35.6 C
Delhi
Tuesday, April 23, 2024
spot_img
spot_img

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪ ਕੇ ਬੀ.ਐੱਡ ਦੀਆਂ ਅਸਾਮੀਆਂ ਭਰਨ ਦੀ ਕੀਤੀ ਮੰਗ

ਸੰਗਰੂਰ, 25 ਮਾਰਚ, 2022 (ਦਲਜੀਤ ਕੌਰ ਭਵਾਨੀਗੜ੍ਹ )
ਪਿਛਲੇ ਪੰਜ ਸਾਲ ਕਾਂਗਰਸ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਜਿੱਥੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀਆਂ ਮੰਗਾਂ ਲਈ ਸਾਰੇ ਉਮੀਦਵਾਰਾਂ ਨੂੰ ਮੰਗ ਪੱਤਰ ਦਿੱਤੇ ਸਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਸਾਰ ਹੀ ਮੁੜ ਮੰਗ ਪੱਤਰ ਦੇਣ ਦੀ ਮੁਹਿੰਮ ਆਰੰਭ ਦਿੱਤੀ ਹੈ।

ਬੇਰੁਜ਼ਗਾਰ ਯੂਨੀਅਨ ਵੱਲੋਂ ਹਰਮੇਸ਼ ਥਲੇਸ਼ ਦੀ ਅਗਵਾਈ ਵਿੱਚ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਜੀ ਨੂੰ ਮੰਗ ਪੱਤਰ ਦਿੱਤਾ ਗਿਆ।

ਬੇਰੁਜ਼ਗਾਰ ਆਗੂਆਂ ਨੇ ਅਪੀਲ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀਆਂ,ਪ੍ਰੰਤੂ ਅੱਧ ਵਿਚਕਾਰ ਲਟਕ ਰਹੀਆਂ 4161 ਅਸਾਮੀਆਂ ਵਿੱਚ ਵਾਧਾ ਕੀਤਾ ਜਾਵੇ ਅਤੇ ਭਰਤੀ ਪ੍ਰਕਿਰਿਆ ਨੂੰ ਫੌਰੀ ਮੁਕੰਮਲ ਕੀਤਾ ਜਾਵੇ। ਬੇਰੁਜ਼ਗਾਰਾਂ ਨੇ ਆਖਿਆ ਕਿ ਸਰਕਾਰੀ ਸਕੂਲਾਂ ਵਿਚ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਪ੍ਰੰਤੂ ਲੰਬੇ ਸੰਘਰਸ਼ ਮਗਰੋਂ ਕਾਂਗਰਸ ਸਰਕਾਰ ਨੇ ਨਾ ਮਾਤਰ ਅਸਾਮੀਆਂ ਦੇ ਕੇ ਖ਼ਾਨਾ ਪੂਰਤੀ ਕੀਤੀ ਸੀ। ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ 9000 ਅਸਾਮੀਆਂ ਦੀ ਮੰਗ ਬਦਲੇ ਮਹਿਜ਼ 1400 ਅੰਦਾਜ਼ਨ ਦੇ ਕੇ ਧੋਖਾ ਕੀਤਾ ਸੀ।

ਇਸ ਗੱਲ ਬਾਤ ਦੌਰਾਨ ਨਰਿੰਦਰ ਕੌਰ ਭਰਾਜ ਜੀ ਨੇ ਭਰੋਸਾ ਦਿੱਤਾ ਕਿ ਬੇਰੁਜ਼ਗਾਰਾਂ ਦੀ ਜੋ ਮੰਗ ਅਸਾਮੀਆਂ ਵਿੱਚ ਵਾਧੇ ਵਾਲੀ ਹੈ ਉਹ ਸਾਡੀ ਸਰਕਾਰ ਜਲਦੀ ਹੀ ਪੂਰੀ ਕਰੇਗੀ ਉਹ ਵੀ ਮੌਜ਼ੂਦਾ ਪੋਸਟਾਂ ਵਿੱਚ ਤਿੰਨ ਗੁਣਾ ਵਾਧਾ ਕਰਕੇ ਭਰਤੀ ਕੀਤੀ ਜਾਵੇਗੀ।

ਇਸ ਮੌਕੇ ਅਵਤਾਰ ਸਿੰਘ ਭੁੱਲਰਹੇੜੀ, ਮਨਦੀਪ ਸਿੰਘ ਭੱਦਲਵੱਢ, ਖੁਸ਼ਦੀਪ ਸਿੰਘ ਬਾਲਦ ਕਲਾਂ, ਰੇਣੂ, ਹਰਜੀਤ ਕੌਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION