44 C
Delhi
Monday, May 20, 2024
spot_img
spot_img

ਬ੍ਰਹਮ ਮਹਿੰਦਰਾ ਨੇ ਪੰਜਾਬ ਵਿੱਚੋਂ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਡਾਕਟਰਾਂ ਤੋ ਸਹਿਯੋਗ ਦੀ ਅਪੀਲ ਕੀਤੀ

ਜਲੰਧਰ, 16 ਜੂਨ, 2019:

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਡਾਕਟਰਾਂ ਨੂੰ ਪੰਜਾਬ ਤੋ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਸਰਕਾਰ ਦੇ ਮੋਡੇ ਨਾਲ ਮੋਡਾ ਜੋੜ ਕੇ ਸਰਗਰਮ ਭੁਮਿਕਾ ਨਿਭਾਉਣ ਦੀ ਅਪੀਲ ਕੀਤੀ।

ਇੰਡੀਅਨ ਰੇਡੀਓਲੌਜੀਕਲ ਐਂਡ ਇਮੇਜਿੰਗ ਐਸੋਸੀਏਸ਼ਨ ਪੰਜਾਬ ਦੁਆਰਾ ਦਿਵਿਆ ਜਯੋਤੀ ਜਗਰੀਤੀ ਸੰਸਥਾ ਦੇ ਸਹਿਯੋਗ ਨਾਲ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਇਕ ਵਰਗਸ਼ਾਪ ਦੀ ਪ੍ਰਧਾਨਗੀ ਕਰਦੀਆਂ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਪੀ.ਸੀ ਪੀ.ਐਨ.ਡੀ.ਟੀ. ਐਕਟ ਨੂੰ ਸ਼ਖਤੀ ਨਾਲ ਲਾਗੂ ਕਰ ਰਹੀ ਹੈ, ਪਰ ਪੰਜਾਬ ਵਿਚ ਘੱਟ ਰਹੇ ਲਿੰਗ ਅਨੁਪਾਤ ਵਿਚ ਸੁਧਾਰ ਲਈ ਡਾਕਟਰਾਂ ਦੀ ਮਦਦ ਦੀ ਜ਼ਰੂਰਤ ਹੈ.

ਸ੍ਰੀ ਮਹਿੰਦਰਾ ਨੇ ਕਿਹਾ ਕਿ ਪੰਜਾਬ ਵਿਚ ਘੱਟਦਾ ਲਿੰਗ ਅਨੁਪਾਤ ਇਕ ਧੱਬਾ ਹੈ, ਅਤੇ ਦੱਸਿਆ ਕਿ ਪੰਜਾਬ ਵਿਚ ਇਸ ਸਮੇ 1000 ਲੜਕਿਆਂ ਦੇ ਮੁਕਾਬਲੇ 895 ਲੜਕੀਆਂ ਹਨ । ਉਨਾਂ ਨੇ ਡਾਕਟਰਾਂ ਨੂੰ ਪ੍ਰਣ ਲੈਣ ਲਈ ਕਿਹਾ ਕਿ ਅਗਲੇ ਇਕ ਸਾਲ ਦੌਰਾਨ ਲੜਕਿਆਂ ਤੋਂ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਵਧਾਉਣ ਲਈ ਲਗਤਾਰ ਯਤਨ ਕਰਨ ਲਈ ਕਿਹਾ ਤਾਂ ਜੋ ਭਰੂਣ ਹੱਤਿਆ ਨੂੰ ਜੜੋਂ ਖਤਮ ਕੀਤਾ ਜਾ ਸਕੇ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਰੂਣ ਹੱਤਿਆ ਦੇ ਖਿਲਾਫ ਜਾਗਰੂਕਤਾ ਫੈਲਾਉਣ ਅਤੇ ਲੜਕੀਆਂ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਲੋਕਾਂ ਨੂੰ ਉਤਸਾਹਿਤ ਕਰਨ ਲਈ ਸਾਂਝੇ ਯਤਨ ਕਰ ਰਹੀ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਲੜਕੀਆਂ ਹਰ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰ ਰਹੀਆਂ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਉਹ ਛੇਤੀ ਹੀ ਸਾਰੇ ਨਗਰ ਨਿਗਮਾਂ ਦਾ ਦੌਰਾ ਕਰਨਗੇ ਅਤੇ ਉਥੋਂ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਮੇਅਰ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗਾਂ ਕਰਨਗੇ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਚਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਇੱਕ ਵਿਆਪਕ ਨੀਤੀ ਤਿਆਰ ਕੀਤੀ ਜਾ ਰਹੀ ਹੈ।

ਸ਼੍ਰੀ ਮਹਿੰਦਰਾ ਨੇ ਕੰਨਿਆ ਭਰੂਣ ਹੱਤਿਆ ਪ੍ਰਤੀ ਸੰਵੇਦਨਸ਼ੀਲਤਾ ਲਈ ਇਸ ਵਰਕਸ਼ਾਪ ਨੂੰ ਕਰਵਾਉਣ ਲਈ ਲਈ ਇੰਡੀਅਨ ਰੇਡੀਓਲੌਜੀਕਲ ਐਂਡ ਇਮੇਜਿੰਗ ਐਸੋਸਿਏਸ਼ਨ ਪੰਜਾਬ ਅਤੇ ਦਿਵਿਆ ਜਯੋਤੀ ਜਗਰੀਤੀ ਸੰਸਥਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਸਿਵਲ ਸਰਜਨ ਡਾ ਰਾਜੇਸ਼ ਕੁਮਾਰ ਬੱਗਾ, ਜ਼ਿਲ੍ਹਾ ਪਰਿਵਾਰ ਅਤੇ ਭਲਾਈ ਅਫਸਰ ਡਾ. ਸੁਰਿੰਦਰ ਕੁਮਾਰ, ਭਾਰਤੀ ਰੇਡੀਓਲੌਜੀਕਲ ਅਤੇ ਇਮੇਜਿੰਗ ਐਸੋਸਿਏਸ਼ਨ ਪੰਜਾਬ ਦੇ ਦਿਵਿਆ ਜਯੋਤੀ ਜਗਰੀਤੀ ਸੰਸਥਾ ਦੇ ਪ੍ਰਤੀਨਿਧ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION