29.1 C
Delhi
Sunday, May 5, 2024
spot_img
spot_img

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 7 ਕਿਲੋਵਾਟ ਦੇ ਸੂਰਜੀ ਊਰਜਾ ਪਲਾਂਟ ਦਾ ਕੀਤਾ ਉਦਘਾਟਨ

ਯੈੱਸ ਪੰਜਾਬ
ਤਰਨ ਤਾਰਨ, 16 ਨਵੰਬਰ, 2021:
ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਤਰਨ ਤਾਰਨ ਵਿਖੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 7 ਕਿਲੋਵਾਟ ਦੀ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ ਕੀਤਾ। ਇਹ ਪਲਾਂਟ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਆਖਿਆ ਕਿ ਇਸ ਪਲਾਂਟ ਦੇ ਸਥਾਪਤ ਹੋਣ ਨਾਲ ਗੁਰਦੁਆਰਾ ਸਾਹਿਬ ਦੀ ਸਾਰੀ ਬਿਜਲੀ ਦਾ ਖਰਚਾ ਬਚ ਸਕੇਗਾ, ਜਿਸ ਨੂੰ ਸੰਗਤਾਂ ਦੀ ਸਹੂਲਤ ਲਈ ਖਰਚ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਹੋਣ ਨਾਲ ਪ੍ਰਦੂਸ਼ਣ ਰਹਿਤ ਵਾਤਾਵਰਣ ਵੀ ਬਣਿਆ ਰਹਿ ਸਕੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਹਰ ਗੁਰਦੁਆਰਾ ਸਾਹਿਬ ਵਿਚ ਸੂਰਜੀ ਊਰਜਾ ਦੇ ਪਲਾਂਟ ਲਗਾਉਣ ਲਈ ਕਾਰਜ ਕਰ ਰਹੀ ਹੈ, ਜਿਸ ਤਹਿਤ ਹੁਣ ਤੱਕ ਸ੍ਰੀ ਦਰਬਾਰ ਸਾਹਿਬ ਸ੍ਰ ਿਅੰਮ੍ਰਿਤਸਰ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸ੍ਰੀ ਅੰਮ੍ਰਿਤਸਰ ਵਿਖੇ ਪਲਾਂਟ ਲਗਾਏ ਜਾ ਚੁੱਕੇ ਹਨ ਅਤੇ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵੀ ਇਸ ਦੀ ਆਰੰਭਤਾ ਕੀਤੀ ਗਈ ਹੈ।

ਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਹੋਰਨਾਂ ਗੁਰਦੁਆਰਿਆਂ ਵਿਚ ਵੀ ਸੂਰਜੀ ਊਰਜਾ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਵੱਡ ਸਮਰੱਥਾ ਵਾਲਾ ਪਲਾਂਟ ਲਗਾ ਕੇ ਉਥੋਂ ਵੀ ਸ੍ਰੀ ਦਰਬਾਰ ਸਾਹਿਬ ਲਈ ਬਿਜਲੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਿਆਂ ਅੰਦਰ ਭਾਫ਼ ਵਿਧੀ ਰਾਹੀਂ ਲੰਗਰ ਤਿਆਰ ਕਰਨ ਲਈ ਵੀ ਕਾਰਜ ਕੀਤੇ ਜਾ ਰਹੇ ਹਨ।

ਇਸ ਮੌਕੇ ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਸੇਵਾ ਉਨ੍ਹਾਂ ਦੀ ਸੰਸਥਾ ਨੂੰ ਮਿਲਣੀ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ ਅਤੇ ਉਹ ਇਸ ਸੇਵਾ ਨੂੰ ਹੋਰ ਗੁਰੂ ਘਰਾਂ ਵਿਚ ਅੱਗੇ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ, ਸ. ਬਲਦੇਵ ਸਿੰਘ, ਸ. ਐਨ.ਪੀ. ਸਿੰਘ, ਸ. ਅਵਤਾਰ ਸਿੰਘ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਸ. ਹਰਦਿਆਲ ਸਿੰਘ ਸੁਰਸਿੰਘ, ਸ. ਕਸ਼ਮੀਰ ਸਿੰਘ ਗੰਡੀਵਿੰਡ, ਓਐਸਡੀ ਡਾ. ਸੁਖਬੀਰ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ. ਪੀ. ਸਿੰਘ, ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਦੇ ਮੁਖੀ ਡਾ. ਨਰਿੰਦਰ ਸਿੰਘ ਕੰਗ, ਬਾਬਾ ਸੁਬੇਗ ਸਿੰਘ ਕਾਰਸੇਵਾ ਸ੍ਰੀ ਗੋਬਿੰਦਵਾਲ ਸਾਹਿਬ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਗੁਰਤਿੰਦਰਪਾਲ ਸਿੰਘ, ਸ. ਧਰਮਿੰਦਰ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION