30.1 C
Delhi
Saturday, April 27, 2024
spot_img
spot_img

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਘਿਰਾਓ ਦਾ ਐਲਾਨ

ਚੰਡੀਗੜ੍ਹ/ਖਰੜ, 06 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦੇਸੂ ਮਾਜਰਾ ਵਿਖੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਅਤੇ ਅਮਨ ਫ਼ਾਜ਼ਿਲਕਾ ਅੱਜ 78ਵੇਂ ਦਿਨ ਵੀ ਵਰ੍ਹਦੇ ਮੀਂਹ ਅਤੇ ਅਤਿ ਠੰਡ ਦੇ ਬਾਵਜੂਦ ਟੈਂਕੀ ਦੇ ਉੱਪਰ ਡਟੇ ਰਹੇ।

ਉਧਰ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਫ਼ੈਸਲਾ ਲਿਆ ਗਿਆ ਕਿ 8 ਜਨਵਰੀ ਨੂੰ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਅੱਜ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਚਿਹਰੇ ਬਦਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਉਮੀਦਾਂ ਸਨ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਵੱਈਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਨਹੀਂ ਹੋਵੇਗਾ ਸਗੋਂ ਕਿ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ, ਪਰ ਉਨ੍ਹਾਂ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਹੱਲ ਤਾਂ ਕੀ ਕਰਨੀਆਂ ਸੁਣਨ ਤੱਕ ਦਾ ਵੀ ਸਮਾਂ ਉਨ੍ਹਾਂ ਵੱਲੋਂ ਨਹੀਂ ਕੱਢਿਆ ਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੜਕਦੀ ਠੰਡ ਅਤੇ ਖ਼ਰਾਬ ਮੌਸਮ ਕਾਰਨ ਟੈਂਕੀ ਤੇ ਬੈਠੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਤੇ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।

ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ ਘਰ-ਘਰ ਨੌਕਰੀ ਦੇ ਵਾਅਦੇ ਕਰਨ ਵਾਲੀ ਸਰਕਾਰ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਅੱਜ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸੱਤਾ ਦੇ ਵਿੱਚ ਇੰਨੇ ਹੰਕਾਰੀ ਹੋ ਚੁੱਕੇ ਹਨ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ ਕਿ ਉਨ੍ਹਾਂ ਦੀ ਆਵਾਜ਼ ਵੀ ਨਹੀਂ ਸੁਣ ਰਹੇ। ਉਹ ਭੁੱਲ ਚੁੱਕੇ ਹਨ ਜਿਹੜੇ ਲੋਕ ਉਨ੍ਹਾਂ ਨੂੰ ਸੱਤਾ ਵਿੱਚ ਬਿਠਾ ਸਕਦੇ ਹਨ ਉਹੀ ਲੋਕ ਪੰਜਾਬ ਵਿੱਚ ਆਉਣ ਵਾਲੇ ਸਮੇਂ ‘ਚ ਕਾਂਗਰਸ ਸਰਕਾਰ ਦਾ ਸਫ਼ਾਇਆ ਵੀ ਕਰ ਦੇਣਗੇ।

ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਜੋ ਵੀ ਬੇਰੁਜ਼ਗਾਰ ਅਧਿਆਪਕਾਂ ਦੇ ਵੱਲੋਂ ਜਲੰਧਰ ਵਿਖੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦੀ ਜ਼ਿਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION