32.1 C
Delhi
Monday, May 20, 2024
spot_img
spot_img

ਬੀ.ਐਸ.ਪੀ. ਕਿਸੇ ਪਾਰਟੀ ਨਾਲ ਮਿਲ ਕੇ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ: ਮਾਇਆਵਤੀ ਨੇ ਕੀਤਾ ਵੱਡਾ ਐਲਾਨ

ਯੈੱਸ ਪੰਜਾਬ
ਲਖ਼ਨਊ, 15 ਜਨਵਰੀ, 2023:
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਅੱਜ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਜਾਂ ਵਿਧਾਨ ਸਭਾ ਚੋੇਣਾਂ ਵਿੱਚ ਕਿਸੇ ਵੀ ਪਾਰਟੀ ਦੇ ਨਾਲ ਮਿਲ ਕੇ ਚੋਣਾਂ ਨਹੀਂ ਲੜੇਗੀ।

ਅੱਜ ਆਪਣੇ 67ਵੇਂ ਜਨਮ ਦਿਨ ’ਤੇ ਬੋਲਦਿਆਂ ਕੁਮਾਰੀ ਮਾਇਆਵਤੀ ਨੇ ਕਿਹਾ ਕਿ 2023 ਵਿੱਚ ਕਰਨਾਟਕ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਆਦਿ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬਸਪਾ ਕਿਸੇ ਹੋਰ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ ਅਤੇ ਆਪਣੇ ਬਲਬੁੂਤੇ ’ਤੇ ਹੀ ਇਹ ਚੋਣਾਂ ਲੜੇਗੀ।

ਉਹਨਾਂ ਕਿਹਾ ਕਿ ਸਾਡਾ ਤਜਰਬਾ ਇਹ ਰਿਹਾ ਹੈ ਕਿ ਸਾਡੀ ਪਾਰਟੀ ਦੀ ਵੋਟ ਦੂਜੀਆਂ ਪਾਰਟੀਆਂ ਨੂੰ ‘ਟਰਾਂਸਫ਼ਰ’ ਹੋ ਜਾਂਦੀ ਹੈ ਪਰ ਦੂਜੀਆਂ ਪਾਰਟੀਆਂ ਦੀ ਵੋਟ ਬਸਪਾ ਨੂੰ ‘ਟਰਾਂਸਫ਼ਰ’ ਨਹੀਂ ਹੁੰਦੀ।

ਉਹਨਾਂ ਆਖ਼ਿਆ ਕਿ ਕਾਂਗਰਸ ਤੇ ਕੁਝ ਹੋਰ ਪਾਰਟੀਆਂ ਨੇ ਹੁਣ ਤੋਂ ਹੀ ਇਹ ਭਰਮ ਫ਼ੈਲਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਬਸਪਾ ਸਾਡੇ ਨਾਲ ਮਿਲ ਕੇ ਚੱਲੇਗੀ ਇਸ ਲਈ ਇਹ ਹੁਣੇ ਹੀ ਸਪਸ਼ਟ ਕਰਨਾ ਜ਼ਰੂਰੀ ਹੋ ਗਿਆ ਸੀ।

ਹੁਣ ਵੇਖ਼ਣ ਵਾਲੀ ਗੱਲ ਇਹ ਹੋਵੇਗੀ ਕਿ ਕੀ ਬਸਪਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ 2024 ਲੋਕ ਸਭਾ ਚੋਣਾਂ ਲੜੇਗੀ ਜਾਂ ਨਹੀਂ? ਜ਼ਿਕਰਯੋਗ ਹੈ ਕਿ ਬਸਪਾ ਦਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਹੈ ਅਤੇ ਇਸ ਸਮਝੌਤੇ ਤਹਿਤ ਹੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਨਾਲ ਰਲ ਕੇ ਲੜੀਆਂ ਸਨ ਹਾਲਾਂਕਿ ਦੋਹਾਂ ਹੀ ਪਾਰਟੀਆਂ ਦਾ ਪ੍ਰਦਰਸ਼ਨ ਬਹੁਤ ਹੀ ਖ਼ਰਾਬ ਰਿਹਾ ਸੀ ਅਤੇ ਅਕਾਲੀ ਦਲ ਦੇ 3 ਤੇ ਬਸਪਾ ਦਾ ਕੇਵਲ ਇੱਕ ਉਮੀਦਵਾਰ ਜਿੱਤ ਕੇ ਵਿਧਾਨ ਸਭਾ ਪੁੱਜਾ ਸੀ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION