25.6 C
Delhi
Saturday, April 20, 2024
spot_img
spot_img

ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ 11 ਦਸੰਬਰ ਤੋਂ

ਚੰਡੀਗੜ੍ਹ, 8 ਦਸੰਬਰ, 2019:
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦੇਸ਼ ਵਿੱਚ ਬੱਚਿਆਂ ਨਾਲ ਵਧ ਰਹੀਆਂ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟਰੇਨਿੰਗ-ਕਮ-ਵਰਕਸ਼ਾਪਾਂ ਰਾਹੀਂ ਲੋਕਾਂ ਨੂੰ ਇਸ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਜਾਣੂੰ ਕਰਵਾਇਆ ਜਾਵੇਗਾ।

ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨਾਲ ਹੋਣ ਵਾਲੀਆਂ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ‘ਪ੍ਰੋਟੈਕਸ਼ਨ ਆਫ ਚਿਲਡਰਨ ਫਰੋਮ ਸੈਕਸ਼ੂਅਲ ਓਫੈਨਸਿਸ ਐਕਟ, 2012 ਅਤੇ ਅਮੈਂਡਮੈਂਟ 2019’ ਲਾਗੂ ਕੀਤਾ ਗਿਆ ਹੈ। ਇਸ ਕਾਨੂੰਨ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਜ਼ਿਲ੍ਹਾ ਬਠਿੰਡਾ, ਪਟਿਆਲਾ, ਜਲੰਧਰ ਅਤੇ ਐਸ. ਬੀ. ਐਸ. ਨਗਰ ਵਿਖੇ ਟਰੇਨਿੰਗ-ਕਮ- ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਪਹਿਲੀ ਵਰਕਸ਼ਾਪ 11 ਦਸੰਬਰ 2019 ਨੂੰ ਬਠਿੰਡਾ ਦੇ ਛਾਬੜਾ ਪੈਲੇਸ, ਬੈਕਸਾਈਡ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਜ਼ਿਲ੍ਹਾ ਬਠਿੰਡਾ ਸਮੇਤ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਦੇ ਲੋਕ ਸ਼ਾਮਲ ਹੋ ਸਕਦੇ ਹਨ। ਇਸੇ ਤਰ੍ਹਾਂ ਦੂਜੀ ਵਰਕਸ਼ਾਪ ਜਲੰਧਰ ਦੇ ਰੈੱਡ ਕਰਾਸ ਭਵਨ, ਲਾਜਪਤ ਨਗਰ ਵਿਖੇ 18 ਦਸੰਬਰ 2019 ਨੂੰ ਲਗਾਈ ਜਾਵੇਗੀ, ਜਿਸ ਵਿੱਚ ਜ਼ਿਲ੍ਹਾ ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਲੁਧਿਆਣਾ ਅਤੇ ਮੋਗਾ ਦੇ ਲੋਕ ਸ਼ਿਰਕਤ ਕਰ ਸਕਣਗੇ ਜਦਕਿ 20 ਦਸੰਬਰ 2019 ਨੂੰ ਥਾਪਰ ਯੂਨੀਵਰਸਿਟੀ, ਆਦਰਸ਼ ਨਗਰ, ਭਾਦਸੋਂ ਰੋਡ ਪਟਿਆਲਾ ਵਿਖੇ ਲਗਾਈ ਜਾ ਰਹੀ ਤੀਜੀ ਵਰਕਸ਼ਾਪ ਵਿੱਚ ਜ਼ਿਲ੍ਹਾ ਸੰਗਰੂਰ, ਪਟਿਆਲਾ, ਐਸ. ਏ. ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਬਰਨਾਲਾ ਦੇ ਲੋਕਾਂ ਨੂੰ ਬੱਚਿਆਂ ਨਾਲ ਵਧ ਰਹੀਆਂ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਗਏ ਕਾਨੂੰਨਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੌਥੀ ਵਰਕਸ਼ਾਪ 27 ਦਸੰਬਰ ਨੂੰ 2019 ਨੂੰ ਵਿਦਿਆਵਤੀ ਭਵਨ, ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚੰਡੀਗੜ੍ਹ ਰੋਡ, ਐਸ. ਬੀ. ਐਸ. ਨਗਰ ਵਿਖੇ ਲਗਾਈ ਜਾ ਰਹੀ ਹੈ, ਜਿਸ ਵਿੱਚ ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ. ਬੀ. ਐਸ. ਨਗਰ ਦੇ ਲੋਕ ਭਾਗ ਲੈ ਸਕਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ‘ਪ੍ਰੋਟੈਕਸ਼ਨ ਆਫ ਚਿਲਡਰਨ ਫਰੋਮ ਸੈਕਸ਼ੂਅਲ ਓਫੈਨਸਿਸ ਐਕਟ, 2012 ਅਤੇ ਅਮੈਂਡਮੈਂਟ 2019’ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਚਾਹਵਾਨ ਵਿਅਕਤੀ ਇਨ੍ਹਾਂ ਵਰਕਸ਼ਾਪਾਂ ਵਿੱਚ ਸ਼ਾਮਿਲ ਹੋਣ ਲਈ ਨਿਰਧਾਰਿਤ ਮਿਤੀ ਤੋਂ 2 ਦਿਨ ਪਹਿਲਾਂ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਈਮੇਲ ਆਈ.ਡੀ. ਜਾਂ ਫੋਨ ਨੰਬਰ ‘ਤੇ ਸੰਪਰਕ ਕਰ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ, ਜਿਸ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ।

ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਖੇ ਲਗਾਈ ਜਾ ਰਹੀ ਵਰਕਸ਼ਾਪ ਵਿੱਚ ਸ਼ਾਮਲ ਹੋਣ ਲਈ [email protected] ਤੇ ਫੋਨ ਨੰਬਰਾਂ 9780599045, 8847039270 ਅਤੇ ਜਲੰਧਰ ਵਿਖੇ ਲਗਾਈ ਜਾ ਰਹੀ ਵਰਕਸ਼ਾਪ ਵਿੱਚ ਸ਼ਾਮਿਲ ਹੋਣ ਲਈ [email protected] ਤੇ ਫੋਨ ਨੰਬਰਾਂ 8968383028 ਤੇ 8283080250 ‘ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

ਇਸੇ ਤਰ੍ਹਾਂ ਪਟਿਆਲਾ ਵਿਖੇ ਲਗਾਈ ਜਾ ਰਹੀ ਵਰਕਸ਼ਾਪ ਵਿੱਚ ਸ਼ਾਮਲ ਹੋਣ ਲਈ [email protected] ਤੇ ਫੋਨ ਨੰਬਰਾਂ 9530878952, 9914559208 ਅਤੇ ਜ਼ਿਲ੍ਹਾ ਐਸ. ਬੀ.ਐਸ ਨਗਰ ਵਿਖੇ ਲਗਾਈ ਜਾ ਰਹੀ ਵਰਕਸ਼ਾਪ ਵਿੱਚ ਸ਼ਾਮਲ ਹੋਣ ਲਈ ਈਮੇਲ ਆਈ. ਡੀ. [email protected] ਤੇ ਫੋਨ ਨੰਬਰਾਂ 8360717091, 9855972701 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION