34 C
Delhi
Thursday, April 25, 2024
spot_img
spot_img

ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਲੜੀਵਾਰ ਧਰਨੇ ਵਿੱਚ ਢੀਂਡਸਾ ਨੇ ਕੀਤੀ ਸ਼ਮੂਲੀਅਤ, 35 ਦਿਨਾਂ ਤੋਂ ਟੈਂਕੀ ਉੱਤੇ ਮਰਨ ਵਰਤ `ਤੇ ਬੈਠੀ ਸਿੰਪੀ ਸ਼ਰਮਾ ਦਾ ਹਾਲ-ਚਾਲ ਜਾਣਿਆ

ਯੈੱਸ ਪੰਜਾਬ
ਐੱਸ.ਏ.ਐੱਸ ਨਗਰ ਮੋਹਾਲੀ, 20 ਨਵੰਬਰ, 2021:
ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਲੜੀਵਾਰ ਧਰਨੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਕਈਂ ਸੀਨੀਅਰ ਆਗੂ ਵੀ ਮੌਜੂਦ ਸਨ।

ਇਸ ਮੌਕੇ ਸ: ਸੁਖਦੇਵ ਸਿੰਘ ਢੀਂਡਸਾ ਨੇ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਸ: ਢੀਂਡਸਾ ਨੇ ਕਿਹਾ ਕਿ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਉਹ ਪੁਰਜ਼ੋਰ ਕੋਸਿ਼ਸ਼ ਕਰਨਗੇ।

ਸ: ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਖ਼ੁਦ ਇਸ ਮਾਮਲੇ ਵਿੱਚ ਦਖ਼ਲ ਦੇਣ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਧਰਨੇ `ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਾਹਤ ਮਿਲ ਸਕੇ। ਇਸ ਦੌਰਾਨ ਸ: ਢੀਂਡਸਾ ਨੇ ਪਿਛਲੇ 35 ਦਿਨਾਂ ਤੋਂ ਟੈਂਕੀ ਉੱਤੇ ਮਰਨ ਵਰਤ `ਤੇ ਬੈਠੀ ਮਾਨਸਾ ਦੀ ਲੜਕੀ ਸਿੰਪੀ ਸ਼ਰਮਾ ਦੇ ਹਾਲ-ਚਾਲ ਬਾਰੇ ਵੀ ਪੁੱਛਿਆ ਅਤੇ ਯੂਨੀਅਨ ਦੇ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸ: ਢੀਂਡਸਾ ਨੂੰ ਮੈਮੋਰੰਡਮ ਵੀ ਸੌਂਪਿਆ ਗਿਆ।

ਇਥੇ ਮੌਜੂਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅੱਜ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ ਅਤੇ ਇਸ ਧਰਨੇ ਵਿੱਚ ਨੌਜਵਾਨ ਅਧਿਆਪਕ ਦਲਜੀਤ ਸਿੰਘ ਉਰਫ ਕਾਕਾ ਭਾਊ ਦੀ ਬਿਮਾਰੀ ਕਾਰਨ ਮੌਤ ਵੀ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਟੈਂਕੀ ਉੱਤੇ ਮਰਨ ਵਰਤ `ਤੇ ਬੈਠੀ ਲੜਕੀ ਸਿੰਪੀ ਸ਼ਰਮਾ ਦੀ ਹਾਲਾਤ ਕਾਫ਼ੀ ਗੰਭੀਰ ਬਣੀ ਹੋਈ ਹੈ ਅਜਿਹੇ ਵਿੱਚ ਚੰਨੀ ਸਰਕਾਰ ਨੂੰ ਤੁਰੰਤ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਵਾਜਬ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਮੁਹਈਆ ਕਰਵਾਉਣਾ ਚਾਹੀਦਾ ਹੈ।

ਇਸ ਦੌਰਾਨ ਸ: ਸੁਖਦੇਵ ਸਿੰਘ ਢੀਂਡਸਾ ਦੇ ਨਾਲ ਪਾਰਟੀ ਦੇ ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸਵਰਾਜ ਕੌਰ ਘੁੰਮਣ, ਜਨਰਲ ਸਕੱਤਰ ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਸ: ਅਰਜਨ ਸਿੰਘ ਸ਼ੇਰਗਿੱਲ, ਸ: ਸੰਤੋਖ ਸਿੰਘ ਸੰਧੂ, ਸ: ਹਰਮੇਲ ਸਿੰਘ ਮਾਧੋਪੁਰ, ਜਿ਼ਲ੍ਹਾ ਪ੍ਰਧਾਨ ਮੋਹਾਲੀ ਡਾ.ਮੇਜਰ ਸਿੰਘ, ਸ: ਬਲਜੀਤ ਸਿੰਘ, ਸ: ਜਗਤਾਰ ਸਿੰਘ ਘੰੜੂਆਂ, ਸ: ਤਰਲੋਕ ਸਿੰਘ, ਸ: ਹਰਜਿੰਦਰ ਸਿੰਘ, ਸ: ਰਜਿੰਦਰ ਸਿੰਘ ਸੇਠੀ, ਬੀਬੀ ਪ੍ਰੀਤ ਕੌਰ ਮਾਨ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਦਰਸ਼ਨ ਕੌਰ ਭਾਖਰਪੁਰ,ਬੀਬੀ ਹਰਜੀਤ ਕੌਰ ਵੜੈਚ ਤੋਂ ਇਲਾਵਾ ਸ: ਢੀਂਡਸਾ ਦੇ ਓਐੱਸਡੀ ਸ: ਜਸਵਿੰਦਰ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION