵਾਰ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਢਾਲ ਬਣਾ ਰਿਹਾ ਹੈ।

ਸ. ਚੰਨੀ ਨੇ ਇਸ ਦੇ ਨਾਲ ਹੀ ਕਿਹਾ ਕਿ ਇਸ ਵਕਤ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਵੀ ਚੱਲਣ ਨਹੀਂ ਦਿੱਤੀ ਜਾ ਰਹੀ ਅਤੇ ਸੁਖਬੀਰ ਬਾਦਲ ਨੇ ਜੁਬਾਨੀ ਬੀਬੀ ਜਗੀਰ ਕੌਰ ਨੂੰ ਹੀ ਸ੍ਰੋਮਣੀ ਕਮੇਟੀ ਪ੍ਰਧਾਨ ਦੇ ਸਾਰੇ ਅਧਿਕਾਰ ਦੇ ਰੱਖੇ ਹਨ ਤਾਂ ਜਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਨਾ ਹੋ ਸਕਣ।

ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਸ ਲਈ ਉਨ੍ਹਾਂ ਇੱਕ ਬਾਰ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਸਾਂਝੇ ਸਮਗਮਾਂ ਵਿਚ ਸ਼ਿਰਕਤ ਅਤੇ ਸਹਿਯੋਗ ਕਰਨ ਤਾਂ ਜੋ ਦੁਨੀਆਂ ਭਰ ਵਿਚ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਜਾ ਸਕੇ।

ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਨਿਮਾਣੇ ਸਿੱਖ ਵਜੋਂ ਇੰਨਾਂ ਸਮਾਗਮਾਂ ਵਿਚ ਸ਼ਾਮਿਲ ਹੋਣਾ ਚਾਹੁੰਦੇ ਹਨ ਅਤੇ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ ‘ਤੇ ਮਾਨਏ ਜਾਣ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

HS Bawa Gobind Singh Longowal

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION