27.1 C
Delhi
Friday, April 26, 2024
spot_img
spot_img

ਬੱਬੀ ਬਾਦਲ ਨੂੰ ਸੰਗਰੂਰ, ਮਾਨਸਾ ਅਤੇ ਬਠਿੰਡਾ ਦਾ ਅਬਜ਼ਰਵਰ ਲਾਉਣ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਬਠਿੰਡਾ, ਨਵੰਬਰ 22, 2019:
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਮੁਚੀ ਲੀਡਰਸ਼ਿਪ ਵੱਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਜ਼ਿਲ੍ਹਾ ਸੰਗਰੂਰ ,ਮਾਨਸਾ ਅਤੇ ਬਠਿੰਡਾ ਦਾ ਅਬਜ਼ਰਵਰ ਨਿਯੁਕਤ ਕਰਨ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ (ਟਕਸਾਲੀ) ਦੇ ਮੀਤ ਪ੍ਰਧਾਨ ਆਗੂ ਰਣਜੀਤ ਸਿੰਘ ਬਰਾੜ ਅਤੇ ਯੂਥ ਵਿੰਗ ਦੇ ਬੁਲਾਰੇ ਜਗਤਾਰ ਸਿੰਘ ਘੜੂੰਆਂ ਨੇ ਕੀਤਾ ਇਹਨਾਂ ਆਗੂਆਂ ਨੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਬਾਦਲ ਦਲ ਦੀਆਂ ਸਰਕਾਰਾਂ ਦੇ ਕਾਰਜ ਕਾਲ ਨੂੰ ਵੇਖ ਚੁਕੇ ਹਨ ।

ਇਹਨਾਂ ਦੋਵੇ ਰਵਾਇਤੀ ਪਾਰਟੀਆਂ ਨੇ ਹਮੇਸ਼ਾਂ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਲੁੱਟ ਖਸੁਟ ਕਰਕੇ ਪੰਜਾਬ ਨੂੰ ਆਰਥਿਕ ਮੰਦੀ ਵੱਲ ਧੱਕਣ ਦਾ ਕੰਮ ਕੀਤਾ ਜਿਸਦਾ ਸਭ ਤੋਂ ਵੱਡਾ ਖਮਿਆਜਾ ਕਿਸਾਨ ,ਦਲਿਤ ਵਰਗ ਅਤੇ ਨੌਜਵਾਨ ਭੁਗਤ ਰਹੇ ਹਨ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਰਵਾਇਤੀ ਪਾਰਟੀਆਂ ਤੋਂ ਤੰਗ ਹਨ ਇਸ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪੰਜਾਬ ਦੇ ਵਿੱਚ ਤੀਜੀ ਧਿਰ ਵੱਲੋਂ ਉਭਰ ਕੇ ਪੰਜਾਬ ਦੇ ਲੋਕਾਂ ਨੂੰ ਇਹਨਾਂ ਲੁਟੇਰਿਆਂ ਤੋਂ ਬਚਾਉਣ ਦਾ ਕੰਮ ਕਰੇਗੀ ।

ਇਸ ਮੌਕੇ ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ ਭਾਗੋਮਾਜਰਾ, ਰਵੀ ਕਾਂਸਲ, ਇਕਬਾਲ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਮੈਣੀ, ਹਰਜੀਤ ਸਿੰਘ ਜੀਤੀ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION