26.7 C
Delhi
Saturday, April 27, 2024
spot_img
spot_img

ਬਾਬਾ ਵਿਸ਼ਵਕਰਮਾ ਦੇ ਨਾਮ ‘ਤੇ ਲੁਧਿਆਣਾ ਵਿੱਚ ਸਥਾਪਤ ਕੀਤਾ ਜਾਵੇਗਾ ਹੁਨਰ ਵਿਕਾਸ ਕੇਂਦਰ: ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 28 ਅਕਤੂਬਰ, 2019:

ਬਾਬਾ ਵਿਸ਼ਵਕਰਮਾ ਜੀ ਨੂੰ ਭਾਵਭਿੰਨਾ ਸਤਿਕਾਰ ਭੇਟ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਜਲਦ ਹੀ ਬਾਬਾ ਵਿਸ਼ਵਕਰਮਾ ਜੀ ਦੇ ਨਾਮ ‘ਤੇ ਉੱਚ ਮਿਆਰੀ ਹੁਨਰ ਵਿਕਾਸ ਕੇਂਦਰ ਖੋਲਿ੍ਹਆ ਜਾਵੇਗਾ।

ਇਸ ਕੇਂਦਰ ‘ਤੇ ਕਰੀਬ 3.5 ਕਰੋੜ ਰੁਪਏ ਦੀ ਲਾਗਤ ਆਵੇਗੀ। ਉਹ ਅੱਜ ਸਥਾਨਕ ਵਿਸ਼ਵਕਰਮਾ ਚੌਕ ਸਥਿਤ ਪ੍ਰਾਚੀਨ ਬਾਬਾ ਵਿਸ਼ਵਕਰਮਾ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਰਾਜ ਪੱਧਰੀ ਵਿਸ਼ਵਕਰਮਾ ਦਿਵਸ ਨੂੰ ਸੰਬੋਧਨ ਕਰ ਰਹੇ ਸਨ।

ਸ੍ਰੀ ਆਸ਼ੂ ਨੇ ਕਿਹਾ ਕਿ ਇਹ ਕੇਂਦਰ ਹਲਕਾ ਗਿੱਲ ਦੇ ਦੁੱਗਰੀ ਕਲੱਸਟਰ ਵਿੱਚ ਸਥਾਪਤ ਕੀਤਾ ਜਾਵੇਗਾ, ਜਿਸ ਦੇ ਸ਼ੁਰੂ ਹੋਣ ਨਾਲ ਜਿੱਥੇ ਨੌਜਵਾਨਾਂ ਨੂੰ ਕਿੱਤਾਮੁੱਖੀ ਸਿੱਖਿਆ ਦਾ ਨਵਾਂ ਰਾਹ ਮਿਲੇਗਾ ਉਥੇ ਹੀ ਸਨਅਤੀ ਸ਼ਹਿਰ ਲੁਧਿਆਣਾ ਦੀਆਂ ਕਿਰਤੀ ਲੋੜਾਂ ਵੀ ਪੂਰੀਆਂ ਹੋਣਗੀਆਂ।

ਉਨ੍ਹਾਂ ਭਰੋਸਾ ਦਿੱਤਾ ਕਿ ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕਮੀ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਪ੍ਰਾਚੀਨ ਵਿਸ਼ਵਰਮਾ ਭਵਨ ਦੇ ਨਿਰਮਾਣ ਲਈ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਵੀ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ‘ਕਿਰਤ ਦੇ ਦੇਵਤਾ’ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸ੍ਰਿਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਸਨਅਤਾਂ ਵਿੱਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ ਦਾ ਮਾਲਿਕ ਮੰਨਿਆ ਜਾਂਦਾ ਹੈ।

ਕਿਸੇ ਵੀ ਸੂਬੇ ਜਾਂ ਖਿੱਤੇ ਦਾ ਸਨਅਤੀ ਵਿਕਾਸ ਤਾਂ ਹੀ ਸੰਭਵ ਹੈ, ਜੇਕਰ ਉਥੇ ਸਨਅਤਾਂ ਨੂੰ ਵਿਕਸਤ ਕਰਨ ਲਈ ਬਾਬਾ ਵਿਸ਼ਵਕਰਮਾ ਦੀ ਜੀ ਸੋਚ ਨੂੰ ਲਾਗੂ ਕੀਤਾ ਜਾਵੇ ਅਤੇ ਸਨਅਤਾਂ ਵਿੱਚ ਕੰਮ ਕਰਦੇ ਕਾਮਿਆਂ ਨੂੰ ਬਣਦਾ ਸਤਿਕਾਰ ਅਤੇ ਮਿਹਨਤ ਦਾ ਮੁੱਲ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਨਅਤਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ, ਉਥੇ ਹੀ ਮਜਦੂਰ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਬਾ ਜੀ ਦੀ ਸੋਚ ਨੂੰ ਅਪਣਾਉਂਦਿਆਂ ਸੂਬੇ ਵਿੱਚ ਹੁਨਰ ਵਿਕਾਸ ਸਿਖ਼ਲਾਈ ‘ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ ਕਿਉਂਕਿ ਬਾਬਾ ਜੀ ਵੱਲੋਂ ਦਰਸਾਏ ਰਸਤੇ ‘ਤੇ ਚੱਲਦਿਆਂ ਹੁਨਰਮੰਦ ਹੋ ਕੇ ਦੇਸ਼ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਨਰ ਵਿਕਾਸ ਸਿਖ਼ਲਾਈ ‘ਤੇ ਦਿੱਤੇ ਜਾ ਰਹੇ ਜ਼ੋਰ ਨਾਲ ਨੌਜਵਾਨਾਂ ਦਾ ਭਵਿੱਖ ਸੰਵਾਰਿਆ ਜਾਵੇਗਾ ਤਾਂ ਜੋ ਇਹ ਵਧੀਆ, ਇੱਜ਼ਤ ਵਾਲਾ ਅਤੇ ਸੁਰੱਖਿਅਤ ਜੀਵਨ ਮਾਣ ਸਕਣ। ਹਰ ਵਰਗ ਦੇ ਲੋਕਾਂ ਨੂੰ ਬਾਬਾ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਹੋਏ ਰਸਤੇ ‘ਤੇ ਚੱਲਣ ਦੀ ਅਪੀਲ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰ. ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਨੌਜਵਾਨ ਵਰਗ ਨੂੰ ਕਿਸੇ ਨਾ ਕਿਸੇ ਤਰੀਕੇ ਕਿੱਤਾਮੁੱਖੀ ਅਤੇ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦਾ ਵਰਨਣ ਕਰਦਿਆਂ ਕਿਹਾ ਕਿ ਇਥੇ ਪੰਜਾਬ ਸਰਕਾਰ ਵੱਲੋਂ ਇੱਕ ਬਹੁਪੱਖੀ ਹੁਨਰ ਵਿਕਾਸ ਕੇਂਦਰ ਦੇ ਨਾਲ-ਨਾਲ ਹੋਰ ਕਈ ਹੁਨਰ ਵਿਕਾਸ ਕੇਂਦਰ ਖੋਲ੍ਹੇ ਗਏ ਹਨ, ਜਿਨ੍ਹਾਂ ਦਾ ਭਵਿੱਖ ਵਿੱਚ ਬਹੁਤ ਲਾਭ ਮਿਲੇਗਾ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿੱਤਾਮੁੱਖੀ ਸਿਖ਼ਲਾਈ ਲੈ ਕੇ ਆਪਣੇ ਪੈਰ੍ਹਾਂ ‘ਤੇ ਖੁਦ ਖੜੇ ਹੋਣ ਅਤੇ ਦੇਸ਼ ਨੂੰ ਵਿਕਸਿਤ ਦੇਸ਼ਾਂ ਦੀ ਸੂਚੀ ਵਿੱਚ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ।

ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਮੱਧਮ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ ਨੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਆਸ਼ੂ ਰਾਹੀਂ ਪੰਜਾਬ ਸਰਕਾਰ ਮੂਹਰੇ ਮੰਗ ਰੱਖੀ ਕਿ ਲੁਧਿਆਣਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੀ ਯਾਦ ਵਿੱਚ ਉਸਾਰੇ ਜਾ ਰਹੇ ਵਿਸ਼ਵਕਰਮਾ ਭਵਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲਗਾਤਾਰ ਦੂਜੇ ਸਾਲ ਲੁਧਿਆਣਾ ਦੇ ਪ੍ਰਾਚੀਨ ਵਿਸ਼ਵਕਰਮਾ ਮੰਦਿਰ ਨੂੰ ਇਸ ਰਾਜ ਪੱਧਰੀ ਸਮਾਗਮ ਨੂੰ ਕਰਾਉਣ ਲਈ ਚੁਣਿਆ ਹੈ। ਇਸ ਮੌਕੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ।

ਇਸ ਮੌਕੇ ਸ੍ਰ. ਅਵਤਾਰ ਸਿੰਘ ਭੋਗਲ, ਸ੍ਰ. ਸੁਰਜੀਤ ਸਿੰਘ ਚੱਗਰ, ਸ੍ਰ. ਪਰਮਜੀਤ ਸਿੰਘ ਪਲਾਹਾ, ਸ੍ਰ. ਸੁਰਿੰਦਰ ਸਿੰਘ ਪਨੇਸਰ, ਸ੍ਰ. ਸੁਰਜੀਤ ਸਿੰਘ ਲੋਟੇ, ਸ੍ਰ. ਮਨਮੋਹਨ ਸਿੰਘ ਚੱਗਰ, ਸ੍ਰ. ਇੰਦਰਜੀਤ ਸਿੰਘ ਸੋਹਲ, ਸ੍ਰ. ਅਮਰਜੀਤ ਸਿੰਘ ਡਿੰਪਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਬੈਕਫਿੰਕੋ ਦੇ ਉੱਪ ਚੇਅਰਮੈਨ ਮੁਹੰਮਦ ਗੁਲਾਬ, ਭਾਵਾਧਸ ਆਗੂ ਸ੍ਰੀ ਨਰੇਸ਼ ਧੀਂਗਾਨ, ਇਕਬਾਲ ਸਿੰਘ ਸੋਨੂੰ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰ. ਕੁਲਵੰਤ ਸਿੱਘ ਸਿੱਧੂ, ਸ੍ਰੀ ਰਣਜੀਤ ਕੁਮਾਰ ਸੱਲ੍ਹ ਮੰਦਰ ਕਮੇਟੀ ਪ੍ਰਧਾਨ, ਸ੍ਰੀ ਅਸ਼ੀਸ਼ ਸੱਲ੍ਹ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION