36.1 C
Delhi
Thursday, March 28, 2024
spot_img
spot_img

ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਛੇਤੀ ਹੀ ਸ਼ੁਰੂ ਕਰਾਂਗੇ ਮਰਨ ਵਰਤ: ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਦਿੱਤੀ ਚੇਤਾਵਨੀ

ਦਲਜੀਤ ਕੌਰ ਭਵਾਨੀਗੜ੍ਹ
ਖਰੜ, 8 ਨੰਵਬਰ, 2021:
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ 19 ਵੇੰ ਦਿਨ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੀ ਟੈਂਕੀ ਦੇ ਉੱਪਰ ਡਟੇ ਰਹੇ। ਲਗਾਤਾਰ ਟੈਂਕੀ ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੀ ਦਿਨ-ਬ-ਦਿਨ ਸਿਹਤ ਖ਼ਰਾਬ ਹੁੰਦੀ ਜਾ ਰਹੀ ਉਥੇ ਹੀ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਮੰਗਾਂ ਮੰਨਣ ਦੀ ਬਜਾਏ ਤਾਨਾਸ਼ਾਹ ਰਵੱਈਆ ਅਪਣਾ ਰਹੀ ਹੈ।

ਇਸ ਮੌਕੇ ਬੇਰੁਜ਼ਗਾਰੀ ਵੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ ਜੇਕਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਪਰ ਪੰਜਾਬ ਸਰਕਾਰ ਵੱਲੋਂ ਜਲਦ ਹੀ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਹੋਰ ਗੁਪਤ ਐਕਸ਼ਨ ਵੀ ਕੀਤੇ ਜਾਣਗੇ। ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਤਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਤਾਂ ਡਾਂਗਾਂ ਝੂਠੇ ਪਰਚੇ ਦੇ ਰਹੀ ਅਤੇ ਦੂਜੇ ਪਾਸੇ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਜਿਨ੍ਹਾਂ ਰੁਜ਼ਗਾਰ ਦੀ ਲੋਡ਼ ਵੀ ਨਹੀਂ ਉਨ੍ਹਾਂ ਨੂੰ ਰੁਜ਼ਗਾਰ ਦੇ ਰਹੀ ਹੈ ਜੋ ਕਿ ਯੋਗਤਾ ਰੱਖਦੇ ਨੌਜਵਾਨਾਂ ਨਾਲ ਬਿਲਕੁਲ ਧੱਕਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜੱਗਾ ਮਾਨਸਾ, ਲਾਡੀ ਮਾਨਸਾ, ਰਾਜ ਕੁਮਾਰ, ਮਨੀ ਸੰਗਰੂਰ, ਰਵਿੰਦਰ ਅਬੋਹਰ, ਜਤਿੰਦਰ ਕੌਰ ਅਮ੍ਰਿੰਤਸਰ, ਰਾਜ ਕੁਮਾਰ ਮਾਨਸਾ, ਗੁਰਪ੍ਰੀਤ ਕੰਬੋਜ, ਗੁਰਦੀਪ ਮਾਨਸਾ ਤੇ ਦਿਲਪ੍ਰੀਤ ਸੰਗਰੂਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION