26.1 C
Delhi
Friday, April 26, 2024
spot_img
spot_img

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰਾ, 105ਵੇਂ ਦਿਨ ਵੀ ਟਾਵਰ ਉਪੱਰ ਡਟਿਆ ਰਿਹਾ ਸੁਰਿੰਦਰਪਾਲ

ਯੈੱਸ ਪੰਜਾਬ
ਪਟਿਆਲਾ, 3 ਜੁਲਾਈ, 2021 –
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 105 ਵੇਂ ਦਿਨ ਸਿਖਰ ਦੀ ਗਰਮੀ ਵਿੱਚ 260 ਫੁੱਟ ਟਾਵਰ ਉਪਰ ਡਟਿਆ ਰਿਹਾ।

ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਲੀਲਾ ਭਵਨ ਚੌਕ ਤੋਂ ਲੈ ਕੇ ਫੁਹਾਰਾ ਚੌਕ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੀਤਾ।

ਫਿਰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਫੁਆਰਾ ਚੌਂਕ ਤੇ ਖਡ਼੍ਹੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਆਗੂ ਨਿਰਮਲ ਜ਼ੀਰਾ, ਸੁਲਿੰਦਰ ਕੰਬੋਜ, ਗੋਪੀ ਪਟਿਆਲਾ, ਮੰਗਲ ਮਾਨਸਾ, ਮਨੋਜ ਫ਼ਿਰੋਜ਼ਪੁਰ, ਲਾਡੀ ਮਾਨਸਾ ਤੇ ਜੱਗਾ ਬੋਹਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਬੇਰੁਜ਼ਗਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।

ਜੋ‌ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਲੈਣ ਲਈ ਘਰ ਘਰ ਨੋਕਰੀ ਦੇਣ ਦਾ ਕੀਤਾ ਸੀ। ਉਸ ਨੂੰ ਅੱਜ ਤੱਕ ਬੂਰ ਨਹੀਂ ਪਿਆ ਇਸ ਲਈ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION