35.6 C
Delhi
Sunday, May 19, 2024
spot_img
spot_img

ਬਾਦਲ ਪਰਿਵਾਰ ਨੇ ਹਮੇਸ਼ਾਂ ਹੀ ਪੰਥਕ ਸੰਸਥਾਵਾਂ ਨੂੰ ਆਪਣੇ ਨਿੱਜੀ ਰਾਜਸੀ ਹਿੱਤਾਂ ਲਈ ਵਰਤਿਆ: ਤ੍ਰਿਪਤ ਬਾਜਵਾ

ਯੈੱਸ ਪੰਜਾਬ
ਫ਼ਤਹਿਗੜ੍ਹ ਚੂੜੀਆਂ, 16 ਫਰਵਰੀ, 2022 –
ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਜੇ ਪੰਜਾਬੀਆਂ ਦੀ ਗਲਤੀ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਮੋਹਰਾ ਬਣਾ ਕੇ ਪੰਜਾਬ ਉੱਤੇ ਰਾਜ ਕਰਨ ਦੇ ਸੁਪਨੇ ਦੇਖ ਰਹੇ ਅਰਵਿੰਦ ਕੇਜਰੀਵਾਲ ਨੂੰ ਨਾ ਪੰਜਾਬੀ ਬੋਲਣੀ ਆਉਂਦੀ ਹੈ ਅਤੇ ਨਾ ਉਸਨੂੰ ਪੰਜਾਬੀਅਤ ਨਾਲ ਕੋਈ ਮੋਹ ਹੈ।

ਸ੍ਰੀ ਬਾਜਵਾ ਨੇ ਪਿੰਡ ਕਾਲਾ ਅਫ਼ਗਾਨਾ, ਅਲੀਵਾਲ, ਵੀਲ੍ਹਾ, ਕੋਠੇ ਅਤੇ ਗੁਜਰਪੁਰਾ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੋਈਆਂ ਭਰਵੀਆਂ ਚੋਣ ਰੈਲੀਆਂ ਵਿੱਚ ਬੋਲਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਆਰ.ਐੱਸ.ਐੱਸ. ਦੇ ਉਸ ਦਸਤੇ ਦਾ ਮੁਖੀ ਹੈ ਜਿਸਦਾ ਮਕਸਦ ਸੂਖਮ ਚਾਲਾਂ ਰਾਹੀਂ ਘੱਟ ਗਿਣਤੀਆਂ ਦੀ ਵੱਖਰੀ ਪਛਾਣ ਅਤੇ ਸੱਭਿਆਚਾਰ ਨੂੰ ਖੋਰਾ ਲਗਾਉਣਾ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸਮੇਤ ਉਨ੍ਹਾਂ ਸੂਬਿਆਂ ਵਿੱਚ ਆਪਣੀਆਂ ਸਮਾਜ ਵਿਰੋਧੀ ਨੀਤੀਆਂ ਨੂੰ ਅਰਵਿੰਦ ਕੇਜਰੀਵਾਲ ਰਾਹੀਂ ਲਾਗੂ ਕਰਨਾ ਚਾਹੁੰਦੀ ਹੈ ਜਿਹੜੇ ਸੂਬਿਆਂ ਵਿੱਚ ਉਹ ਆਪ ਸਤਾ ਵਿੱਚ ਨਹੀਂ ਆ ਸਕਦੀ। ਕਾਂਗਰਸੀ ਆਗੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਲਾਗੂ ਕਰਨਾ ਇਸ ਸਾਂਝ ਦਾ ਪੁਖਤਾ ਸਬੂਤ ਹੈ।

ਕਾਂਗਰਸੀ ਆਗੂ ਨੇ ਕਿਹਾ ਕਿ ਬਾਦਲ ਪਰਿਵਾਰ ਉੱਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸਨੇ ਹਮੇਸ਼ਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੇ ਪ੍ਰਭਾਵ ਅਤੇ ਸਾਧਨਾਂ ਨੂੰ ਆਪਣੀ ਨਿੱਜੀ ਅਤੇ ਸੌੜੀ ਰਾਜਨੀਤੀ ਲਈ ਵਰਤਿਆ ਹੈ।

ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀਆਂ ਨਿੱਜਪ੍ਰਸਤ ਨੀਤੀਆਂ ਦਾ ਹੀ ਸਿੱਟਾ ਹੈ ਕਿ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਰਗੀ ਪ੍ਰਮੁੱਖ ਪੰਥਕ ਸੰਸਥਾ ਭਾਰਤੀ ਜਨਤਾ ਪਾਰਟੀ ਦੇ ਕਬਜ਼ੇ ਵਿੱਚ ਚਲੀ ਗਈ ਹੈ।

ਸ੍ਰੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਕਈ ਪੰਥਕ ਪਰਿਵਾਰਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਬਾਦਲ ਪਰਿਵਾਰ ਵੱਲੋਂ ਪੰਥਕ ਸੰਸਥਾਵਾਂ ਨੂੰ ਆਪਣੀ ਜਕੜ ਵਿੱਚ ਲੈਣ ਦਾ ਹੀ ਸਿੱਟਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਕਰਾਰੀ ਹਾਰ ਦੇ ਕੇ ਬਾਦਲ ਪਰਿਵਾਰ ਨੂੰ ਸਬਕ ਸਿਖਾਉਣ।

ਸ੍ਰੀ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਸੁਰੱਖਿਅਤ, ਸਰਬ-ਸਮਰੱਥ ਅਤੇ ਅਮਨ-ਸ਼ਾਂਤੀ ਵਾਲਾ ਰਾਜ ਪ੍ਰਬੰਧ ਦੇ ਸਕਦੀ ਹੈ, ਇਸ ਲਈ ਹਰ ਪੰਜਾਬੀ ਦਾ ਫਰਜ ਹੈ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ਵਿੱਚ ਮੁੜ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਬਣਾਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION