30.6 C
Delhi
Tuesday, April 30, 2024
spot_img
spot_img

ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਬਾਸਮਤੀ ਦੀ ਫ਼ਸਲ ਨੂੰ ਹੋਏ ਨੁਕਸਾਨ ਲਈ ਕੇਂਦਰ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ: ਡਿੰਪਾ ਨੇ ਸੰਸਦ ਵਿੱਚ ਉਠਾਈ ਆਵਾਜ਼

ਯੈੱਸ ਪੰਜਾਬ
ਤਰਨ ਤਾਰਨ, 02 ਦਸੰਬਰ, 2021 –
ਅਕਤੂਬਰ ਮਹੀਨੇ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲਾ ਤਰਨ ਤਾਰਨ ਵਿੱਚ ਕਿਸਾਨਾਂ ਦੀਆਂ ਫਸਲਾਂ, ਖਾਸ ਕਰਕੇ 1121 ਬਾਸਮਤੀ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ। ਇਸ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲੇ ਦੇ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਸੰਸਦ ਵਿੱਚ ਆਵਾਜ਼ ਉਠਾਉਂਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੇ ਆਰਥਿਕ ਨੁਕਸਾਨ ਦੀ ਭਰਪਾਈ ਹੋ ਸਕੇ।

ਉਹਨਾਂ ਕਿਹਾ ਕਿ ਕੁਦਰਤ ਦੀ ਇਸ ਮਾਰ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਖਾਸ ਕਰਕੇ 1121 ਬਾਸਮਤੀ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆਂ ਹੈ।ਉਹਨਾਂ ਕਿਹਾ ਕਿ ਬਾਸਮਤੀ ਦੀ ਫਸਲ ਤੋਂ ਕਿਸਾਨਾਂ ਨੂੰ ਭਾਰੀ ਝਾੜ ਦੀ ਉਮੀਦ ਸੀ ਅਤੇ ਇਸ ਵਾਰ ਬਾਸਮਤੀ ਦਾ ਭਾਅ ਵੀ ਚੰਗਾ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਮਾਲੀ ਘਾਟਾ ਪਿਆ ਹੈ।

ਜ਼ਿਕਰਯੋਗ ਹੈ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਪਹਿਲਾਂ ਵੀ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕੀਤੀ ਗਈ ਹੈ।ਉਹਨਾਂ ਮੁੱਖ ਮੰਤਰੀ ਪੰਜਾਬ ਪਾਸੋਂ ਵੀ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਉਹਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸ ਗੜੇਮਾਰੀ ਕਾਰਨ ਬਹੁਤੇ ਕਿਸਾਨਾਂ ਦੀ ਲੱਗਭੱਗ ਪੂਰੀ ਦੀ ਪੂਰੀ ਫਸਲ ਹੀ ਤਬਾਹ ਹੋ ਗਈ ਹੈ।

ਇਸ ਤੋਂ ਇਲਾਵਾ ਉਹਨਾਂ ਵੱਲੋਂ 2018 ਵਿੱਚ ਸੈਂਟਰਲ ਆਰਮਡ ਫੋਰਸਾਂ ਵਿੱਚ ਭਰਤੀ ਸਬੰਧੀ ਮੁੱਦੇ ‘ਤੇ ਗੱਲ ਕਰਦਿਆਂ ਉਹਨਾਂ ਦੇਸ਼ ਦੇ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਅਜੇ ਤੱਕ ਜਿਹੜੇ ਯੋਗ ਉਮੀਦਵਾਰਾਂ ਨੰੁ ਨਿਯੁਕਤੀ ਪੱਤਰ ਨਹੀਂ ਮਿਲੇ ਉਹਨਾਂ ਨੂੰ ਨਿਯੁਕਤੀ ਪੱਤਰ ਜਲਦੀ ਦਿੱਤੇ ਜਾਣ, ਕਿਉਂਕਿ ਕੁੱਝ ਉਮੀਦਵਾਰ ਓਵਰਏਜ਼ ਹੋ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION