31.1 C
Delhi
Monday, May 6, 2024
spot_img
spot_img

ਬੰਦੀ ਸਿੰਘਾਂ ਦੀ ਰਿਹਾਈ ਲਈ ਭਗਵੰਤ ਮਾਨ ਸਰਕਾਰ ਵਿਧਾਨ ਸਭਾ ’ਚ ਮਤਾ ਪਾਸ ਕਰੇ: ਰਾਜਵਿੰਦਰ ਕੌਰ ਰਾਜੂ

ਯੈੱਸ ਪੰਜਾਬ
ਜਲੰਧਰ, ਮਾਰਚ 5, 2023:
ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਮੌਜੂਦਾ ਬੱਜਟ ਇਜਲਾਸ ਦੌਰਾਨ ਉਮਰ ਕੈਦ ਤੋਂ ਵੱਧ ਸਜਾਵਾਂ ਕੱਟ ਚੁੱਕੇ ਬੰਦੀਆਂ ਨੂੰ ਤੁਰੰਤ ਰਿਹਾਅ ਕਰਨ ਲਈ ਵਿਧਾਨਕ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਿਆ ਜਾਵੇ ਅਤੇ ਬਾਕੀ ਸੰਵੇਦਨਸ਼ੀਲ ਮੁੱਦਿਆਂ ਉਤੇ ਵੀ ਕਾਨੂੰਨੀ ਕਾਰਵਾਈ ਤੇਜ਼ ਕਰਨ ਲਈ ਕਾਰਜਪਾਲਿਕਾ ਨੂੰ ਆਦੇਸ਼ ਜਾਰੀ ਕੀਤੇ ਜਾਣ।

ਅੱਜ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਰਮਨ ਅਰੋੜਾ ਨੂੰ ਅੱਜ ਸੌਂਪੇ ਮੰਗ ਪੱਤਰ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ ਜਾਰੀ ਹੱਕੀ ਸੰਘਰਸ਼ ਦਾ ਸਮਰਥਨ ਕਰਦਿਆਂ ਮਹਿਲਾ ਕਿਸਾਨ ਯੂਨੀਅਨ ਦੇ ਜਥੇ ਨੇ ਮੰਗ ਕੀਤੀ ਹੈ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਕੱਟ ਚੁੱਕੇ ਸਾਰੇ ਬੰਦੀ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਰਾਜ ਵਿੱਚ ਹੁਣ ਤੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਖਿਲਾਫ ਸਾਲ 2016 ਤੋਂ ਵਿਧਾਨ ਸਭਾ ਵਿਚ ਲਟਕ ਰਹੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਉਤੇ ਸਖ਼ਤ ਕਾਨੂੰਨ ਬਣਾ ਕੇ ਕਸੂਰਵਾਰਾਂ ਉਤੇ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਜਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ।

ਮਹਿਲਾ ਕਿਸਾਨ ਨੇਤਾ ਬੀਬਾ ਰਾਜੂ ਨੇ ਸੂਬਾ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਸਮੂਹ ਸੰਵੇਦਨਸ਼ੀਲ ਮੁੱਦਿਆਂ ਦੀ ਨਿਗਰਾਨੀ ਲਈ ਉਚ ਤਾਕਤੀ ਕਮੇਟੀ ਦਾ ਗਠਨ ਕਰੇ ਜਿਸ ਵਿਚ ਵਿਧਾਨਕ, ਸਰਕਾਰੀ ਅਤੇ ਜਨਤਕ ਨੁਮਾਇੰਦੇ ਸ਼ਾਮਿਲ ਕੀਤੇ ਜਾਣ।

ਉਨਾਂ ਰੋਸ ਜਾਹਰ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਹੋ ਰਹੀਆਂ ਬੇਇਨਸਾਫੀਆਂ ਨੂੰ ਰੋਕਣਾ ਅਤੇ ਨਿਆਂ ਦਿਵਾਉਣ ਲਈ ਵਿਧਾਨ ਸਭਾ, ਲੋਕ ਸਭਾ ਅਤੇ ਰਾਜ ਸਭਾ ਵਿਚ ਅਵਾਜ ਚੁੱਕਣਾ ਸੱਤਾਧਾਰੀ ਪਾਰਟੀ ਦੀ ਜਿੰਮੇਵਾਰੀ ਹੈ ਜਿਸ ਵਿੱਚ ਹੁਣ ਤੱਕ ਆਮ ਆਦਮੀ ਪਾਰਟੀ ਅਸਫਲ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION