36.1 C
Delhi
Thursday, March 28, 2024
spot_img
spot_img

ਬ੍ਰਹਮਰਿਸ਼ੀ ਕੁਮਾਰ ਸਵਾਮੀ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਗਤ ਤੋਂ ਮੁਆਫ਼ੀ ਮੰਗੀ

ਯੈੱਸ ਪੰਜਾਬ
ਅੰਮ੍ਰਿਤਸਰ, 3 ਨਵੰਬਰ, 2019:
ਬੀਤੇ ਕਲ੍ਹ ਇਕ ਅਖ਼ਬਾਰ ਦੇ ਪਹਿਲੇ ਪੰਨੇ ’ਤੇ ਛਪਵਾਏ ਆਪਣੇ ਵਿਵਾਦਿਤ ਇਸ਼ਤਿਹਾਰ ਬਾਰੇ ਬ੍ਰਹਮਰਿਸ਼ੀ ਕੁਮਾਰ ਸਵਾਮੀ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਗਤ ਤੋਂ ਮੁਆਫ਼ੀ ਮੰਗ ਲਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਕੁਮਾਰ ਸਵਾਮੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਮੁਆਫ਼ੀਨਾਮਾ ਪੇਸ਼ ਕੀਤਾ।

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਉਸ ਵੱਲੋਂ ਅਖ਼ਬਾਰਾਂ ਵਿਚ ਦਿੱਤੇ ਆਪਣੇ ਇਸ਼ਤਿਹਾਰ ਵਿਚ ਪਾਵਨ ਗੁਰਬਾਣੀ, ਗੁਰੂ ਸਾਹਿਬਾਨ ਅਤੇ ਸਿੱਧ ਸਿਧਾਂਤਾਂ ਦਾ ਨਿਰਾਦਰ ਕੀਤਾ ਸੀ।

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕੁਮਾਰ ਸਵਾਮੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਸੀ।

ਇਸ ਦੌਰਾਨ ਅੱਜ ਸ੍ਰੀ ਕੁਮਾਰ ਸਵਾਮੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁਆਫ਼ੀਨਾਮਾ ਦਿੰਦਿਆਂ ਇਸ਼ਤਿਹਾਰ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ ’ਤੇ ਸਿੱਖ ਜਗਤ ਪਾਸੋਂ ਖਿਮਾਂ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲੇ ਨੁਮਾਇੰਦਿਆਂ ਵਿਚ ਲਕਸ਼ਮੀ ਨਰਾਇਣ ਧਾਮ ਦਿੱਲੀ ਦੇ ਜਨਰਲ ਸਕੱਤਰ ਸ੍ਰੀ ਸੁਸ਼ੀਲ ਵਰਮਾ, ਸਾਬਕਾ ਸਿਹਤ ਮੰਤਰੀ ਪੰਜਾਬ ਡਾ. ਬਲਦੇਵ ਰਾਜ ਚਾਵਲਾ, ਧਾਮ ਦੇ ਅੰਮ੍ਰਿਤਸਰ ਤੋਂ ਸੰਯੋਜਕ ਸ੍ਰੀ ਬਿਪਨ ਅਨੰਦ ਤੇ ਰੋਬਿਨ ਤਲਵਾਰ ਸ਼ਾਮਲ ਸਨ।

ਇਸ ਸਬੰਧੀ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕੁਮਾਰ ਸਵਾਮੀ ਵੱਲੋਂ ਆਪਣੇ ਨੁਮਾਇੰਦੇ ਭੇਜ ਕੇ ਮੁਆਫ਼ੀਨਾਮਾ ਦਿੱਤਾ ਗਿਆ ਹੈ ਅਤੇ ਅੱਗੇ ਤੋਂ ਅਜਿਹਾ ਨਾ ਵਾਪਰੇ ਦੀ ਵਚਨਬਧਤਾ ਵੀ ਪ੍ਰਗਟਾਈ ਗਈ ਹੈ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION