27.1 C
Delhi
Saturday, April 27, 2024
spot_img
spot_img

ਬੇਰੁਜ਼ਗਾਰ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਮਾਜਿਕ ਤੇ ਆਰਥਿਕ ਬਰਾਬਰਤਾ ਵੱਲ ਅਹਿਮ ਕਦਮ: ਰਾਣਾ ਗੁਰਜੀਤ ਸਿੰਘ

ਯੈੱਸ ਪੰਜਾਬ
ਕਪੂਰਥਲਾ, 16 ਜਨਵਰੀ, 2021:
ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ‘ਕਾਰੋਬਾਰ ਮਿਸ਼ਨ’ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਕੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਸਮਾਜਿਕ ਤੇ ਆਰਥਿਕ ਬਰਾਬਰਤਾ ਵੱਲ ਅਹਿਮ ਕਦਮ ਹੈ ਕਿਉਂਕਿ ਇਸ ਨਾਲ ਨਾ ਸਿਰਫ ਉਹ ਆਪਣਾ ਸਵੈ ਰੁਜ਼ਗਾਰ ਸਥਾਪਿਤ ਕਰਨ ਦੇ ਕਾਬਿਲ ਹੋਏ ਹਨ ਬਲਕਿ ਲੋੜਵੰਦਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤਾ ਜਾਣ ਵਾਲਾ ਰਾਸ਼ਨ ਲੈਣ ਵਿਚ ਵੱਡੀ ਸਹੂਲਤ ਮਿਲੇਗੀ।

ਅੱਜ ਇੱਥੇ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਏ ਸਮਾਗਮ ਦੌਰਾਨ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੋਨਾ ਵੈਕਸੀਨ ਦੀ ਸ਼ੁਰੂਆਤ ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਬੰਧੀ ਸਮਾਗਮ ਵਿਚ ਆਨਲਾਇਨ ਤਰੀਕੇ ਭਾਗ ਲਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਮਜ਼ੋਰ ਤਬਕੇ ਦੇ ਲੋਕਾਂ ਲਈ ਹਾਲ ਹੀ ਵਿਚ ‘ਸਮਾਰਟ ਰਾਸ਼ਨ ਕਾਰਡ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਯੋਗ ਲਾਭਪਾਤਰੀ ਸੂਬੇ ਦੇ ਕਿਸੇ ਵੀ ਥਾਂ ਤੋਂ ਕਣਕ ਲੈ ਸਕਦੇ ਹਨ ਅਤੇ ਹੁਣ ਪੰਜਾਬ ਸਰਕਾਰ ਵਲੋਂ ਘਰ—ਘਰ ਰੋਜ਼ਗਾਰ ਮਿਸ਼ਨ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ।

ਕਪੂਰਥਲਾ ਜਿਲ੍ਹੇ ਵਿਚ ਦੇ ਸ਼ਹਿਰੀ ਖੇਤਰਾਂ ਵਿਚ ਕੁੱਲ 49 ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਜਾਣੀ ਹੈ, ਜਿਸ ਵਿਚੋਂ ਰਾਣਾ ਗੁਰਜੀਤ ਸਿੰਘ ਵਲੋਂ ਅੱਜ 15 ਰਾਸ਼ਨ ਡਿਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ।

ਜਿਲ੍ਹਾ ਖੁਰਾਕ ਤੇੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਨੇ ਦੱਸਿਆ ਕਿ ਕਪੂਰਥਲਾ ਲਈ 5, ਸੁਲਤਾਨਪੁਰ ਲੋਧੀ ਲਈ 5 ਤੇ ਫਗਵਾੜਾ ਲਈ 5 ਰਾਸ਼ਨ ਡਿਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਸ਼ਨ ਡਿਪੂ ਮਾਲਕਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਤੀ ਕੁਇੰਟਲ ਕਣਕ ਪਿੱਛੇੇ 50 ਰੁਪੈ ਕਮਿਸ਼ਨ ਦਿੱਤਾ ਜਾਵੇਗਾ।

ਇਸ ਮੌਕੇ ਰਾਸ਼ਨ ਡਿਪੂ ਪ੍ਰਾਪਤ ਕਰਨ ਵਾਲੇ ਕਪੂਰਥਲਾ ਸ਼ਹਿਰ ਦੇੇ ਵਾਸੀ ਨੌਜਵਾਨ ਰਾਹੁਲ ਨੇ ਦਸਿਆ ਕਿ ਰਾਸ਼ਨ ਡਿਪੂ ਮਿਲਣ ਨਾਲ ਉਹ ਆਪਣਾ ਕੰਮ ਸ਼ੁਰੂ ਕਰਨ ਦੇ ਕਾਬਿਲ ਹੋ ਗਿਆ ਹੈ, ਅਤੇ ਇਹ ਉਸ ਵਰਗੇ ਬੇਰੁਜ਼ਗਾਰ ਨੌਜਵਾਨਾਂ ਲਈ ਬਹੁਤ ਖਾਸ ਮੌਕਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ, ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ ,ਅਨੂਪ ਕੱਲਣ ਚੇਅਰਮੈਨ ਜਿਲਾ ਯੋਜਨਾ ਬੋਰਡ , ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਨਰਿੰਦਰ ਮਨਸੂ ਤੇ ਹੋਰ ਅਧਿਕਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION