27.1 C
Delhi
Sunday, April 28, 2024
spot_img
spot_img

ਭਗਵੰਤ ਮਾਨ ਨੇ ‘ਆਪ’ ਆਗੂਆਂ ਦੀ ਭੁੱਖ ਹੜਤਾਲ ਖ਼ਤਮ ਕਰਵਾਈ, ਸਕਾਲਰਸ਼ਿਪ ਘੁਟਾਲਾ ਮਾਮਲੇ ਵਿੱਚ ਕੀਤਾ ਜਿੱਤ ਦਾ ਦਾਅਵਾ

ਯੈੱਸ ਪੰਜਾਬ
ਲੁਧਿਆਣਾ, 19 ਜੂਨ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਪ ਦੇ ਯੋਧਿਆਂ ਵੱਲੋਂ ਰੱਖੇ ਮਰਨ ਵਰਤ ਕਾਰਨ ਸਰਕਾਰ ਉੱਤੇ ਦਬਾਅ ਬਣਿਆ ਅਤੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਜਾਰੀ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਇਸ ਫੈਸਲੇ ਨੂੰ ਆਮ ਆਦਮੀ ਪਾਰਟੀ ਦੀ ਜਿੱਤ ਕਰਾਰ ਦਿੰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪ ਯੋਧਿਆਂ ਦੇ ਸੰਘਰਸ਼ ਅੱਗੇ ਗੋਡੇ ਟੇਕੇ ਹਨ।

ਕਾਂਗਰਸ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਕੀਤੇ ਘੁਟਾਲੇ ਖਲਿਾਫ ਧਰਨੇ ‘ਤੇ ਬੈਠੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹੋਰ ਆਗੂਆਂ ਦੀ ਭੁੱਖ ਹੜਤਾਲ ਖਤਮ ਕਰਾਉਣ ਲਈ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਪਹੁੰਚੇ ਸਨ।

ਇਸ ਸਮੇਂ ਮਾਨ ਨੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਸਮੇਤ ਭੁੱਖ ਹੜਤਾਲ ‘ਤੇ ਬੈਠੇ ਆਗੂਆਂ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਭ੍ਰਿਸ਼ਟਾਚਾਰੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖਾਸਤ ਕਰਨ, ਜਿਸ ਨੇ ਇਸ ਸਕਾਲਰਸ਼ਿਪ ‘ਚ 64 ਕਰੋੜ ਰੁਪਏ ਦਾ ਗਬਨ ਕਰ ਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।

ਉਨ੍ਹਾਂ ਕਿਹਾ ਜੇ ਕੈਪਟਨ ਅਮਰਿੰਦਰ ਸਿੰਘ ਭ੍ਰਿਸਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਇੱਕ ਵੱਡਾ ਜਨ ਅੰਦੋਲਨ ਸੁਰੂ ਕਰੇਗੀ।

ਮਾਨ ਨੇ ਕਿਹਾ ਪੰਜਾਬ ਸਰਕਾਰ ਦੀ ਨੀਅਤ ਮਾੜੀ ਹੈ, ਜਦੋਂ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਨੀਅਤ ਲੋਕ ਪੱਖੀ ਕਿਉਂਕਿ ਦਿੱਲੀ ਸਰਕਾਰ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖਰੀਦ ਕੇ ਲੋਕਾਂ ਮੁਫਤ ਵਿੱਚ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਲੋਕ ਵਿਰੋਧੀ ਫੈਸਲੇ ਕੀਤੇ ਹਨ ਅਤੇ ਪੰਜਾਬ ਦੇ ਲੋਕ 2022 ਦੀਆਂ ਚੋਣਾਂ ਵਿੱਚ ਆਪਣੇ ਪੈਰਾਂ ਦੀਆਂ ਅੱਡੀਆਂ ਮਾਰ ਕੇ ਇਨਾਂ ਪਾਰਟੀਆਂ ਨੂੰ ਸਬਕ ਸਿਖਾਉਣਗੇ।

ਭਗਵੰਤ ਮਾਨ ਨੇ ਕਿਹਾ ਕਿ ਵਜੀਫਾ ਰਾਸ਼ੀ ਜਾਰੀ ਕਰਨ ਦੇ ਫੈਸਲੇ ਤੋਂ ਸਿੱਧ ਹੋਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੁਣ ਤੱਕ ਝੂਠ ਬੋਲ ਰਹੀ ਸੀ ਕਿ ਸਿਰਫ ਕੇਂਦਰ ਸਰਕਾਰ ਦੀ ਹੀ ਬਕਾਇਆ ਰਕਮ ਰਹਿੰਦੀ ਹੈ। ਜਦਕਿ ਹੁਣ ਸਰਕਾਰ ਨੇ ਆਪਣੇ ਹਿੱਸੇ ਦਾ 40 ਪ੍ਰਤੀਸ਼ਤ ਪੈਸਾ ਕਾਲਜਾਂ ਨੂੰ ਦੇਣਾ ਮੰਨਿਆ ਹੈ, ਜੋ ਕਰੀਬ 200 ਕਰੋੜ ਰੁਪਏ ਬਣਦਾ ਹੈ।

ਲੜੀਵਾਰ ਭੁੱਖ ਹੜਤਾਲ ਕਰਨ ਵਾਲੇ ਬੀਬਾ ਸਰਬਜੀਤ ਕੌਰ ਮਾਣੂੰਕੇ, ਮਨਵਿੰਦਰ ਸਿੰਘ ਗਿਆਸਪੁਰਾ, ਜਲ੍ਹਿਾ ਪ੍ਰਧਾਨ ਐਸ.ਸੀ ਵਿੰਗ ਧਰਮਿੰਦਰ ਸਿੰਘ ਫੌਜੀ, ਅਮਿਤ ਸਰਮਾ ਲਾਡੀ, ਅਮਨਚੈਨ ,ਜੀਵਨ ਸਿੰਘ ਸੰਗੋਵਾਲ, ਜਗਦੀਪ ਸੈਣੀ ਅਤੇ ਸੁਖਜੀਵਨ ਮੋਹੀ ਸਮੇਤ ਵਰਕਰਾਂ ਦਾ ਧੰਨਵਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਸੇਵਾ ਚੌਕੀਦਾਰ ਬਣ ਕੇ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਕਾਂਗਰਸ ਸਰਕਾਰ ਦੇ ਗ਼ਲਤ ਕੰਮਾਂ ਉੱਤੇ ਪੈਨੀ ਨਜ਼ਰ ਰੱਖਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ ‘ਤੇ ਡਾਕਾ ਨਹੀਂ ਮਾਰਨ ਦੇਵੇਗੀ।

ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਇਕ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਜੈ ਕਿਸਨ ਸਿੰਘ ਰੋੜੀ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੂਬਾ ਪ੍ਰਧਾਨ ਐਸ.ਸੀ ਵਿੰਗ ਲਾਲ ਚੰਦ ਕਟਾਰੂਚੱਕ, ਜਲ੍ਹਿਾ ਪ੍ਰਧਾਨ ਸੁਰੇਸ ਗੋਇਲ, ਗੁਰਲਾਲ ਘਨੌਰ, ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਸਮੇਤ ਅਨੇਕਾਂ ਵਰਕਰ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION