ਯੈੱਸ ਪੰਜਾਬ
ਲੁਧਿਆਣਾ, 24 ਜੂਨ, 2019:
ਵੱਖ-ਵੱਖ ਗੈਂਗਸਟਰ ਗਰੁੱਪਾਂ ਵੱਲੋਂ ਡੇਰਾ ਸਿਰਸਾ ਦੀ ਸਟੇਟ ਕਮੇਟੀ ਦੇ ਮੈਂਬਰ ਮਹਿੰਦਰ ਪਾਲ ਬਿੱਟੂ ਦਾ ਬੀਤੇ ਦਿਨੀਂ ਨਾਭਾ ਜੇਲ੍ਹ ਅੰਦਰ ਕਤਲ ਕਰ ਦਿੱਤੇ ਜਾਣ ਦੀ ਜ਼ਿੰਮੇਵਾਰੀ ਲੈਣ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਬਾਰੇ ਵੱਡਾ ਬਿਆਨ ਦਿੰਦਿਆਂ ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੁਝ ਲੋਕ ਹੋਛੀ ਕਰੈਡਿਟ ਵਾਰ ਵਿਚ ਲੱਗੇ ਹੋਏ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਇਹ ਨਹÄ ਪਤਾ ਕਿ ਹੋ ਸਕਦਾ ਹੈ ਕਿ ਇਸ ਕਤਲ ਨਾਲ ਬੇਅਦਬੀ ਮਾਮਲਿਆਂ ਦੀ ਤਹਿ ਤੱਕ ਪਹੁੰਚਣ ਲਈ ਜ਼ਰੂਰੀ ਸਬੂਤ ਵੀ ਖ਼ਤਮ ਹੋ ਗਏ ਹੋਣ।