ਯੈੱਸ ਪੰਜਾਬ
ਲੁਧਿਆਣਾ, 24 ਜੂਨ, 2019:
ਬੀਤੇ ਦਿਨੀ ਨਾਭਾ ਦੀ ਨਵੀਂ ਜੇਲ੍ਹ ਵਿੱਚ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਬੇਅਦਬੀ ਦੇ ਕਤਲ ਦੀ ਘਟਨਾ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਬਿੱਟੂ ਬੇਅਦਬੀ ਕਾਂਡ ਨਾਲ ਜੁੜੀਆਂ ਘਟਨਾਵਾਂ ਦਾ ਕਥਿਤ ਤੌਰ ’ਤੇ ਮੁੱਖ ਦੋਸ਼ੀ ਸੀ ਅਤੇ ਉਸਦੇ ਮਾਰੇ ਜਾਣ ਨਾਲ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਬੇਅਦਬੀ ਮਾਮਲਿਆਂ ਦੀ ਕੀਤੀ ਜਾ ਰਹੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਮਹਿੰਦਰ ਪਾਲ ਬਿੱਟੂ ਦੇ ਹੋਏ ਕਤਲ ਮਗਰ ਕਿਸੇ ਸਾਜ਼ਿਸ਼ ਦੇ ਹੋਣ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਸ: ਰੰਧਾਵਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੀ ਰਿਪੋਰਟ ਦੋ ਦਿਨਾਂ ਵਿੱਚ ਮਿਲਣ ਦੀ ਸੰਭਾਵਨਾ ਹੈ।
ਸ: ਰੰਧਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਾਉਣ ਲਈ ਕਹਿਣਗੇ।