29 C
Delhi
Saturday, April 20, 2024
spot_img
spot_img

ਬੇਅਦਬੀ ਮਾਮਲੇ ਵਿੱਚ ਪੇਸ਼ ਕੀਤੇ ਚਲਾਨ ਵਿੱਚੋਂ ਡੇਰਾ ਮੁਖ਼ੀ ਦਾ ਨਾਂਅ ਬਾਹਰ ਕਰਕੇ ਪੰਜਾਬ ਸਰਕਾਰ ਰਾਜਸੀ ਲਾਹਾ ਲੈਣ ਦੀ ਰੌਂਅ ਵਿੱਚ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 14 ਜੁਲਾਈ, 2021 –
ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਦਰਜ 128 ਨੰਬਰ ਐਫ ਆਈ ਆਰ ਦੇ ਪੇਸ਼ ਕੀਤੇ ਚਲਾਨ ਵਿਚੋਂ ਅਖੌਤੀ ਸੋਦਾ ਸਾਧ ਗੁਰਮੀਤ ਰਾਮ ਰਹੀਮ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੋਦਾ ਸਾਧ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਸਿੱਧ ਕਰਨਾ ਕਰਨਾ ਚਾਹੁੰਦੀ ਹੈ ਅਤੇ 2022 ਦੀਆਂ ਚੋਣਾ ਵਿਚ ਉਸ ਦੀ ਹਮਦਰਦੀ ਲੈਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਕੇਸ ਵਿਚ ਨਾਮਜਦ ਡੇਰਾ ਪ੍ਰੇਮੀ ਇਹ ਗਲ ਆਖ ਰਹੇ ਹਨ ਕਿ ਉਨ੍ਹਾਂ ਨੇ ਪਿਤਾ ਜੀ (ਭਾਵ ਰਾਮ ਰਹੀਮ) ਦੇ ਕਹਿਣ ਤੇ ਅਜਿਹਾ ਕੀਤਾ ਸੀ, ਪਰ ਦੁੱਖ ਦੀ ਗਲ ਹੈ ਕਿ ਅੱਜ ਸੋਦਾ ਸਾਧ ਨੂੰ ਬਚਾਉਣ ਦੀ ਕੋਸ਼ਿਸ ਹੋ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੋਦਾ ਸਾਧ ਦਾ ਨਾਮ ਮੁੜ ਕੇਸ਼ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੰਥ ਨੂੰ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਣਾ ਪਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION