36.7 C
Delhi
Monday, May 20, 2024
spot_img
spot_img

ਬਾਬਾ ਫਰੀਦ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ, ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸਮੂਲੀਅਤ

ਯੈੱਸ ਪੰਜਾਬ
ਫਰੀਦਕੋਟ, 23 ਸਤੰਬਰ, 2022:
12ਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜਿੰਨਾਂ ਸਾਰੀ ਮਾਨਵ ਜਾਤੀ ਨੂੰ ਮਿੱਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਦਾ ਮਹਾਨ ਉਪਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਮਨੋਰਥ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਫਰੀਦਕੋਟ ਵਿਖੇ ਮਨਾਏ ਜਾ ਰਹੇ ਆਗਮਨ ਪੁਰਬ ਦੇ 5ਵੇਂ ਦਿਨ ਸਰਬੱਤ ਦੇ ਭਲੇ ਲਈ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।

ਇਹ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ । ਰਸਤੇ ਵਿੱਚ ਸ਼ਾਮਿਲ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਵੱਖ-ਵੱਖ ਵਾਹਨਾਂ ਤੇ ਲੱਗੇ ਲਾਊਂਡ ਸਪੀਕਰਾਂ ਰਾਹੀਂ ਬਾਬਾ ਫਰੀਦ ਜੀ ਦੀ ਇਲਾਹੀ ਬਾਣੀ ਦਾ ਗੁਣਗਾਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਵਿੱਚ ਸ਼ਾਮਿਲ ਇੱਕ ਵਿਸ਼ੇਸ਼ ਵਾਹਨ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਹੋਈ ਸੀ ਜਿਸ ਤੇ ਦੋਨਾਂ ਰਸਤਿਆਂ ਚ ਖੜੀ ਸਾਧ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਸੀਸ ਝੁਕਾਇਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਇਸ ਦੌਰਾਨ ਸਾਰੇ ਰਸਤੇ ਤੇ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਨਗਰ ਕੀਰਤਨ ਦੇ ਅੱਗੇ ਅੱਗੇ ਚੱਲ ਕੇ ਪੂਰੇ ਰਸਤੇ ਦੀ ਸਫਾਈ ਦੀ ਸੇਵਾ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਥਾਂ-ਥਾਂ ਤੇ ਚਾਹ, ਮਠਿਆਈ, ਫਲ ਆਦਿ ਦੇ ਲੰਗਰ ਵੀ ਲਗਾਏ ਗਏ।

ਬਾਬਾ ਫਰੀਦ ਜੀ ਦੀ ਉਚਾਰੀ ਬਾਣੀ ਦਾ ਜਾਪ ਕਰਦਿਆਂ ਜਦ ਇਹ ਨਗਰ ਕੀਰਤਨ ਡਿਪਟੀ ਕਮਿਸ਼ਨਰ ਨਿਵਾਸ ਤੇ ਪਹੁੰਚਿਆਂ ਤਾਂ ਇੱਥੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਤੇ ਹੋਰ ਜਿਲਾ ਅਧਿਕਾਰੀਆਂ ਨੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਦੇਹ ਤੇ ਰੁਮਾਲਾ ਭੇਂਟ ਕੀਤਾ ਅਤੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਤੋਂ ਪਹਿਲਾਂ ਆਪਣੇ ਨਿਵਾਸ ਸਥਾਨ ਦੇ ਬਾਹਰ ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਦੀ ਲੱਡੂਆਂ ਅਤੇ ਚਾਹ ਦੇ ਲੰਗਰ ਨਾਲ ਸੇਵਾ ਵੀ ਕੀਤੀ।

ਇਸ ਤਰਾਂ ਇਹ ਮਹਾਨ ਨਗਰ ਕੀਰਤਨ ਸ਼ਹਿਰ ਦੇ ਪ੍ਰਮੁੱਖ ਚੌਂਕਾਂ/ਰਸਤਿਆਂ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਪੁੱਜਾ ਤਾਂ ਇੱਥੇ ਪੁੱਜ ਕੇ ਇਸਨੇ ਵਿਸ਼ਾਲ ਧਾਰਮਿਕ ਦੀਵਾਨ ਦਾ ਰੂਪ ਧਾਰਣ ਕਰ ਲਿਆ ।ਇਸ ਮੌਕੇ ਮਸ਼ਹੂਰ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਆਪਣੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION