26.1 C
Delhi
Saturday, April 20, 2024
spot_img
spot_img

ਬਿਜਲੀ ਦਰਾਂ ਵਿੱਚ 3 ਰੁਪਏ ਯੂਨਿਟ ਦੀ ਕਟੌਤੀ ਚੰਨੀ ਸਰਕਾਰ ਦਾ ਇਤਿਹਾਸਕ ਫ਼ੈਸਲਾ: ਦਲਜੀਤ ਸਿੰਘ ਆਹਲੂਵਾਲੀਆ

ਯੈੱਸ ਪੰਜਾਬ
ਜਲੰਧਰ, 2 ਨਵੰਬਰ, 2021:
ਸੀਨੀਅਰ ਕਾਂਗਰਸ ਆਗੂ ਅਤੇ ਜਲੰਧਰ ਇਮਪਰੂਵਮੈਂਟ ਟਰਸਟ ਦੇ ਚੇਅਰਮੈਨ ਸ: ਦਲਜੀਤ ਸਿੰਘ ਆਹਲੂਵਾਲੀਆ ਨੇ ਬਿਜਲੀ ਦਰਾਂ ਵਿੱਚ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਨੂੰ ਚੰਨੀ ਸਰਕਾਰ ਦਾ ਇਤਿਹਾਸਕ ਫ਼ੈਸਲਾ ਕਰਾਰ ਦਿੱਤਾ ਹੈ।

 

ਸ: ਆਹਲੂਵਾਲੀਆ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਵਿੱਚ ਵੀ 11 ਪ੍ਰਤੀਸ਼ਤ ਵਾਧੇ ਦਾ ਸਵਾਗਤ ਕੀਤਾ ਹੈ।

 

ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਸ:ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਲੈ ਕੇ ਸ: ਚਰਨਜੀਤ ਸਿੰਘ ਚੰਨੀ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਇਸ ਤੋਂ ਬਾਅਦ ਪੰਜਾਬ ਅੰਦਰ ਦੇਸ਼ ਭਰ ਤੋਂ ਸਸਤੀ ਬਿਜਲੀ ਖ਼ਪਤਕਾਰਾਂ ਨੂੰ ਉਪਲਬਧ ਕਰਵਾਈ ਜਾਵੇਗੀ।

 

ਉਹਨਾਂ ਕਿਹਾ ਕਿ ਇਸ ਫ਼ੈਸਲੇ ਸਦਕਾ ਜਿੱਥੇ ਪੰਜਾਬ ਦੇ ਹਰ ਧਰਮ, ਜਾਤ, ਵਰਗ ਦੇ ਲੋਕਾਂ ਨੂੰ ਸਸਤੀ ਬਿਜਲੀ ਮਿਲਣ ਨਾਲ ਉਨ੍ਹਾਂ ਦੀ ਜ਼ਿੰਦਗੀ ਸੁਖ਼ਾਲੀ ਹੋਵੇਗੀ ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲਣ ਨਾਲ ਸੂਬਾ ਤਰੱਕੀ ਅਤੇ ਖੁਸ਼ਹਾਲੀ ਵੱਲ ਵਧੇਗਾ।

 

ਕਾਂਗਰਸ ਆਗੂ ਨੇ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਸ: ਚੰਨੀ ਦੀ ਸਰਕਾਰ ਨੇ 2 ਕਿੱਲੋਵਾਟ ਲੋਡ ਤਕ ਵਾਲੇ ਸਾਰੇ ਖ਼ਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦਾ ਐਲਾਨ ਕੀਤਾ ਸੀ ਜਿਸ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਅਤੇ ਰਾਹਤ ਮਿਲੀ ਹੈ।

 

ਉਹਨਾਂ ਆਖ਼ਿਆ ਕਿ ਪੰਜਾਬ ਦੇ ਲੋਕਾਂ ਲਈ ਇਹ ਦਿਵਾਲੀ ਦਾ ਇਕ ਬਹੁਤ ਵੱਡਾ ਤੋਹਫ਼ਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਵਿੱਚ 11 ਫ਼ੀਸਦੀ ਵਾਧੇ ਦੇ ਐਲਾਨ ਨੇ ਵੀ ਲੱਖਾਂ ਘਰਾਂ ਵਿੱਚ ਰੌਣਕਾਂ ਲਿਆਂਦੀਆਂ ਹਨ ਅਤੇ ਇਸ ਵੇਲੇ ਸਾਰਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਇਸ ਫ਼ੈਸਲੇ ਦੀ ਸ਼ਲਾਘਾ ਕਰ ਰਿਹਾ ਹੈ।

 

ਸ: ਆਹਲੂਵਾਲੀਆ ਨੇ ਆਖ਼ਿਆ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਸ: ਚੰਨੀ ਲਗਾਤਾਰ ਲੋਕ ਹਿਤੂ ਫ਼ੈਸਲੇ ਲੈ ਰਹੇ ਹਨ ਉਸ ਨਾਲ ਇਕ ਵਾਰ ਫ਼ਿਰ ਕਾਂਗਰਸ ਦਾ ਪ੍ਰਭਾਵ ਲੋਕਾਂ ਵਿੱਚ ਜਾਣਾ ਸ਼ੁਰੂ ਹੋਇਆ ਹੈ ਅਤੇ ਲੋਕ 2022 ਚੋਣਾਂ ਵਿੱਚ ਵੀ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦੇ ਕੇ ਸੂਬੇ ਵਿੱਚ ਮੁੜ ਕਾਂਗਰਸ ਸਰਕਾਰ ਲਿਆਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION