22.1 C
Delhi
Friday, March 29, 2024
spot_img
spot_img

ਬ੍ਰਹਮਪੁਰਾ ਦਾ ਐਲਾਨ: ਭੰਗ ਨਹੀਂ ਕੀਤਾ ਜਾ ਸਕਦਾ ਅਕਾਲੀ ਦਲ ਟਕਸਾਲੀ, ਹਮਖ਼ਿਆਲੀਆਂ ਨਾਲ ਏਕਤਾ ਲਈ ਹਾਂ ਤਿਆਰ

ਚੰਡੀਗੜ੍ਹ, 23 ਜੁਲਾਈ, 2020:
ਅਸੀ ਸਮੁੱਚੇ ਪੰਥਕ ਧੜਿਆ ਵਿੱਚ ਏਕਤਾ ਦੇ ਹਾਮੀ ਹਾ ਪਰ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੀ ਹੋਦ ਹਸਤੀ ਹਮੇਸਾ ਬਰਕਰਾਰ ਰਹੇਗੀ ਇਹਨਾ ਵਿਚਾਰਾ ਦਾ ਪ੍ਰਗਟਾਵਾ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਹੰਗਾਮੀ ਹੰਗਾਮੀ ਮੀਟਿੰਗ ਵਿੱਚ ਤੋ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ ।

ਪ੍ਰੈਸ ਨੂੰ ਲਿਖਤੀ ਜਾਣਕਾਰੀ ਦਿੰਦਿਆ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੀ ਸਾਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ ਤੇ ਹੋਈ ਹੰਗਾਮੀ ਮੀਟਿੰਗ ਵਿੱਚ ਕੌਰ ਕਮੇਟੀ ਦੇ ਪ੍ਰਮੁੱਖ ਮੈਬਰਾ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ , ਸ੍ਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦਤੋ ਇਲਾਵਾ ਸ੍ ਸਾਹਿਬ ਸਿੰਘ ਬਡਾਲੀ ਅਤੇ ਸ੍ਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਗ ਲਿਆ|

ਜਦਕਿ ਤਿੰਨ ਕੌਰ ਕਮੇਟੀ ਮੈਬਰਾ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਮੱਖਣ ਸਿੰਘ ਨੰਗਲ ਅਤੇ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਨਾਲ ਫੋਨ ਤੇ ਗੱਲਬਾਤ ਕਰਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਭਵਿੱਖ ਵਿੱਚ ਸ੍ਰੌਮਣੀ ਅਕਾਲੀ ਦਲ ਟਕਸਾਲੀ ਨੂੰ ਏਕਤਾ ਦੀ ਕਿਸੇ ਸਰਤ ਤਹਿਤ ਭੰਗ ਨਹੀ ਕੀਤਾ ਜਾ ਸਕਦਾ ਪਰ ਸ੍ਰੌਮਣੀ ਅਕਾਲੀ ਦਲ ਡੈਮੋਕਰੇਟਿਕ ਸਮੇਤ ਕਿਸੇ ਵੀ ਪੰਥਕ ਅਤੇ ਅਕਾਲੀ ਗਰੁੱਪਾ ਸਮੇਤ ਹਮਖਿਆਲ ਪਾਰਟੀਆ ਨਾਲ ਤੀਸਰੇ ਫਰੰਟ ਵਜੋ ਗੱਲਬਾਤ ਕਰਕੇ ਏਕਤਾ ਵੱਲ ਵਧਿਆ ਜਾ ਸਕਦਾ ਹੈ।

ਜਥੇਦਾਰ ਬ੍ਰਹਮਪੁਰਾ ਨੇ ਉਹਨਾ ਸਾਰੀਆ ਖਬਰਾ ਦਾ ਖੰਡਨ ਕੀਤਾ ਜਿੰਨਾ ਵਿੱਚ ਵਾਰ ਵਾਰ ਕਿਹਾ ਜਾ ਰਿਹਾ ਹੈ ਸ੍ਰੌਮਣੀ ਅਕਾਲੀ ਦਲ ਟਕਸਾਲੀ ਦਾ ਰਲੇਵਾ ਬਾਦਲ ਜਾ ਢੀਡਸਾ ਦੇ ਡੈਮੋਕਰੇਟਿਕ ਦਲ ਵਿੱਚ ਹੋ ਸਕਦਾ ਹੈ ।

ਉਹਨਾ ਕਿਹਾ ਕਿ ਅਜਿਹੀਆ ਖਬਰਾ ਕਿਸੇ ਸ਼ਰਾਰਤੀ ਦਿਮਾਗ ਦੀ ਕਾਡ ਹਨ । ਕੌਰ ਕਮੇਟੀ ਨੇ ਫੈਸਲਾ ਕੀਤਾ ਕਿ ਇਸੇ ਮਹੀਨੇ ਦੇ ਅਖੀਰ ਤੱਕ ਪਾਰਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਅਤੇ ਸਬ ਆਫਿਸ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਜਾਵੇਗਾ । ਪਾਰਟੀ ਦੀ ਮੈਂਬਰਸ਼ਿਪ ਭਰਤੀ ਕਰਨ ਲਈ ਇੱਕ ਲੱਖ ਭਰਤੀ ਪਰਚੀਆ ਵਰਕਰਾ ਤੱਕ ਪੁਚਾਈਆ ਜਾਣਗੀਆ ।

ਕੌਰ ਕਮੇਟੀ ਨੇ ਇਸ ਗੱਲ ਤੇ ਤਸੱਲੀ ਪ੍ਰਗਟ ਕੀਤੀ ਕਿ ਬੀਤੇ ਕੱਲ ਸ੍ਰੌਮਣੀ ਅਕਾਲੀ ਦਲ ਯੂਨਾਈਟਿਡ ਅਤੇ ਅਕਾਲੀ ਦਲ 1920 ਦੇ ਆਗੂਆ ਨੇ ਜਥੇਦਾਰ ਬ੍ਰਹਮਪੁਰਾ ਨਾਲ ਮੀਟਿੰਗ ਕਰਕੇ ਇੱਕਠਿਆ ਚੱਲਣ ਦਾ ਜੋ ਫੈਸਲਾ ਕੀਤਾ ਹੈ ਉਹ ਬੇਹੱਦ ਸਲਾਘਾਯੋਗ ਹੈ । ਪੰਜਾਬ ਅੰਦਰ ਸਿੱਖ ਨੌਜਵਾਨਾ ਦੀ ਫੜੋਫੜੀ ਦੀ ਸਖਤ ਨਿੰਦਾ ਕਰਦਿਆ ਕੇਦਰ ਤੇ ਰਾਜ ਸਰਕਾਰਾ ਨੂੰ ਸਰਕਾਰੀ ਦਮਨਕਾਰੀ ਨੀਤੀਆ ਬੰਦ ਕਰਨ ਦੀ ਅਪੀਲ ਕੀਤੀ ਗਈ ।Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION