37.8 C
Delhi
Friday, April 19, 2024
spot_img
spot_img

ਭਗਵੰਤ ਮਾਨ ਨੇ ਨਵੇਂ ਭਰਤੀ ਹੋਏ 855 ਪਟਵਾਰੀਆਂ ਨੂੰ ਜ਼ਿਲ੍ਹਿਆਂ ਦੀ ਅਲਾਟਮੈਂਟ ਦੇ ਪੱਤਰ ਵੰਡੇ, ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 6 ਜੁਲਾਈ, 2022:
ਮਾਲ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ ਦਾ ਸਿਖਲਾਈ ਸਮਾਂ ਘਟਾਉਣ ਦਾ ਐਲਾਨ ਕੀਤਾ।

ਇੱਥੇ ਮਿਊਂਸਿਪਲ ਭਵਨ ਵਿਖੇ ਨਵੇਂ ਭਰਤੀ ਹੋਏ 855 ਪਟਵਾਰੀਆਂ ਨੂੰ ਜ਼ਿਲ੍ਹਿਆਂ ਦੀ ਅਲਾਟਮੈਂਟ ਦੇ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦਾ ਸਮਾਂ ਘਟਣ ਨਾਲ ਫੀਲਡ ਵਿੱਚ ਪਟਵਾਰੀਆਂ ਦੀ ਕਾਰਜਕੁਸ਼ਲਤਾ ਵਧੇਗੀ, ਜਿਸ ਨਾਲ ਆਮ ਆਦਮੀ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਹ ਸਮੇਂ ਦੀ ਲੋੜ ਹੈ।

ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਕੰਮ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ (ਪਟਵਾਰੀਆਂ) ਨੂੰ ਆਪਣੀ ਕਲਮ ਦੀ ਵਰਤੋਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਵਾਰੀ ਆਪਣੀ ਸੇਵਾ ਇਮਾਨਦਾਰੀ ਨਾਲ ਨਿਭਾਉਣ ਤਾਂ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਟਵਾਰੀ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਜ਼ਮੀਨ ਨਾਲ ਜੁੜੇ ਰਹਿਣ।

ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਤੇ ਸਮਰਪਣ ਕਾਰਨ ਹੀ ਉਹ ਇਸ ਚੋਣ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ ਕਿਉਂਕਿ ਉਹ ਬੇਹੱਦ ਮੁਕਾਬਲੇ ਤੋਂ ਬਾਅਦ ਮੈਰਿਟ ਵਿੱਚ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਅਜਿਹੀਆਂ ਹੋਰ ਭਰਤੀਆਂ ਜਾਰੀ ਹਨ ਅਤੇ ਇਹ ਛੇਤੀ ਨੇਪਰੇ ਚੜ੍ਹਨਗੀਆਂ।

ਪਿਛਲੀਆਂ ਸਰਕਾਰਾਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅੰਤ ਵਿੱਚ ਅਜਿਹੇ ਕੰਮ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਕੁੱਝ ਦਿਨਾਂ ਵਿੱਚ ਹੀ ਇੰਨੇ ਕੰਮ ਕੀਤੇ ਹਨ, ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਨਦੇਹੀ ਤੇ ਮਿਸ਼ਨਰੀ ਉਤਸ਼ਾਹ ਨਾਲ ਆਪਣਾ ਕੰਮ ਜਾਰੀ ਰੱਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਤਰੱਕੀ ਯਾਫਤਾ ਨੀਤੀਆਂ ਨਾਲ ਲੋਕ ਉਤਸ਼ਾਹਤ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਉਤਸ਼ਾਹ ਨਾਲ ਨਿਭਾਉਣਗੇ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੇ ਗਠਨ ਤੋਂ ਹੀ ਪੰਜਾਬ ਦੇ ਲੋਕ ਬੇਹੱਦ ਖ਼ੁਸ਼ ਹਨ ਕਿਉਂਕਿ ਹਰ ਰੋਜ਼ ਯੋਗ ਵਿਅਕਤੀਆਂ ਨੂੰ ਨੌਕਰੀਆਂ ਦੇ ਮੌਕੇ ਮਿਲ ਰਹੇ ਹਨ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।”

ਆਪਣੇ ਸੰਬੋਧਨ ਵਿੱਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਪਟਵਾਰੀਆਂ ਨੂੰ ਉਨ੍ਹਾਂ ਦੀ ਵਿਭਾਗ ਵਿੱਚ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਵਿੱਚ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ।

ਇਸ ਮੌਕੇ ਵਿੱਤ ਕਮਿਸ਼ਨਰ ਮਾਲ ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਵਿਸ਼ੇਸ਼ ਸਕੱਤਰ ਕੈਪਟਨ ਕਰਨੈਲ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION