28.1 C
Delhi
Thursday, May 9, 2024
spot_img
spot_img

ਬੰਗਾਲ ਪੁਲਿਸ ਵੱਲੋਂ ਸਿੱਖ ਦੀ ਪਗੜੀ ਉਤਾਰਣ ’ਤੇ ਕੈਪਟਨ ਦਾ ਤਿੱਖਾ ਪ੍ਰਤੀਕਰਮ, ਮਮਤਾ ਨੂੰ ਕਾਰਵਾਈ ਲਈ ਕਿਹਾ

ਯੈੱਸ ਪੰਜਾਬ
ਚੰਡੀਗੜ੍ਹ, 10 ਅਕਤੂਬਰ, 2020:

ਪੱਛਮੀ ਬੰਗਾਲ ਦੀ ਪੁਲਿਸ ਵੱਲੋਂ ਇਕ ਸਿੱਖ ਦੀ ਦੀ ਪਗੜੀ ਉਤਾਰਣ ਅਤੇ ਉਸਨੂੰ ਕੇਸਾਂ ਤੋਂ ਫੜ ਕੇ ਘੜੀਸੇ ਜਾਣ ਦੀ ਘਟਨਾ ’ਤੇ ਡੂੰਘੇ ਅਫ਼ਸੋਸ ਅਤੇ ਹੈਰਾਨੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੂੰ ਕਿਹਾ ਹੈ ਕਿ ਉਹ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ।

ਸਪਸ਼ਟ ਸ਼ਬਦਾਂ ਵਿੱਚ ਇਹ ਕਹਿੰਦਿਆਂ ਕਿ ਇਹ ਕਿਸੇ ਵੀ ਤਰ੍ਹਾਂ ਸਹੀ ਅਤੇ ਸਹਿਣਯੋਗ ਨਹੀਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾ ਵੱਲੋਂ ਕੀਤੇ ਇਕ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਸਹੀ ਅਤੇ ਪ੍ਰਵਾਨਯੋਗ ਨਹੀਂ ਅਤੇ ਇਕ ਸਿੱਖ ਨਾਲ ਕੀਤਾ ਵਿਉਹਾਰ ਹੈਰਾਨ ਅਤੇ ਪਰੇਸ਼ਾਨ ਕਰਨਵਾਲਾ ਹੈ। ਮੁੱਖ ਮੰਤਰੀ ਨੇ ਮਮਤਾ ਬੈਨਰਜੀ ਨੂੰ ਕਿਹਾ ਹੈ ਕਿ ਦੋਸ਼ੀਆਂ ਦੇ ਖਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪੁਚਾਉਣ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION