30.1 C
Delhi
Wednesday, May 8, 2024
spot_img
spot_img

ਬੇਜ਼ਮੀਨੇ ਪੇਂਡੂ ਕਿਰਤੀਆਂ ਨੇ ਕੀਤਾ ਆਰ-ਪਾਰ ਦੇ ਸੰਘਰਸ਼ ਦਾ ਐਲਾਨ, 9 ਅਗਸਤ ਤੋਂ ਪਟਿਆਲਾ ਵਿਖੇ ਲੱਗੇਗਾ ਪੱਕਾ ਮੋਰਚਾ

ਯੈੱਸ ਪੰਜਾਬ
ਬਠਿੰਡਾ, 6 ਜੁਲਾਈ, 2021 –
‘ਪੇਂਡੂ ‘ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ’ ਵਿੱਚ ਸ਼ਾਮਲ ਮਜ਼ਦੂਰ ਜੱਥੇਬੰਦੀਆਂ 9 ਅਗਸਤ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਾਉਣਗੀਆਂ, ਜਿਸ ਵਿੱਚ ਸੂਬੇ ਦੇ ਹਜ਼ਾਰਾਂ ਬੇਜ਼ਮੀਨੇ-ਸਾਧਨਹੀਣ ਪੇਂਡੂ ਕਿਰਤੀ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਉਕਤ ਨਿਰਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਮੋਰਚੇ ਦੀ ਜਿਲ੍ਹਾ ਪੱਧਰੀ ਮੀਟਿੰਗ ਵੱਲੋਂ ਕੀਤਾ ਗਿਆ।

ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਸਾਥੀ ਮਹੀਪਾਲ ਨੇ ਦੱਸਿਆ ਕਿ ਮਜ਼ਦੂਰ ਸੰਗਠਨਾਂ ਦੇ ਇੱਕ ਵੱਡ ਆਕਾਰੀ ਵਫਦ ਵੱਲੋਂ 27 ਜੁਲਾਈ ਨੂੰ ਬਠਿੰਡਾ ਵਿਖੇ ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਅਤੇ 29 ਜੁਲਾਈ ਨੂੰ ਦਿਆਲਪੁਰਾ ਭਾਈਕਾ ਵਿਖੇ ਖੇਤੀ ਬਾੜੀ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਗ ਪੱਤਰ ਸੌਂਪੇ ਜਾਣਗੇ।

ਮੀਟਿੰਗ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਕੁਲਵੰਤ ਸਿੰਘ ਸੇਲਬਰਾਹ, ਪੰਜਾਬ ਖੇਤ ਮਜ਼ਦੂਰ ਸਭਾ ਦੇ ਕਾਕਾ ਸਿੰਘ ਅਤੇ ਜਸਵੀਰ ਕੌਰ ਸਰਾਂ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਿਤਪਾਲ ਸਿੰਘ ਰਾਮਪੁਰਾ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੁਖਪਾਲ ਸਿੰਘ ਖਿਆਲੀਵਾਲਾ ਤੇ ਮੇਜਰ ਸਿੰਘ ਸ਼ਾਮਲ ਹੋਏ।

ਮੀਟਿੰਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 15 ਤੋਂ 25 ਜੁਲਾਈ ਤੱਕ ਪਿੰਡਾਂ ਵਿੱਚ, ਕੇਂਦਰੀ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਘੋਰ ਮਜ਼ਦੂਰ ਵਿਰੋਧੀ ਨੀਤੀਆਂ, ਮਾਰੂ ਫੈਸਲਿਆਂ ਅਤੇ ਵਾਅਦਾ ਖਿਲਾਫ਼ੀਆਂ ਵਿਰੁੱਧ ਮੀਟਿੰਗਾਂ, ਰੈਲੀਆਂ, ਜਲਸੇ, ਜਾਗੋ, ਝੰਡਾ ਮਾਰਚਾਂ ਅਤੇ ਘਰ-ਘਰ ਜਾ ਕੇ ਸੰਪਰਕ ਰਾਹੀਂ ਵਿਸ਼ਾਲ ਕਿਰਤੀ ਲਾਮਬੰਦੀ ਕਰਦਿਆਂ ਲਾਮਿਸਾਲ ਪਿੰਡ ਮੁਜ਼ਾਹਰੇ ਕੀਤੇ ਜਾਣਗੇ।

ਮੀਟਿੰਗ ਵੱਲੋਂ ਸੰਯੁਕਤ ਕਿਸਾਨ ਮੋਰਚਾ ਵਲੋਂ 8 ਜੁਲਾਈ ਨੂੰ ਡੀਜ਼ਲ-ਪੈਟਰੋਲ, ਰਸੋਈ ਗੈਸ ਦੀਆਂ ਕੀਮਤਾਂ ਵਿੱਚ ਅਸਹਿ ਵਾਧੇ ਖਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ।

ਮੀਟਿੰਗ ਦੇ ਸ਼ੁਰੂ ਵਿੱਚ ਬੀਤੇ ਕਲ੍ਹ ਸਦੀਵੀਂ ਵਿਛੋੜਾ ਦੇ ਗਏ ਉੱਘੇ ਕਾਰਕੁੰਨ ਫਾਦਰ ਸਟੇਨ ਸਵਾਮੀ, ਜਿਨ੍ਹਾਂ ਨੂੰ ਸਰਕਾਰੀ ਤੰਤਰ ਦੇ ਵਹਿਸ਼ੀ ਰਵੱਈਏ ਦੇ ਨਤੀਜੇ ਵਜੋਂ ਜਾਨ ਗੁਆਉਣੀ ਪਈ ਹੈ, ਨੂੰ ਮਿੰਟ ਮੌਨ ਖੜੋ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION