37.8 C
Delhi
Monday, May 6, 2024
spot_img
spot_img

ਬੇਘਰੇ ਲੋਕਾਂ ਲਈ ਸਹਾਈ ਸਿੱਧ ਹੋਵੇਗੀ ਬਸੇਰਾ ਸਕੀਮ: ਜੈਜੀਤ ਸਿੰਘ ਜੌਹਲ

ਯੈੱਸ ਪੰਜਾਬ
ਬਠਿੰਡਾ, 2 ਨਵੰਬਰ, 2021 –
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ ਘਰ ਬਣਾ ਕੇ ਦੇਣ ਵਾਲੀ ਬਸੇਰਾ ਸਕੀਮ ਲੋੜਵੰਦ ਲੋਕਾਂ ਲਈ ਸਹਾਈ ਸਿੱਧ ਹੋਵੇਗੀ। ਇਸ ਸਕੀਮ ਤਹਿਤ ਬੇਘਰੇ ਲੋਕਾਂ ਨੂੰ ਛੱਤ ਨਸੀਬ ਕਰਨ ਦੇ ਨਾਲ-ਨਾਲ ਸ਼ਹਿਰ ਦੀਆਂ ਹੋਰਨਾਂ ਕਲੋਨੀਆਂ ਵਾਂਗ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਇੱਥੋਂ ਦੀ ਓੜੀਆ ਕਲੋਨੀ ਵਿੱਚ ਰਹਿ ਰਹੇ ਬੇਘਰੇ ਗਰੀਬ ਪਰਿਵਾਰਾਂ ਨੂੰ ਘਰ ਬਣਾ ਕੇ ਦੇਣ ਲਈ ਸਰਟੀਫਿਕੇਟਾਂ ਦੀ ਵੰਡ ਕਰਨ ਮੌਕੇ ਕੀਤਾ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਕੰਵਰਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਇਕੱਤਰ ਕਲੋਨੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਸੁਪਨਾ ਹੈ ਕਿ ਕੋਈ ਵੀ ਗਰੀਬ ਪਰਿਵਾਰ ਛੱਤ ਤੋਂ ਬਿਨਾਂ ਨਾ ਰਹੇ। ਇਸ ਸੁਪਨੇ ਨੂੰ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਇੱਥੋਂ ਦੇ ਵਸਨੀਕ 102 ਗਰੀਬ ਪਰਿਵਾਰਾਂ ਨੂੰ ਘਰ ਬਣਾ ਕੇ ਦੇਣ ਨਾਲ ਪੂਰਾ ਕੀਤਾ ਜਾਵੇਗਾ।

ਉਨਾਂ ਇਹ ਵੀ ਕਿਹਾ ਕਿ ਬਸੇਰਾ ਸਕੀਮ ਤਹਿਤ ਇਸ ਤੋਂ ਪਹਿਲਾਂ ਵੀ ਇਸ ਕਲੋਨੀ ਦੇ ਗਰੀਬ 90 ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣ ਲਈ ਸਰਟੀਫਿਕੇਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਸ਼੍ਰੀ ਜੌਹਲ ਨੇ ਬਸੇਰਾ ਸਕੀਮ ਨੂੰ ਕਲੋਨੀ ਵਾਸੀਆਂ ਲਈ ਦੀਵਾਲੀ ਦਾ ਤੋਹਫ਼ਾ ਦੱਸਦਿਆਂ ਕਿਹਾ ਕਿ ਇਸ ਕਲੋਨੀ ਵਿੱਚ ਪੀਣ ਵਾਲੇ ਪਾਣੀ, ਸੀਵਰੇਜ, ਬਿਜਲੀ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਖੁੱਲੀਆਂ ਅਤੇ ਪੱਕੀਆਂ ਗਲੀਆਂ ਹੋਣਗੀਆਂ। ਇਸ ਕਲੋਨੀ ਵਿੱਚ ਬੱਚਿਆਂ ਦੀ ਪੜਾਈ ਲਈ ਸਕੂਲ, ਸਿਹਤ ਸੰਭਾਲ ਲਈ ਡਿਸਪੈਂਸਰੀ ਅਤੇ 3 ਪਾਰਕ ਬਣਾਏ ਜਾਣਗੇ। ਹਰ ਪਾਰਕ ਵਿੱਚ 1-1 ਜਿੰਮ ਵੀ ਸਥਾਪਿਤ ਕੀਤਾ ਜਾਵੇਗਾ। ਇਸ ਕਲੋਨੀ ਦੀ ਸੁੰਦਰਤਾ ਵੀ ਸ਼ਹਿਰ ਦੀਆਂ ਬਾਕੀ ਕਲੋਨੀਆਂ ਵਾਂਗ ਹੋਵੇਗੀ।

ਇਸ ਮੌਕੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਨਗਰ ਨਿਗਮ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਗੁਰਪ੍ਰੀਤ ਸਿੰਘ, ਸੈਕਟਰੀ ਨਗਰ ਨਿਗਮ ਸ਼੍ਰੀ ਅਮਰਦੀਪ ਸਿੰਘ ਗਿੱਲ, ਸਹਾਇਕ ਟਾਊਨ ਪਲੈਨਰ ਸ਼੍ਰੀ ਇੰਦਰਜੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਤੇ ਕਲੋਨੀ ਵਾਸੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION